Amritsar News: ਅੰਮ੍ਰਿਤਸਰ ਵਿੱਚ ਔਰਤ ਨੂੰ ਜਿਉਂਦਾ ਸਾੜਨ ਦੇ ਮਾਮਲੇ ਵਿੱਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਰਿਪੋਰਟ ਮੰਗੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਦੇ ਬੁੱਲੇ ਮੰਗਲ ਪਿੰਡ ਵਿੱਚ ਇੱਕ ਵਿਅਕਤੀ ਨੇ ਆਪਣੀ 23 ਸਾਲਾ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜਿਉਂਦਾ ਸਾੜ ਦਿੱਤਾ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਮਾਮਲੇ ਦਾ ਨੋਟਿਸ ਲੈਂਦਿਆਂ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। NWC ਨੇ ਐਕਸ 'ਤੇ ਇੱਕ ਪੋਸਟ ਪਾ ਕੇ ਲਿਖਿਆ, "ਅੰਮ੍ਰਿਤਸਰ ਵਿੱਚ ਵਾਪਰੀ ਭਿਆਨਕ ਘਟਨਾ ਤੋਂ ਹੈਰਾਨ ਹਾਂ, ਜਿੱਥੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਗਰਭਵਤੀ ਪਤਨੀ ਨੂੰ ਅੱਗ ਲਗਾ ਦਿੱਤੀ। ਇਸ ਕਾਰੇ ਦੀ ਬੇਰਹਿਮੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਹੈ।"
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਬਾਬਾ ਬਕਾਲਾ ਇਲਾਕੇ ਦੇ ਪਿੰਡ ਬੁੱਲੇਨੰਗਲ ਦੇ ਰਹਿਣ ਵਾਲੇ ਸੁਖਦੇਵ ਸਿੰਘ ਦਾ ਵਿਆਹ ਦੋ ਸਾਲ ਪਹਿਲਾਂ ਪਿੰਕੀ ਨਾਲ ਹੋਇਆ ਸੀ। ਸ਼ੁੱਕਰਵਾਰ ਨੂੰ ਸੁਖਦੇਵ ਅਤੇ ਪਿੰਕੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਦੋਵਾਂ ਵਿਚਾਲੇ ਲੜਾਈ ਇੰਨੀ ਵੱਧ ਗਈ ਕਿ ਗੁੱਸੇ 'ਚ ਆ ਕੇ ਸੁਖਦੇਵ ਨੇ ਪਿੰਕੀ ਨੂੰ ਮੰਜੇ ਨਾਲ ਬੰਨ੍ਹ ਦਿੱਤਾ।
ਇਸ ਤੋਂ ਬਾਅਦ ਸੁਖਦੇਵ ਸਿੰਘ ਨੇ ਪਿੰਕੀ ਨੂੰ ਅੱਗ ਲਗਾ ਦਿੱਤੀ। ਇਸ ਤੋਂ ਪਹਿਲਾਂ ਕਿ ਕੋਈ ਪਿੰਕੀ ਦੀਆਂ ਚੀਕਾਂ ਸੁਣ ਕੇ ਉਸ ਨੂੰ ਬਚਾਉਣ ਲਈ ਆਉਂਦਾ, ਉਸ ਦੀ ਮੌਤ ਹੋ ਗਈ। ਮ੍ਰਿਤਕਾ ਛੇ ਮਹੀਨੇ ਦੀ ਗਰਭਵਤੀ ਸੀ। ਉਸ ਨੂੰ ਜੁੜਵਾਂ ਬੱਚੇ ਹੋਣ ਦੀ ਉਮੀਦ ਸੀ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।
