(Source: ECI/ABP News/ABP Majha)
Punjab Breaking News Live News: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, 18 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਨੌਜਵਾਨ ਕਿਸਾਨ ਨਵਦੀਪ ਜਲਬੇੜਾ ਜ਼ਮਾਨਤ ‘ਤੇ ਹੋਇਆ ਰਿਹਾਅ
Punjab Breaking News Live News: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, 18 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਨੌਜਵਾਨ ਕਿਸਾਨ ਨਵਦੀਪ ਜਲਬੇੜਾ ਜ਼ਮਾਨਤ ‘ਤੇ ਹੋਇਆ ਰਿਹਾਅ
LIVE
Background
Punjab Breaking News Live 17 July 2024: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਜਾਰੀ ਹੈ। ਇਨ੍ਹਾਂ ਦੇ ਬੈਕਵਾਰਡ ਅਤੇ ਫਾਰਵਰਡ ਲਿੰਕੇਜ ਦਾ ਪਤਾ ਲਗਾਇਆ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਦੋ ਤਸਕਰ ਫੜੇ ਗਏ, ਜੋ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਉਨ੍ਹਾਂ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਕਿਲੋ ਹੈਰੋਇਨ, 5 ਪਿਸਤੌਲ, 5 ਜਿੰਦਾ ਕਾਰਤੂਸ ਅਤੇ 5 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤਸਕਰੀ ਗਿਰੋਹ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਹਨ।
Punjab Weather Update: ਕੁਝ ਸਮੇਂ ਤੋਂ ਮੀਂਹ ਨਾ ਪੈਣ ਕਰਕੇ ਪੰਜਾਬ 'ਚ ਤਾਪਮਾਨ ਫਿਰ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਅੱਜ ਯਾਨੀ ਬੁੱਧਵਾਰ ਨੂੰ ਪੰਜਾਬ 'ਚ ਚੰਗੀ ਬਾਰਿਸ਼ ਹੋਣ ਦੇ ਆਸਾਰ ਹਨ, ਜਿਸ ਨਾਲ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਪਟਿਆਲਾ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਾਢੇ 10 ਵਜੇ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Water Canon Boy Navdeep: ਕਿਸਾਨ ਨਵਦੀਪ ਸਿੰਘ ਦੀ ਰਿਹਾਈ ਤੋਂ ਬਾਅਦ ਅੰਬਾਲਾ ਵਿੱਚ ਕਿਸਾਨਾਂ ਦਾ ਧਰਨਾ ਰੱਦ ਕਰ ਦਿੱਤਾ ਗਿਆ ਹੈ। ਦਰਅਸਲ, ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਨੂੰ ਬੀਤੀ ਰਾਤ ਕਰੀਬ 11.30 ਵਜੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੱਲ ਕਿਸਾਨਾਂ ਵੱਲੋਂ ਨਵਦੀਪ ਜਲਵੇੜਾ ਦੇ ਹੱਕ ਵਿੱਚ ਅੰਬਾਲਾ ਵਿਖੇ ਵੱਡਾ ਇਕੱਠ ਰੱਖਿਆ ਗਿਆ ਸੀ। ਇਸ ਦੌਰਾਨ ਬੀਤੇ ਦਿਨੀਂ ਨਵਦੀਪ ਸਿੰਘ ਜਲਵੇੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ।
