Amritsar News: ਭਾਰਤੀਆਂ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਇਆ ਹੈ। ਦੇਸ਼ ਭਰ ਵਿੱਚ ਤਿਰੰਗੇ ਲਹਿਰਾਏ ਗਏ ਤੇ ਖੁਸ਼ੀ ਦੇ ਜਸ਼ਨ ਮਨਾਏ ਗਏ ਪਰ ਆਜ਼ਾਦੀ ਮਗਰੋਂ ਦੇਸ਼ ਦੀ ਵੰਡ ਕਾਰਨ ਲੱਖਾਂ ਲੋਕਾਂ ਦੇ ਦਰਦ ਨੂੰ ਸ਼ਾਇਦ ਹੀ ਕਿਸੇ ਨੇ ਯਾਦ ਕੀਤਾ ਹੋਵੇ। 1947 ਵਿੱਚ ਪੰਜਾਬ ਤੇ ਬੰਗਲਾਦੇਸ਼ ਦੋ ਰਾਜ ਸਨ ਜਿਨ੍ਹਾਂ ਨੇ ਵੰਡ ਦਾ ਦਰਦ ਝੱਲਿਆ। ਇੱਕ ਰਿਪੋਰਟ ਮੁਤਾਬਕ ਇਸ ਵੰਡ 'ਚ ਕਰੀਬ 10 ਲੱਖ ਲੋਕਾਂ ਦੀ ਜਾਨ ਚਲੀ ਗਈ ਸੀ।
ਦੇਸ਼ ਦੀ ਵੰਡ, ਹਿੰਸਾ ਤੇ ਉਸ ਸਮੇਂ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹਰ ਸਾਲ 16 ਅਗਸਤ ਨੂੰ ਅਰਦਾਸ ਕਰਨ ਦਾ ਹੁਕਮ ਵੀ ਦਿੱਤਾ ਹੈ। ਜਥੇਦਾਰ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 1947 ਵਿੱਚ ਆਜ਼ਾਦੀ ਸਮੇਂ ਦੋਵਾਂ ਮੁਲਕਾਂ ਦੇ 10 ਲੱਖ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ ਸਨ। ਕਰੋੜਾਂ ਲੋਕ ਬੇਘਰ ਹੋ ਗਏ ਸਨ। ਉਨ੍ਹਾਂ ਨੂੰ ਆਪਣੀਆਂ ਜ਼ਮੀਨਾਂ ਛੱਡ ਕੇ ਇੱਥੇ ਵੱਸਣਾ ਪਿਆ। ਆਜ਼ਾਦੀ ਦਾ ਜਸ਼ਨ ਤਾਂ ਹਰ ਕੋਈ ਮਨਾਉਂਦਾ ਹੈ, ਪਰ ਕਿਸੇ ਨੂੰ ਇਹ ਸਭ ਯਾਦ ਨਹੀਂ ਹੁੰਦਾ। ਇਸ ਲਈ ਅੱਜ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਇਹ ਵੀ ਪੜ੍ਹੋ: Punjab News: ਕਾਂਗਰਸੀ ਸਰਪੰਚ ਦਾ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
1947 ਦੀ ਵੰਡ ਦੀ ਗੱਲ ਕਰੀਏ ਤਾਂ ਆਜ਼ਾਦੀ ਵੇਲੇ ਰੈੱਡਕਲਿਫ ਲਾਈਨ ਨੇ ਦੋਵਾਂ ਮੁਲਕਾਂ ਨੂੰ ਦੋ ਹਿੱਸਿਆਂ ਵਿੱਚ ਵੰਡ ਕੇ ਪਾਕਿਸਤਾਨ ਬਣਾਇਆ ਸੀ। ਪੰਜਾਬ ਤੇ ਬੰਗਾਲ ਨੂੰ ਵੀ ਦੋ ਰਾਜਾਂ ਵਿੱਚ ਵੰਡਿਆ ਗਿਆ। ਇਸ ਨਾਲ ਫਿਰਕੂ ਦੰਗੇ ਹੋ ਗਏ। ਪਾਕਿਸਤਾਨ ਜਾਣ ਵਾਲੇ ਮੁਸਲਮਾਨ ਤੇ ਭਾਰਤ ਆਉਣ ਵਾਲੇ ਹਿੰਦੂ ਤੇ ਸਿੱਖ ਮਾਰੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Amritsar News: ਮਜੀਠੀਆ ਤੇ ਵਲਟੋਹਾ ਨੇ ਤਲਬੀਰ ਗਿੱਲ ਦੀ ਭਾਜਪਾ 'ਚ ਸ਼ਮੂਲੀਅਤ 'ਤੇ ਲਾਈ ਰੋਕ, ਰਾਤੋ-ਰਾਤ ਬਦਲੀ ਗੇਮ