ਇਹ ਵੀ ਪੜ੍ਹੋ: Weather Update: ਪੰਜਾਬ-ਹਰਿਆਣਾ 'ਚ ਨਹੀਂ ਟਲਿਆ ਮੀਂਹ ਦਾ ਖਤਰਾ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਕਰਨਗੀਆਂ ਪਰੇਸ਼ਾਨ, IMD ਅਲਰਟ
ਗੁਆਂਢੀਆਂ ਤੋਂ ਸੂਚਨਾ ਮਿਲਣ 'ਤੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਮਗਰੋਂ ਪੁਲਿਸ ਟੀਮ ਬਣਾਈ ਗਈ, ਜਿਸ ਨੇ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਮੁਲਜ਼ਮ ਪਤੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਅਕਸਰ ਝਗੜਾ ਰਹਿੰਦਾ ਸੀ।
ਜ਼ਿਕਰਯੋਗ ਹੈ ਕਿ ਦੱਸ ਦੇਈਏ ਕਿ ਪੰਜਾਬ ਦੇ ਫਰੀਦਕੋਟ 'ਚ ਵੀ ਇਕ ਔਰਤ ਨੂੰ ਜ਼ਿੰਦਾ ਸਾੜਨ ਦੀ ਖੌਫਨਾਕ ਘਟਨਾ ਸਾਹਮਣੇ ਆਈ ਸੀ। ਹਾਲਾਂਕਿ ਇਸ ਮਾਮਲੇ 'ਚ ਪੀੜਤਾ ਹਸਪਤਾਲ 'ਚ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਹੀ ਹੈ। ਘਟਨਾ 17 ਅਪ੍ਰੈਲ ਦੀ ਹੈ। ਇੱਥੇ ਦਾਜ ਦੇ ਲੋਭੀ ਲੋਕਾਂ ਨੇ ਨੂੰਹ ਨੂੰ ਪੈਟਰੋਲ ਪਾ ਕੇ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ ਹੈ।
ਉਸ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਨਿਮਰਤ ਕੌਰ ਦਾ ਵਿਆਹ ਕਰੀਬ 3 ਸਾਲ ਪਹਿਲਾਂ ਪਿੰਡ ਭਾਣਾ ਦੇ ਰਹਿਣ ਵਾਲੇ ਪਰਵਿੰਦਰ ਸਿੰਘ ਬੱਗਾ ਨਾਲ ਹੋਇਆ ਸੀ। ਪਹਿਲਾਂ ਤਾਂ ਸਭ ਕੁਝ ਠੀਕ ਚੱਲਦਾ ਸੀ ਪਰ ਕੁਝ ਦਿਨਾਂ ਬਾਅਦ ਸਹੁਰਾ ਪਰਿਵਾਰ ਦਾਜ ਦੀ ਮੰਗ ਕਰਨ ਲੱਗ ਪਿਆ।
ਦੋਸ਼ ਹੈ ਕਿ 17 ਅਪ੍ਰੈਲ ਦੀ ਸ਼ਾਮ ਨੂੰ ਉਸ ਦਾ ਪਤੀ ਆਪਣੀ ਦੁਕਾਨ 'ਤੇ ਗਿਆ ਸੀ। ਉਹ ਰਸੋਈ ਵਿੱਚ ਚਾਹ ਬਣਾ ਰਹੀ ਸੀ। ਫਿਰ ਅਚਾਨਕ ਉਸ ਦੇ ਸਹੁਰੇ ਨੇ ਉਸ 'ਤੇ ਪੈਟਰੋਲ ਪਾ ਦਿੱਤਾ ਅਤੇ ਉਸ ਦੀ ਸੱਸ ਨੇ ਉਸ ਨੂੰ ਅੱਗ ਲਗਾ ਦਿੱਤੀ। ਪੀੜਤਾ ਦਾ ਰੌਲਾ ਸੁਣ ਕੇ ਗੁਆਂਢ 'ਚ ਰਹਿੰਦੇ ਉਸ ਦੇ ਚਾਚਾ ਅਤੇ ਚਾਚੀ ਮੌਕੇ 'ਤੇ ਪਹੁੰਚ ਗਏ। ਪੁਲਿਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ: MDH and Everest Spices Ban: Everest ਅਤੇ MDH ਮਸਾਲਿਆਂ ਤੋਂ ਕੈਂਸਰ ਦਾ ਖਤਰਾ! ਲੱਗੀ ਪਾਬੰਦੀ, ਇੰਝ ਪਹੁੰਚਾ ਰਹੇ ਨੁਕਸਾਨ