Punjab News: ਕਿਸਾਨਾਂ ਨੂੰ ਦੋ ਦਿਨਾਂ 'ਚ ਵੱਢਣੀ ਪਏਗੀ ਕਣਕ! ਵਾਇਰਲ ਖਬਰਾਂ ਨੂੰ ਲੈ ਸਾਹਮਣੇ ਆਈ ਵੱਡੀ ਅਪਡੇਟ...
Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਕਿਸਾਨਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੀਮਾ ਸੁਰੱਖਿਆ ਬਲ ਵੱਲੋਂ ਸਰਹੱਦੀ ਪਿੰਡਾਂ ਵਿੱਚ ਚੱਲ ਰਹੀ ਚਰਚਾ ਸਬੰਧੀ ਸਥਿਤੀ

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਕਿਸਾਨਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੀਮਾ ਸੁਰੱਖਿਆ ਬਲ ਵੱਲੋਂ ਸਰਹੱਦੀ ਪਿੰਡਾਂ ਵਿੱਚ ਚੱਲ ਰਹੀ ਚਰਚਾ ਸਬੰਧੀ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਕਣਕ ਨੂੰ ਦੋ ਦਿਨਾਂ ਦੇ ਅੰਦਰ ਕੱਟ ਲੈਣ ਸਬੰਧੀ ਬੀ.ਐਸ.ਐਫ ਨੇ ਕੋਈ ਵੀ ਐਲਾਨ ਪਿੰਡਾਂ ਵਿੱਚ ਨਹੀਂ ਕਰਵਾਇਆ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਗੁੰਮਰਾਹਕੁੰਨ ਪ੍ਰਚਾਰ ਵੱਲ ਧਿਆਨ ਨਾ ਦਿਓ ਅਤੇ ਜੇਕਰ ਤੁਹਾਨੂੰ ਕਿਸੇ ਵੀ ਸਰੋਤ ਤੋਂ ਅਜਿਹੀ ਕੋਈ ਖ਼ਬਰ ਮਿਲਦੀ ਹੈ ਤਾਂ ਆਪਣੇ ਇਲਾਕੇ ਦੇ ਪਟਵਾਰੀ, ਤਹਿਸੀਲਦਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਤੋਂ ਇਸ ਬਾਰੇ ਸਪੱਸ਼ਟੀਕਰਨ ਲਓ। ਉਨ੍ਹਾਂ ਨੇ ਸੋਸ਼ਲ ਮੀਡੀਆ ਅਤੇ ਪ੍ਰਤੀਨਿਧੀਆਂ ਨੂੰ ਅਜਿਹੇ ਮੌਕਿਆਂ 'ਤੇ ਗੁੰਮਰਾਹਕੁੰਨ ਖ਼ਬਰਾਂ ਨਾ ਫੈਲਾਉਣ ਦੀ ਹਦਾਇਤ ਵੀ ਕੀਤੀ ਅਤੇ ਉਨ੍ਹਾਂ ਨੂੰ ਸੰਜਮ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















