ਪੜਚੋਲ ਕਰੋ

Amritsar News: ਕਸੂਤੇ ਘਿਰੇ CM ਮਾਨ ! ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ SGPC ਵੱਲੋਂ ਰੋਸ ਮਾਰਚ

SGPC ਪ੍ਰਧਾਨ ਹਰਜਿੰਦਰ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਅਸਲ ਹਕੀਕਤ ਨੂੰ ਸਮਝਣ ਦੀ ਥਾਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਬਾਰੇ ਨੀਵੇਂ ਪੱਧਰ ਦੀਆਂ ਟਿੱਪਣੀਆਂ ਕਰ ਰਹੇ ਹਨ।

Amritsar News: ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸਭਗਵੰਤ ਸਿੰਘ ਮਾਨ ਦੇ ਨਾਂ ’ਤੇ ਲਿਖਿਆ ਇੱਕ ਮੈਮੋਰੰਡਮ ਵੀ ਸ੍ਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। 

ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਪ੍ਰਚਾਰਕ ਸ਼ਾਮਲ ਹੋਏ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਂਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿਚ ਧਰਨਾ ਦਿੱਤਾ।

ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ’ਤੇ ਭੇਜੇ ਗਏ ਮੈਮੋਰੰਡਮ ਵਿੱਚ ਬੀਤੇ ਦਿਨਾਂ ਅੰਦਰ ਗ੍ਰਿਫ਼ਤਰ ਕੀਤੇ ਗਏ ਸਾਰੇ ਬੇਕਸੂਰ ਨੌਜੁਆਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜੁਆਨਾਂ ’ਤੇ ਲਗਾਇਆ ਗਿਆ ਐਨਐਸਏ ਹਟਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਮੈਮੋਰੰਡਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਗੈਰ-ਸਿਧਾਂਤਕ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ ਗਈ ਹੈ। ਸਾਫ਼ ਤੌਰ ’ਤੇ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਪਣਾ ਫ਼ਰਜ਼ ਬਾਖੂਬੀ ਨਿਭਾਇਆ ਹੈ। ਪੱਤਰ ’ਚ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਗਈ ਕਿ ਉਹ ਮੌਜੂਦਾ ਹਾਲਾਤਾਂ ’ਤੇ ਗਹਿਰ-ਗੰਭੀਰ ਅਧਿਐਨ ਕਰਨ ਅਤੇ ਪੰਜਾਬ ਦੇ ਸਰੋਕਾਰਾਂ ਵਿਰੁੱਧ ਭੁਗਤਣ ਤੋਂ ਬਚਣ।  ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਆੜ ਵਿਚ ਵੱਡੀ ਗਿਣਤੀ ਬੇਕਸੂਰ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨਾ ਠੀਕ ਨਹੀਂ ਹੈ। 

ਇਸ ਵਰਤਾਰੇ ਨਾਲ ਦੇਸ਼ ਅੰਦਰ ਸਿੱਖਾਂ ਵਿਰੁੱਧ ਇੱਕ ਸਾਜ਼ਿਸ਼ ਤਹਿਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜੋ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਵੀ ਚੰਗਾ ਨਹੀਂ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮੌਜੂਦਾ ਹਾਲਾਤਾਂ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ਪੰਜਾਬ ਤੇ ਕੇਂਦਰ ਸਰਕਾਰ ਹੈ। ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਅਸਲ ਹਕੀਕਤ ਨੂੰ ਸਮਝਣ ਦੀ ਥਾਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਸਾਹਿਬ ਬਾਰੇ ਨੀਵੇਂ ਪੱਧਰ ਦੀਆਂ ਟਿੱਪਣੀਆਂ ਕਰ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਕੌਮੀ ਅਗਵਾਈ ਕਿਸੇ ਦੁਨਿਆਵੀ ਤਖ਼ਤ ਦੀ ਤਰ੍ਹਾਂ ਨਹੀਂ ਹੈ, ਸਗੋਂ ਇਹ ਸਿਧਾਂਤਕ ਅਤੇ ਗੁਰੂ ਸਾਹਿਬ ਵੱਲੋਂ ਦਿੱਤੀ ਵਿਚਾਰਧਾਰਾ ਦੀ ਸੇਧ ਵਿਚ ਹੈ। ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਇਕ ਮੈਮੋਰੰਡਮ ਮੁੱਖ ਮੰਤਰੀ ਨੂੰ ਭੇਜਿਆ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget