Amritsar News: ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵੱਲੋਂ ਪਿੰਡ ਜਗਦੇਵ ਖੁਰਦ ਵਿਖੇ ਬਾਗਬਾਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਿਰਨਬੀਰ ਕੌਰ, ਬਾਗਬਾਨੀ ਵਿਕਾਸ ਅਫਸਰ ਨੇ ਆਏ ਕਿਸਾਨਾਂ ਨੂੰ ਫਲਾਂ ਅਤੇ ਸਬਜੀਆਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੰਦਿਆਂ ਹੋਇਆ ਘਰੇਲੂ ਬਗੀਚੀ ਤਿਆਰ ਕਰਨ ਦੀ ਅਪੀਲ ਕੀਤੀ ਤਾਂ ਜੋ ਪਰਿਵਾਰ ਲਈ ਜ਼ਹਿਰ ਮੁਕਤ ਸਬਜੀਆਂ ਪੈਦਾ ਕੀਤੀਆਂ ਜਾ ਸਕਣ।

ਇਸ ਮੌਕੇ ਉਹਨਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਜਗਤਾਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਕੌਮੀ ਬਾਗਬਾਨੀ ਮਿਸ਼ਨ, ਆਰ.ਕੇ.ਵੀ.ਵਾਈ ਸਕੀਮਾਂ ਅਧੀਨ ਬਾਗ, ਸਬਜੀਆਂ, ਫੁੱਲਾਂ, ਕੋਲਡ ਰੂਮ ਆਦਿ ਲਈ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਜਸਪਾਲ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਨੇ ਪੀਅਰ ਅਸਟੇਟ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਇਸ ਮੌਕੇ ਅਗਾਂਹਵਧੂ ਕਿਸਾਨਾਂ ਵਿੱਚ ਬਲਜੀਤ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਜਗੀਰ ਸਿੰਘ,  ਬਚਿੱਤਰ ਸਿੰਘ, ਜਗਦੀਸ਼ ਸਿੰਘ, ਆਦਿ ਹਾਜ਼ਰ ਸਨ। ਇਸ ਮੌਕੇ ਪਿੰਡ ਦੇ ਅਗਾਂਹਵਧੂ ਬਾਗਬਾਨ  ਸੁਖਦੇਵ ਸਿੰਘ ਦੇ ਬਾਗ ਅਤੇ ਨਾਖ ਦੀ ਨਰਸਰੀ ਦਾ ਨਰੀਖਣ ਵੀ ਮਾਹਿਰਾਂ ਵੱਲੋਂ ਕੀਤਾ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 



 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 


Iphone ਲਈ ਕਲਿਕ ਕਰੋ