Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਦਰਅਸਲ, ਸਰਕਾਰ ਨੇ ਪ੍ਰਸ਼ਾਸਨਿਕ ਆਧਾਰ ’ਤੇ ਭਾਰਤੀ ਪੁਲਿਸ ਸੇਵਾ (ਆਈ. ਪੀ. ਐੱਸ.) ਦੇ ਸੀਨੀਅਰ ਅਧਿਕਾਰੀ ਹਰਮਨਬੀਰ ਸਿੰਘ (ਆਈ. ਪੀ. ਐੱਸ., 2010 ਬੈਚ) ਦਾ ਤਬਾਦਲਾ ਕਰਦੇ ਹੋਏ ਉਨ੍ਹਾਂ ਨੂੰ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਨਿਯੁਕਤ ਕੀਤਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਡੀ. ਆਈ. ਜੀ. ਪੀ. ਏ. ਪੀ., ਜਲੰਧਰ ਦੇ ਅਹੁਦੇ ’ਤੇ ਕਾਰਜਸ਼ੀਲ ਸਨ। ਜਾਰੀ ਹੁਕਮਾਂ ਅਨੁਸਾਰ ਹਰਮਨਬੀਰ ਸਿੰਘ ਨੂੰ ਵਿਵੇਕ ਸ਼ੀਲ ਸੋਨੀ (ਆਈ. ਪੀ. ਐੱਸ., 2011 ਬੈਚ) ਦੇ ਸਥਾਨ ’ਤੇ ਅੰਮ੍ਰਿਤਸਰ ’ਚ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ ਵਿਵੇਕ ਸ਼ੀਲ ਸੋਨੀ ਨੂੰ ਤਤਕਾਲ ਪ੍ਰਭਾਵ ਨਾਲ ਡੀ. ਜੀ. ਪੀ. ਦਫ਼ਤਰ ’ਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੀ ਨਵੀਂ ਤਾਇਨਾਤੀ ਦੇ ਸਬੰਧ ’ਚ ਵੱਖਰੇ ਤੌਰ ’ਤੇ ਹੁਕਮ ਜਾਰੀ ਕੀਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
