NHAI ਲਈ ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਕਿਸਾਨਾਂ ਨੂੰ ਮਨਾਉਣ 'ਚ ਕਾਮਯਾਬ ਹੋਈ ਸਰਕਾਰ, ਇੰਨੇ ਮੀਟਰ ਜ਼ਮੀਨ ਕੀਤੀ ਐਕਵਾਇਰ
NHAI Project in Punjab: ਸਭ ਤੋਂ ਪਹਿਲਾਂ ਫਤਿਹਗੜ੍ਹ ਸ਼ੁਕਰਚੱਕ ਵਿਖੇ ਦਿੱਲੀ ਕਟੜਾ ਐਕਸਪ੍ਰੈਸ ਵੇ ਨਾਲ ਸਬੰਧਤ 800 ਮੀਟਰ ਦਾ ਕਬਜ਼ਾ ਅਤੇ ਮਾਨਾਂਵਾਲਾ ਵਿਖੇ 500 ਮੀਟਰ ਦਾ ਕਬਜ਼ਾ ਬਿਨਾਂ ਕਿਸੇ ਰੁਕਾਵਟ ਦੇ ਲੈ ਲਿਆ ਗਿਆ ਹੈ।
NHAI Project in Punjab: ਦਿੱਲੀ ਕਟੜਾ ਐਕਸਪ੍ਰੈਸ ਵੇ ਭਾਗ-2 ਦੇ ਤਹਿਤ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਹਿਮਤੀ ਨਾਲ ਫਤਿਹਗੜ੍ਹ ਸ਼ੁਕਰਚੱਕ ਵਿਖੇ 800 ਮੀਟਰ ਅਤੇ ਮਾਨਾਂਵਾਲੇ ਵਿਖੇ 500 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐਮ. 2 ਲਾਲ ਵਿਸ਼ਵਾਸ਼ ਤਹਿਸੀਲਦਾਰ ਜਗਸੀਰ ਅਤੇ ਅਮਰਜੀਤ ਸਿੰਘ ਐਸ.ਐਚ.ਓ. ਸ਼ਮਸ਼ੇਰ ਸਿੰਘ , ਸਬੰਧਤ ਕਾਨੂੰਨਗੋ ਅਤੇ ਪਟਵਾਰੀ ਵਲੋਂ ਸਭ ਤੋਂ ਪਹਿਲਾਂ ਫਤਿਹਗੜ੍ਹ ਸ਼ੁਕਰਚੱਕ ਵਿਖੇ ਦਿੱਲੀ ਕਟੜਾ ਐਕਸਪ੍ਰੈਸ ਵੇ ਨਾਲ ਸਬੰਧਤ 800 ਮੀਟਰ ਦਾ ਕਬਜ਼ਾ ਅਤੇ ਮਾਨਾਂਵਾਲਾ ਵਿਖੇ 500 ਮੀਟਰ ਦਾ ਕਬਜ਼ਾ ਬਿਨਾਂ ਕਿਸੇ ਰੁਕਾਵਟ ਦੇ ਲੈ ਲਿਆ ਗਿਆ ਹੈ।
ਉਨਾਂ ਦੱਸਿਆ ਕਿ ਐਸ.ਡੀ.ਐਮ. 2 ਵਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਉਨਾਂ ਨੇ ਬਿਨਾਂ ਕਿਸੇ ਰੁਕਾਵਟ ਦੇ ਇਹ ਕਬਜ਼ਾ ਨੈਸ਼ਨਲ ਹਾਈਵੇ ਨੂੰ ਦੇ ਦਿੱਤਾ ਹੈ ਅਤੇ ਨੈਸ਼ਨਲ ਹਾਈਵੇ ਵਲੋਂ ਇਸ ਜ਼ਮੀਨ ਉਪਰ ਆਪਣਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਐਸ.ਡੀ.ਐਮ 2 ਸ੍ਰੀ ਲਾਲ ਵਿਸ਼ਵਾਸ਼ ਨੇ ਦੱਸਿਆ ਕਿ ਇਸ ਜ਼ਮੀਨ ਦੀ ਅਦਾਇਗੀ ਪਹਿਲਾਂ ਹੀ ਕਿਸਾਨਾਂ ਨੂੰ ਉਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਨੈਸ਼ਨਲ ਐਕਸਪ੍ਰੇਸ ਹਾਈਵੇ ਦੇ ਅਧਿਕਾਰੀਆਂ ਵਲੋਂ ਇਸ ਪ੍ਰੋਜੈਕਟ ਤੇ ਆਪਣਾ ਕੰਮ ਅੱਜ ਤੋਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