Toll Plaza VIP Crossing: ਅੰਮ੍ਰਿਤਸਰ ਦੇ ਟੋਲ ਪਲਾਜ਼ਾ 'ਤੇ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀ ਬੱਸ ਦੇ ਡਰਾਈਵਰ, ਕੰਡਕਟਰ ਅਤੇ ਟੋਲ ਮੁਲਾਜ਼ਮਾਂ ਵਿਚਾਲੇ ਬਹਿਸ ਹੋ ਗਈ। ਝਗੜਾ ਇੰਨਾ ਵਧ ਗਿਆ ਕਿ ਗੱਲ ਹੱਥੋਪਾਈ ਤੱਕ ਪਹੁੰਚ ਗਈ। ਟੋਲ ਮੁਲਾਜ਼ਮਾਂ ਨਾਲ ਲੜਾਈ ਵਿੱਚ ਬੱਸ ਕੰਡਕਟਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਟੋਲ ਪਲਾਜ਼ਾ ’ਤੇ ਲੰਮਾ ਜਾਮ ਲੱਗਾ ਰਿਹਾ। ਮੌਕੇ ’ਤੇ ਪੁੱਜੀ ਪੁਲੀਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ।


ਜਲੰਧਰ-ਅੰਮ੍ਰਿਤਸਰ ਜੀਟੀ ਰੋਡ 'ਤੇ ਨਿੱਝਰਪੁਰਾ ਟੋਲ ਪਲਾਜ਼ਾ 'ਤੇ ਸ਼ੁੱਕਰਵਾਰ ਦੁਪਹਿਰ ਕਰੀਬ 2:30 ਵਜੇ ਪੀਆਰਟੀਸੀ ਦੇ ਕੰਡਕਟਰ ਅਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਗੁੱਸੇ ਵਿੱਚ ਪੀਆਰਟੀਸੀ ਮੁਲਾਜ਼ਮਾਂ ਨੇ ਟੋਲ ਪਲਾਜ਼ਾ ’ਤੇ ਜਾਮ ਲਾ ਦਿੱਤਾ। ਮੌਕੇ ’ਤੇ ਪੁੱਜੀ ਪੁਲੀਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਟੋਲ ਪਲਾਜ਼ਾ ’ਤੇ ਆਵਾਜਾਈ ਬਹਾਲ ਕਰਵਾਈ।


ਵਿਵਾਦ ਉਦੋਂ ਵੱਧ ਗਿਆ ਜਦੋਂ ਪੀਆਰਟੀਸੀ ਬੱਸ ਦਾ ਡਰਾਈਵਰ ਟੋਲ ਪਲਾਜ਼ਾ 'ਤੇ ਵੀਆਈਪੀ ਪਾਸਿੰਗ ਰੂਟ ਤੋਂ ਆਪਣੀ ਬੱਸ ਨੂੰ ਲੈ ਕੇ ਜਾਣ ਲੱਗਾ ਤਾਂ ਟੋਲ ਪਲਾਜ਼ਾ ਦੇ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਰੋਕ ਲਿਆ। ਇਸ 'ਤੇ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਸੁਰੱਖਿਆ ਕਰਮਚਾਰੀਆਂ ਵਿਚਾਲੇ ਬਹਿਸ ਅਤੇ ਹੱਥੋਪਾਈ ਹੋ ਗਈ।



ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ ਦੀ ਬੱਸ ਨੰਬਰ ਪੀ.ਬੀ.09 ਇਸ ਨੂੰ ਲੈ ਕੇ ਟੋਲ ਕਰਮੀਆਂ ਅਤੇ ਬੱਸ ਕੰਡਕਟਰ ਗੁਰਲਾਲ ਸਿੰਘ ਵਿਚਕਾਰ ਝੜਪ ਹੋ ਗਈ, ਜਿਸ ਵਿਚ ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਦੇ ਵਿਰੋਧ ਵਿੱਚ ਬੱਸ ਚਾਲਕਾਂ ਨੇ ਟੋਲ ਪਲਾਜ਼ਾ ਜਾਮ ਕਰ ਦਿੱਤਾ। ਡੀਐਸਪੀ ਜੰਡਿਆਲਾ ਰਵਿੰਦਰਪਾਲ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਟੋਲਾ ਖੁਲ੍ਹਵਾਇਆ। ਦੂਜੇ ਪਾਸੇ ਦੋਵਾਂ ਧਿਰਾਂ ਵਿਚਾਲੇ ਝਗੜਾ ਅਜੇ ਵੀ ਜਾਰੀ ਹੈ।


 



 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial