Amritsar News: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਐਤਵਾਰ ਸਵੇਰੇ ਪਿੰਡ ਗੱਗੋਮਾਹਲ ਨੇੜੇ ਇੱਕ ਟਿੱਪਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਵਿੱਚ ਕਰਮਚਾਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਕਰਮਚਾਰੀ ਸੀ। ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਸਵੇਰੇ ਆਪਣੇ ਘਰ ਤੋਂ ਡਿਊਟੀ ਲਈ ਨਿਕਲਿਆ ਸੀ। ਜਦੋਂ ਉਹ ਗੱਗੋਮਾਹਲ ਪਿੰਡ ਨੇੜੇ ਪਹੁੰਚਿਆ ਤਾਂ ਕ੍ਰੈਸ਼ਰ ਸਮੱਗਰੀ ਨਾਲ ਭਰਿਆ ਇੱਕ ਟਿੱਪਰ ਸਾਹਮਣੇ ਤੋਂ ਆਇਆ ਅਤੇ ਉਸਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

Continues below advertisement

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੇ ਸ਼ਰੀਰ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਵਾਹਨ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉੱਧਰ ਮ੍ਰਿਤਕ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਰਮਜੀਤ ਸਿੰਘ ਘਰ ਦਾ ਇਕੱਲਾ ਕਮਾਉਣ ਵਾਲਾ ਸੀ ਅਤੇ ਉਸ ਦੀਆਂ ਦੋ ਛੋਟੀਆਂ ਬੇਟੀਆਂ ਹਨ, ਜਿਨ੍ਹਾਂ ਦੀ ਉਮਰ ਕਰੀਬ ਚਾਰ ਅਤੇ ਛੇ ਸਾਲ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। ਪੁਲਸ ਵੱਲੋਂ ਕਿਹਾ ਗਿਆ ਹੈ ਕਿ ਹਾਦਸੇ ਨਾਲ ਸੰਬੰਧਿਤ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

ਪੁਲਿਸ ਜਾਂਚ ਵਿੱਚ ਜੁਟੀ, ਸੀਸੀਟੀਵੀ ਫੁਟੇਜ ਦੀ ਕਰ ਰਹੀ ਜਾਂਚ

Continues below advertisement

ਮੁੱਢਲੀ ਜਾਂਚ ਵਿੱਚ ਟਿੱਪਰ ਡਰਾਈਵਰ ਦੀ ਲਾਪਰਵਾਹੀ ਦਿਖਾਈ ਦਿੰਦੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।