ਪੜਚੋਲ ਕਰੋ

Amritsar - ਗੈਰ ਕਾਨੂੰਨੀ ਕਲੋਨੀਆਂ 'ਤੇ ਵੱਡੀ ਕਾਰਵਾਈ, 8 ਕੀਤੀਆਂ ਢਹਿ ਢੇਰੀ, 47 ਜਣਿਆਂ 'ਤੇ ਹੋ ਸਕਦਾ ਪਰਚਾ !

PUDA - ਇਸ ਤੋਂ ਇਲਾਵਾ ਕੁਝ ਹੋਰ ਕਲੋਨੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ

Amritsar - ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ, ਅੰਮ੍ਰਿਤਸਰ ਵਿਕਾਸ ਅਥਾਰਟੀ, ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਵਿਕਾਸ ਅਥਾਰਿਟੀ (ਏ.ਡੀ.ਏ) ਦੇ ਜ਼ਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ ਵੱਲੋਂ ਅਣ-ਅਧਿਕਾਰਤ ਕਲੋਨੀਆਂ ਉਸਾਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵਿੱਢੀ ਗਈ ਹੈ। 

ਰੈਗੂਲੇਟਰੀ ਟੀਮ ਵੱਲੋਂ ਜੀ.ਟੀ ਰੋਡ ਉੱਪਰ ਪਿੰਡ ਟਾਂਗਰਾ, ਬਾਬਾ ਬਕਾਲਾ, ਅਜਨਾਲਾ ਰੋਡ ਉਪਰ ਪਿੰਡ ਹੇਰ, ਰਾਮਤੀਰਥ ਰੋਡ ਉਪਰ ਪਿੰਡ ਗੌਂਸਾਬਾਦ ਤੇ ਖੈਰਾਬਾਦ ਅਤੇ ਲੋਹਾਰਕਾ ਰੋਡ ਵਿਖੇ ਸਮਰੱਥ ਅਧਿਕਾਰੀ ਦੀ ਮੰਜੂਰੀ ਤੋਂ ਬਿਨਾਂ ਵਿਕਸਿਤ ਹੋ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਉਪਰ ਵੱਖ-ਵੱਖ ਸਮੇਂ ਤੇ ਕਾਰਵਾਈ ਕਰਦੇ ਹੋਏ ਢਾਹਿਆ ਜਾ ਚੁੱਕਾ ਹੈ। 

ਜ਼ਿਲ੍ਹਾ ਟਾਊਨ ਪਲੈਨਰ (ਰੈਗੂਲੇਟਰੀ) ਨੇ ਕਿਹਾ ਕਿ ਇਹ ਕਾਰਵਾਈ ਅਜਿਹੀਆਂ ਹੋਂਦ ਵਿਚ ਆ ਰਹੀਆਂ ਨਵੀਆਂ ਅਣ-ਅਧਿਕਾਰਿਤ ਕਲੋਨੀਆਂ ਉਪਰ ਨਿਰੰਤਰ ਕੀਤੀ ਜਾ ਰਹੀ ਹੈ, ਜਿਸ ਦੇ ਸੰਬੰਧ ਵਿਚ ਅੱਜ ਫਤਹਿਗੜ੍ਹ ਚੂੜੀਆਂ ਰੋਡ ਉੱਪਰ ਪਿੰਡ ਮੁਰਾਦਪੁਰਾ ਵਿਖੇ ਵਿਕਸਿਤ ਕੀਤੀ ਜਾ ਰਹੀ ਅਣ-ਅਧਿਕਾਰਿਤ ਕਲੋਨੀ ਖਿਲਾਫ ਕਾਰਵਾਈ ਕਰਦੇ ਹੋਏ ਟੀਮ ਵਲੋਂ ਕਲੋਨੀ ਨੂੰ ਢਾਹ ਦਿੱਤਾ ਗਿਆ।

 ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਲੋਨੀ ਦੇ ਮਾਲਕ ਨੂੰ ਦਫਤਰ ਵਲੋਂ ਨੋਟਿਸ ਦੇਂਦੇ ਹੋਏ ਇਸ ਅਣ-ਅਧਿਕਾਰਿਤ ਕਲੋਨੀ ਸਬੰਧੀ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਜੋ ਕਿ ਦਫਤਰ ਵਿਖੇ ਪ੍ਰਾਪਤ ਨਹੀਂ ਹੋਇਆ ਜਿਸ ਕਰਕੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੇ ਤਹਿਤ ਕਾਰਵਾਈ ਕਰਦੇ ਹੋਏ ਇਸ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ।

 ਉਨ੍ਹਾਂ ਵਲੋਂ ਦੱਸਿਆ ਗਿਆ ਕਿ ਇਸ ਤੋਂ ਇਲਾਵਾ ਕੁਝ ਹੋਰ ਕਲੋਨੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ਼ ਨੋਟਿਸ ਵਿਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ ਵੀ ਦਰਜ ਕਰਵਾਈ ਜਾਵੇਗੀ।

ਇਸ ਤੋਂ ਇਲਾਵਾ ਜ੍ਹਿਲਾ ਅਤੇ ਟਾਊਨ ਪਲਾਨਰ (ਰੈਗੂਲੇਟਰੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਤੱਕ 47 ਅਣ-ਅਧਿਕਾਰਿਤ ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ਼ ਕਰਨ ਲਈ ਐਸ.ਐਸ.ਪੀ ਦਿਹਾਤੀ, ਅੰਮ੍ਰਿਤਸਰ ਨੂੰ ਲਿਖਿਆ ਜਾ ਚੁੱਕਾ ਹੈ ਅਤੇ 8 ਨਜਾਇਜ਼ ਕਲੋਨੀਆਂ ਨੂੰ ਡਿਮੋਲਿਸ਼ ਕਰ ਦਿੱਤਾ ਗਿਆ ਹੈ। 

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਅਮੈਂਡਮੈਂਟ 2014 ਅਤੇ 2021) ਅਨੁਸਾਰ ਅਣ-ਅਧਿਕਾਰਤ ਕਲੋਨੀ ਹੋਂਦ ਵਿੱਚ ਆਉਣ ਦੀ ਸੂਰਤ ਵਿੱਚ ਅਣ ਅਧਿਕਾਰਤ ਕਲੋਨੀ ਬਣਾਉਣ ਵਾਲੇ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਆਰੰਭੀ ਜਾ ਸਕਦੀ ਹੈ, ਜਿਸ ਵਿੱਚ 3 ਤੋਂ 7 ਸਾਲ ਤੱਕ ਦੀ ਸਜਾ ਅਤੇ 2 ਤੋਂ 5 ਲੱਖ ਰੁਪਏ ਦਾ ਜੁਰਮਾਨਾ ਹੋਣ ਦਾ ਉਪਬੰਧ ਹੈ।

ਇਸ ਸਬੰਧ ਵਿਚ ਵਿਭਾਗ ਵਲੋਂ ਏ.ਡੀ.ਏ ਦੇ ਅਧਿਕਾਰ ਖੇਤਰ ਵਿਚ ਅਣ-ਅਧਿਕਾਰਤ ਤੌਰ ਤੇ ਵਿਕਸਿਤ ਹੋਇਆਂ ਕਲੋਨੀਆਂ ਦੀ ਲਿਸਟ ਏ.ਡੀ.ਏ ਦੀ ਵੈਬਸਾਈਟ www.adaamritsar.gov.in ਉੱਪਰ ਆਮ ਪਬਲਿਕ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 

ਵੀਡੀਓਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget