Amritsar News: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਜੋ ਦਿੱਲੀ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ ਉਸ ਦੀ ਸਫਲਤਾਂ ਦੇ ਲਈ ਅੱਜ ਕਿਸਾਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਹਾਲਾਂਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ ਅਤੇ 12 ਤਰੀਕ ਨੂੰ ਚੰਡੀਗੜ੍ਹ ਵਿਖੇ ਇੱਕ ਫਿਰ ਉਨ੍ਹਾਂ ਦੀ ਜੋ ਮੀਟਿੰਗ ਕਿਸਾਨਾਂ ਨਾਲ ਰੱਖੀ ਗਈ ਹੈ। 
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਨਾਲ ਰਾਬਤਾ ਕਰਨ ਲਈ ਤਿਆਰ ਹਨ, ਇਸ ਨੂੰ ਲੈ ਕੇ ਮੀਟਿੰਗਾਂ ਵੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮੰਗਾਂ ਨਾ ਮੰਗੀਆਂ ਤਾਂ ਉਨ੍ਹਾਂ ਵੱਲੋਂ ਦਿੱਲੀ ਕੂਚ ਕੀਤਾ ਜਾਵੇਗਾ।


ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਸਖਤੀ ਕੀਤੀ ਜਾ ਰਹੀ ਹੈ ਪੰਜਾਬ ਦੇ ਸਰਹੱਦ ਉੱਪਰ ਜਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਜਾਂ ਇੰਟਰਨੈਟ ਬੰਦ ਕੀਤਾ ਜਾ ਰਿਹਾ ਹੈ, ਜੇ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਦੇ ਵਿੱਚ ਰਸਤੇ ਸਰਕਾਰ ਜਾਂ ਪੁਲਿਸ ਨੇ ਕੋਈ ਧੱਕਾ ਕੀਤਾ ਤੇ ਜੇ ਕੋਈ ਘਟਨਾ ਹੋਈ ਤਾਂ ਉਸ ਦੇ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।


ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮੀਟਿੰਗ ਲਈ ਚਿੱਠੀ ਭੇਜੀ ਗਈ ਹੈ ਜਿਸ ਤੋਂ ਬਾਅਦ ਸਰਕਾਰ ਨੂੰ ਮੁੜ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਾਡੇ ਨਾਲ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਰੋਕਣ ਲਈ ਤਿਆਰੀਆਂ ਕਰ ਰਹੀ ਹੈ। 


 ਕਿਸਾਨ ਆਗੂ ਨੇ ਕਿਹਾ ਕਿ ਅਸੀਂ ਵੀ ਗੱਲਬਾਤ ਕਰਨ ਨੂੰ ਤਿਆਰ ਹਾਂ। ਲੋਕਾਂ 'ਚ ਇਹ ਮੈਸੇਜ ਨਹੀਂ ਜਾਣਾ ਚਾਹੀਦਾ ਕਿ ਕਿਸਾਨ ਸਰਕਾਰ ਨਾਲ ਗੱਲਬਾਤ ਕਰ ਲਈ ਤਿਆਰ ਨਹੀਂ ਹੈ. ਅਸੀਂ ਵੀ ਸ਼ਾਂਤਮਈ ਢੰਗ ਨਾਲ ਬੈਠ ਕੇ ਗੱਲਬਾਤ ਕਰਨ ਲਈ ਤਿਆਰ ਹਾਂ।


ਉਨ੍ਹਾਂ ਕਿਹਾ ਕਿ ਹਰਿਆਣੇ ਦੇ ਲੋਕਾਂ ਨੂੰ ਖੱਟਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਹਰਿਆਣੇ ਦੇ ਕਿਸਾਨ ਸਾਡੇ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਇਸ ਦੇ ਨਾਲ ਹੀ ਉਨ੍ਹਾਂ ਮੁੜ ਦਹੁਰਾਇਆ ਕਿ ਜੇ ਇਸ ਦੌਰਾਨ ਕੋਈ ਵੀ ਗੜਬੜ ਹੁੰਦੀ ਹੈ ਤਾਂ ਉਸ ਲਈ ਸਰਕਾਰ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੋਵੇਗੀ।