(Source: ECI/ABP News)
ਬਾਗਬਾਨੀ ਵਿਭਾਗ ਵਲੋਂ ਲਗਾਇਆ ਗਿਆ ਪੀਅਰ ਅਸਟੇਟ ਜਾਗਰੂਕਤਾ ਕੈਂਪ
Amritsar News: ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵੱਲੋਂ ਪਿੰਡ ਜਗਦੇਵ ਖੁਰਦ ਵਿਖੇ ਬਾਗਬਾਨੀ ਜਾਗਰੂਕਤਾ ਕੈਂਪ ਲਗਾਇਆ ਗਿਆ।
![ਬਾਗਬਾਨੀ ਵਿਭਾਗ ਵਲੋਂ ਲਗਾਇਆ ਗਿਆ ਪੀਅਰ ਅਸਟੇਟ ਜਾਗਰੂਕਤਾ ਕੈਂਪ PR Estate Awareness Camp organized by Horticulture Department ਬਾਗਬਾਨੀ ਵਿਭਾਗ ਵਲੋਂ ਲਗਾਇਆ ਗਿਆ ਪੀਅਰ ਅਸਟੇਟ ਜਾਗਰੂਕਤਾ ਕੈਂਪ](https://feeds.abplive.com/onecms/images/uploaded-images/2022/11/17/76a734a034fc7524dd1b0657e82456fd1668684040543447_original.jpeg?impolicy=abp_cdn&imwidth=1200&height=675)
Amritsar News: ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵੱਲੋਂ ਪਿੰਡ ਜਗਦੇਵ ਖੁਰਦ ਵਿਖੇ ਬਾਗਬਾਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਿਰਨਬੀਰ ਕੌਰ, ਬਾਗਬਾਨੀ ਵਿਕਾਸ ਅਫਸਰ ਨੇ ਆਏ ਕਿਸਾਨਾਂ ਨੂੰ ਫਲਾਂ ਅਤੇ ਸਬਜੀਆਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੰਦਿਆਂ ਹੋਇਆ ਘਰੇਲੂ ਬਗੀਚੀ ਤਿਆਰ ਕਰਨ ਦੀ ਅਪੀਲ ਕੀਤੀ ਤਾਂ ਜੋ ਪਰਿਵਾਰ ਲਈ ਜ਼ਹਿਰ ਮੁਕਤ ਸਬਜੀਆਂ ਪੈਦਾ ਕੀਤੀਆਂ ਜਾ ਸਕਣ।
ਇਸ ਮੌਕੇ ਉਹਨਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਜਗਤਾਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਕੌਮੀ ਬਾਗਬਾਨੀ ਮਿਸ਼ਨ, ਆਰ.ਕੇ.ਵੀ.ਵਾਈ ਸਕੀਮਾਂ ਅਧੀਨ ਬਾਗ, ਸਬਜੀਆਂ, ਫੁੱਲਾਂ, ਕੋਲਡ ਰੂਮ ਆਦਿ ਲਈ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਜਸਪਾਲ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਨੇ ਪੀਅਰ ਅਸਟੇਟ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਇਸ ਮੌਕੇ ਅਗਾਂਹਵਧੂ ਕਿਸਾਨਾਂ ਵਿੱਚ ਬਲਜੀਤ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਜਗੀਰ ਸਿੰਘ, ਬਚਿੱਤਰ ਸਿੰਘ, ਜਗਦੀਸ਼ ਸਿੰਘ, ਆਦਿ ਹਾਜ਼ਰ ਸਨ। ਇਸ ਮੌਕੇ ਪਿੰਡ ਦੇ ਅਗਾਂਹਵਧੂ ਬਾਗਬਾਨ ਸੁਖਦੇਵ ਸਿੰਘ ਦੇ ਬਾਗ ਅਤੇ ਨਾਖ ਦੀ ਨਰਸਰੀ ਦਾ ਨਰੀਖਣ ਵੀ ਮਾਹਿਰਾਂ ਵੱਲੋਂ ਕੀਤਾ ਗਿਆ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)