ਨੌਜਵਾਨ ਕਿਸਾਨ ਨਵਦੀਪ ਜਲਬੇੜਾ ਜ਼ਮਾਨਤ ‘ਤੇ ਹੋਇਆ ਰਿਹਾਅ, ਕਿਸਾਨਾਂ ਨੇ ਧਰਨਾ ਕੀਤਾ ਰੱਦ
'2.5 ਕਰੋੜ ਦਿਓ ਨਹੀਂ ਤਾਂ...', ਫਿਰੋਜ਼ਪੁਰ ਦੇ ਕਾਰੋਬਾਰੀ ਨੂੰ ਗੋਲਡੀ ਬਰਾੜ ਅਤੇ ਹਰਵਿੰਦਰ ਰਿੰਦਾ ਨੇ ਦਿੱਤੀ ਧਮਕੀ
Goldie Brar: ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੋਲਡੀ ਬਰਾੜ ਨੇ ਫਿਰੋਜ਼ਪੁਰ ਦੇ ਇਕ ਵਪਾਰੀ ਨੂੰ ਧਮਕੀ ਭਰੀ ਚਿੱਠੀ ਭੇਜੀ ਹੈ। ਰਿੰਦਾ ਅਤੇ ਗੋਲਡੀ ਬਰਾੜ ਵੱਲੋਂ ਕਥਿਤ ਤੌਰ 'ਤੇ ਭੇਜੀ ਗਈ ਚਿੱਠੀ 'ਚ 2.5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਵਪਾਰੀ ਵਰਿੰਦਰਪਾਲ ਸਿੰਘ ਨੂੰ ਧਮਕੀ ਭਰਿਆ ਪੱਤਰ ਅਤੇ ਸੰਦੇਸ਼ ਮਿਲਿਆ ਹੈ। ਇਸ ਵਿੱਚ 2.5 ਕਰੋੜ ਰੁਪਏ ਦੀ ਫਿਰੌਤੀ ਦੇਣ ਦੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ ਪੱਤਰ 'ਚ ਲਿਖਿਆ ਹੈ ਕਿ ਜੇਕਰ ਫਿਰੌਤੀ ਨਾ ਦਿੱਤੀ ਗਈ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ।
ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, ਹੋਈ ਜ਼ੋਰਦਾਰ ਬਹਿਸ, ਵਾਹਨਾਂ ਦੀ ਲੱਗੀ ਲੰਬੀ ਲਾਈਨ
ਲੁਧਿਆਣਾ ਵਿੱਚ ਪੀਆਰਟੀਸੀ ਦੀ ਬੱਸ ਨੇ ਸਕਾਰਪੀਓ ਕਾਰ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਬੱਸ ਚਾਲਕ ਅਤੇ ਕਾਰ ਮਾਲਕ ਵਿਚਾਲੇ ਜ਼ਬਰਦਸਤ ਬਹਿਸ ਹੋ ਗਈ। ਬਾਅਦ 'ਚ ਗੁੱਸੇ 'ਚ ਆਏ ਬੱਸ ਚਾਲਕ ਨੇ ਕਾਰ ਸਵਾਰਾਂ 'ਤੇ ਦੋਸ਼ ਲਗਾ ਕੇ ਬੱਸ ਨੂੰ ਸੜਕ ਦੇ ਵਿਚਕਾਰ ਹੀ ਰੋਕ ਦਿੱਤਾ। ਪਿੱਛੇ ਤੋਂ ਆਉਂਦੀਆਂ ਪੀ.ਆਰ.ਟੀ.ਸੀ ਦੀਆਂ ਬਾਕੀ ਬੱਸਾਂ ਨੇ ਵੀ ਆਪਣੇ ਸਾਥੀਆਂ ਦਾ ਸਾਥ ਦਿੱਤਾ ਅਤੇ ਬੱਸਾਂ ਸੜਕ 'ਤੇ ਖੜੀਆਂ ਕਰਕੇ ਜਾਮ ਲਾ ਦਿੱਤਾ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਜਾਮ ਕਰਕੇ ਲੋਕ ਘੰਟਿਆਂਬੱਧੀ ਆਵਾਜਾਈ ਵਿੱਚ ਫਸੇ ਰਹੇ। ਪੁਲਿਸ ਨੇ ਕਿਸੇ ਤਰ੍ਹਾਂ ਜਾਮ ਖੁੱਲ੍ਹਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਟਾਰਗੇਟ ਕਿਲਿੰਗ, ਪੋਸਟਰਸ...15 ਅਗਸਤ ਨੂੰ ਲੈਕੇ ਵੱਡੀ ਸਾਜਿਸ਼ ਰਚ ਰਹੇ ਖਾਲਿਸਤਾਨੀ ਸੰਗਠਨ, ਅਲਰਟ ਜਾਰੀ
