Punjab news: ਭਲਕੇ ਪੰਜਾਬ ਬੰਦ ਦਾ ਕਿਉਂ ਕੀਤਾ ਗਿਆ ਐਲਾਨ? ਵਾਲਮੀਕੀ ਭਾਈਚਾਰੇ ਨੇ ਵੀ ਕੀਤਾ ਸਮਰਥਨ
Amritsar news: ਅੰਮ੍ਰਿਤਸਰ ਵਿੱਚ ਕੇਂਦਰੀ ਵਾਲਮੀਕੀ ਮੰਦਿਰ ਦੇ ਵਿੱਚ ਸਾਰੇ ਧਾਰਮਿਕ ਤੇ ਸਮਾਜਿਕ ਸੰਗਠਨਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਭਲਕੇ 9 ਤਾਰੀਕ ਨੂੰ ਹੋਣ ਵਾਲੇ ਪੰਜਾਬ ਬੰਦ ਦੀ ਕਾਲ ਦਾ ਸਮਰਥਨ ਕੀਤਾ ਗਿਆ ਹੈ।
Amritsar news: ਅੰਮ੍ਰਿਤਸਰ ਵਿੱਚ ਕੇਂਦਰੀ ਵਾਲਮੀਕੀ ਮੰਦਿਰ ਦੇ ਵਿੱਚ ਸਾਰੇ ਧਾਰਮਿਕ ਤੇ ਸਮਾਜਿਕ ਸੰਗਠਨਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਭਲਕੇ 9 ਤਾਰੀਕ ਨੂੰ ਹੋਣ ਵਾਲੇ ਪੰਜਾਬ ਬੰਦ ਦੀ ਕਾਲ ਦਾ ਸਮਰਥਨ ਕੀਤਾ ਗਿਆ ਹੈ।
ਦੱਸ ਦਈਏ ਕਿ ਪਿਛਲ਼ੇ ਦਿਨੀਂ ਮਣੀਪੁਰ ਵਿੱਚ ਹੋਈ ਘਟਨਾ ਨੂੰ ਲੈ ਕੇ ਆਏ ਦਿਨ ਲੋਕਾਂ ਦਾ ਕੇਂਦਰ ਸਰਕਾਰ ਦੇ ਖਿਲਾਫ ਰੋਸ਼ ਵੇਖਣ ਨੂੰ ਮਿਲ ਰਿਹਾ ਹੈ। ਆਏ ਦਿਨ ਥਾਂ-ਥਾਂ 'ਤੇ ਲੋਕਾਂ ਵਲੋ ਕੈਂਡਲ ਮਾਰਚ ਕੱਢੇ ਜਾ ਰਹੇ ਹਨ ਤੇ ਕਿਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।
ਇਹ ਵੀ ਪੜ੍ਹੋ: Ludhiana News: 28 ਲੱਖ ਦੀ ਲੁੱਟ ਦਾ ਮਾਮਲਾ ਸੁਲਝਿਆ, 15 ਲੱਖ ਬਰਾਮਦ, ਦੋਵੇਂ ਦੋਸ਼ੀ ਦਿੱਲੀ ਤੋਂ ਗ੍ਰਿਫਤਾਰ
ਦੇਸ਼ ਦੇ ਲੋਕ ਸੜਕਾਂ ਦੇ ਉੱਤਰ ਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸ ਨੂੰ ਮੁੱਖ ਰੱਖਦੇ ਹੋਇਆਂ ਵਾਲਮੀਕਿ ਭਾਇਚਾਰੇ ਤੇ ਬਾਕੀ ਸੰਗਠਨਾਂ ਵਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਅੰਮਿਤਸਰ ਵਿੱਚ ਪੂਰੀ ਤਰ੍ਹਾਂ ਬੰਦ ਦਾ ਸਮਰਥਨ ਕਰਨ ਦੀ ਸਹਿਮਤੀ ਜਤਾਈ ਗਈ ਹੈ।
ਉਨ੍ਹਾਂ ਕਿਹਾ ਕਿ ਭਲਕੇ ਸਫਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਰਹੇਗੀ ਨਾਲ ਹੀ ਸੜਕਾਂ ਤੇ ਬਜਾਰ ਪੂਰੀ ਤਰ੍ਹਾਂ ਬੰਦ ਰੱਖੇ ਜਾਣਗੇ। ਓਮ ਪ੍ਰਕਾਸ਼ ਅਨਾਰੀਆ ਨੇ ਕਿਹਾ ਕਿ ਸਿਰਫ਼ ਮੈਡੀਕਲ ਸੇਵਾਵਾਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਅੱਗੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕਰਦਿਆਂ ਹੋਇਆਂ ਕਿਹਾ ਕਿ ਸਰਕਾਰ ਵੋਟਾਂ ਰਾਹੀਂ ਚੁਣੀ ਜਾਂਦੀ ਹੈ, ਪਰ ਦੇਸ਼ ਦਾ ਪ੍ਰਧਾਨਮੰਤਰੀ ਚੁੱਪ ਬੈਠਾ ਹੈ। ਉੱਥੇ ਹੀ ਮਣੀਪੁਰ ਦੇ ਵਿੱਚ ਇੰਟਰਨੈੱਟ ਬੰਦ ਹੈ, ਪਰ ਇਸ ਉੱਤੇ ਪ੍ਰਧਾਨ ਮੰਤਰੀ ਵੱਲੋ ਕੋਈ ਚਰਚਾ ਨਹੀਂ ਹੋ ਰਹੀ। ਬੜੀ ਸ਼ਰਮ ਦੀ ਗੱਲ ਹੈ। ਇਸ ਕਰਕੇ ਭਲਕੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab News: ਪਠਾਨਕੋਟ ਅਤੇ ਗੁਰਦਾਸਪੁਰ ਦੀਆਂ ਪ੍ਰਮੁੱਖ ਸ਼ਖਸੀਅਤਾਂ 'ਆਪ' ਵਿੱਚ ਸ਼ਾਮਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।