Amritsar News: ਅੰਮ੍ਰਿਤਸਰ ਅੱਜ ਜ਼ੀਰਾ ਵਿੱਖੇ ਸੀਆਈਏ ਸਟਾਫ ਵਿੱਚ ਤੈਨਾਤ ਇੰਸਪੈਕਟਰ ਪ੍ਰਭਜੀਤ ਸਿੰਘ ਤੇ ਅੰਮ੍ਰਿਤਸਰ ਭੁੱਲਰ ਐਵਨਿਊ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਇਹ ਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਮੀਡੀਆ ਨੂੰ ਦੱਸਿਆ ਕਿ ਸਾਨੂੰ ਥਾਣਾ ਸਦਰ ਵਿੱਚ ਇੱਕ ਸੂਚਨਾ ਮਿਲੀ ਸੀ ਕਿ ਸਾਢੇ ਛੇ ਵਜੇ ਦੇ ਕਰੀਬ ਕਿ ਪ੍ਰਭਜੀਤ ਸਿੰਘ ਜੋ ਸੀਏ ਸਟਾਫ ਜ਼ੀਰਾ ਵਿੱਚ ਤਨਾਥ ਹਨ। ਉਹ ਸੈਰ ਕਰਨ ਜਾ ਰਹੇ ਸਨ ਉਹਨਾਂ ਤੇ ਕੁੱਝ ਅਣਪਛਾਤੇ ਵਿਅਕਤੀਆਂ ਨੂੰ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਤੇ ਚਲਦੇ ਅਸੀਂ ਜਾਂਚ ਕੀਤੀ 'ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।



ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਟੀਮ ਨੂੰ ਕਈ ਸੀਸੀਟੀਵੀ ਫੁਟੇਜ ਵੀ ਬਰਾਮਦ ਹੋਈ ਹੈ, ਜਿਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਜ਼ਿਆਦਾ ਜਾਣਕਾਰੀ ਮੀਡੀਆ ਦੇ ਨਾਲ ਸਾਂਝੀ ਨਹੀਂ ਕਰ ਸਕਦੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰਭਜੀਤ ਜਿਨ੍ਹਾਂ ਨੇ ਬੁਲਟ ਪਰੂਫ ਜੈਕਟ ਪਾਈ ਹੋਈ ਸੀ, ਜਿਸ ਕਰਕੇ ਉਹਨਾਂ ਨੂੰ ਗੋਲੀ ਨਹੀਂ ਲੱਗ ਸਕੀ। ਇਹ ਵਾਕਿਆ ਫਤਿਹਗੜ੍ਹ ਚੂੜੀਆਂ ਰੋਡ ਤੇ ਭੁੱਲਰ ਅਵਨਿਊ ਦਾ ਹੈ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ 11 ਖੋਲ ਉਸ ਕ੍ਰਾਈਮ ਵਾਲੀ ਥਾਂ ਤੋਂ ਬਰਾਮਦ ਹੋਏ ਹਨ। ਬਾਕੀ ਬਣਾਈ ਗਈ ਟੀਮ ਜਾਂਚ ਕਰ ਰਹੀ ਹੈ। ਫਾਈਨਲ ਰਿਪੋਰਟ ਆਉਣ ਤੇ ਸਾਰੀ ਜਾਣਕਾਰੀ ਦਾ ਪਤਾ ਲੱਗ ਸਕੇਗਾ। 


ਉਥੇ ਹੀ ਪੁਲਿਸ ਅਧਿਕਾਰੀ ਪ੍ਰਭਜੀਤ ਸਿੰਘ ਨੇ ਕਿਹਾ ਕਿ ਮੈਨੂੰ ਪਹਿਲਾਂ ਵੀ ਧਮਕੀਆਂ ਮਿਲ ਰਹੀਆਂ ਸੀ ਜਾਨੋਂ ਮਾਰਨ ਦੀਆਂ ਪਰ ਮੈਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ ਜਿਹਦੇ ਚਲਦੇ ਅੱਜ ਮੇਰੇ 'ਤੇ ਫਿਰ ਹਮਲਾ ਹੋਇਆ, ਪਰ ਮੈਂ ਬੁਲਟ ਪਰੂਫ ਜੈਕਟ ਪਾਈ ਹੋਈ ਸੀ, ਜਿਸਦੇ ਚਲਦੇ ਮੇਰਾ ਬਚਾਅ ਹੋ ਗਿਆ ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀ ਜਾਂਚ ਕਰ ਰਹੇ ਹਨ ਬਾਕੀ ਉਹ ਸਾਰੀ ਤੁਹਾਨੂੰ ਜਾਣਕਾਰੀ ਦੇਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।