Independence Day: ਖਾਲਿਸਤਾਨੀ ਜਥੇਬੰਦੀਆਂ ਆਜ਼ਾਦੀ ਦਿਵਸ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚ ਰਹੀਆਂ ਹਨ। ਖਾਲਿਸਤਾਨੀ ਸਾਜਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 15 ਅਗਸਤ ਨੂੰ ਇਹ ਜਥੇਬੰਦੀਆਂ ਦਿੱਲੀ ਦੀਆਂ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨੀ ਨਾਅਰਿਆਂ ਵਾਲੇ ਪੋਸਟਰ ਲਗਾ ਸਕਦੀਆਂ ਹਨ। ਇੰਨਾ ਹੀ ਨਹੀਂ ਦਿੱਲੀ ਪੁਲਿਸ ਨੂੰ ਟਾਰਗੇਟ ਕਿਲਿੰਗ ਦੇ ਵੀ ਇਨਪੁਟ ਮਿਲੇ ਹਨ।ਖੁਫੀਆ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ 'ਤੇ ਆ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਹਾਈਲੈਵਲ ਮੀਟਿੰਗ ਵੀ ਕੀਤੀ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਵੀ ਅਲਰਟ 'ਤੇ ਆ ਗਿਆ ਹੈ। 15 ਅਗਸਤ ਦੇ ਮੱਦੇਨਜ਼ਰ ਦਿੱਲੀ ਪੁਲਿਸ ਲਾਪਰਵਾਹੀ ਨਹੀਂ ਵਰਤਣਾ ਚਾਹੁੰਦੀ।
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ 15 ਦਿਨਾਂ ਦੇ ਸਮੇਂ ਤੋਂ ਬਾਅਦ ਸੁਖਬੀਰ ਬਾਦਲ ਦੀ ਆਈ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Punjab Politics: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਸੁਖਬੀਰ ਬਾਦਲ ਨੂੰ ਤਲਬ ਕਰ ਲਿਆ ਹੈ। ਸੁਖਬੀਰ ਬਾਦਲ ਨੂੰ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ 15 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਬਾਗੀ ਧੜੇ ਨੇ ਇਸ ਮੁਆਫੀਨਾਮੇ ਵਿੱਚ ਸੁਖਬੀਰ ਬਾਦਲ ਉਪਰ ਵੱਡੇ ਸਵਾਲ ਉਠਾਏ ਹਨ। ਇਸ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਉੱਤੇ ਪ੍ਰਤੀਕਿਰਿਆ ਸਾਂਝੀ ਕੀਤੀ ਗਈ ਹੈ। ਦਰਅਸਲ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਹੋਈ ਸੀ। ਪੰਜ ਤਖ਼ਤਾਂ ਦੇ ਜਥੇਦਾਰਾਂ ਨੇ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੂੰ 15 ਦਿਨਾਂ ਵਿੱਚ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਗਿਆਨੀ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਤਖ਼ਤਾਂ ਦੇ ਸਮੂਹ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਫੈਸਲਾ ਲਿਆ ਕਿ ਸੁਖਬੀਰ ਬਾਦਲ 'ਤੇ ਗੰਭੀਰ ਦੋਸ਼ ਲੱਗੇ ਹਨ। ਇਨ੍ਹਾਂ ਵਿੱਚ ਡੇਰਾ ਮੁਖੀ ਦਾ ਪੱਖ ਪੂਰਨਾ, ਸ਼੍ਰੋਮਣੀ ਕਮੇਟੀ ਦੇ ਖਾਤੇ ਵਿੱਚੋਂ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨਾ ਤੇ ਬੇਅਦਬੀ ਦੇ ਮਾਮਲੇ ਪ੍ਰਮੁੱਖ ਹਨ। ਉਨ੍ਹਾਂ ਉਪਰ ਸੁਖਬੀਰ ਬਾਦਲ ਨੂੰ ਆਪਣਾ ਪੱਖ ਪੇਸ਼ ਕਰਨਾ ਹੋਏਗਾ। ਇਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਨਤਮਸਤਕ ਹੋਣਗੇ।