ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਮੌਕੇ ਮਿਤੀ 11 ਅਕਤੂਬਰ 2022 (ਮੰਗਲਵਾਰ) ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਬੈਠਕ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 11 ਅਕਤੂਬਰ 2022 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਅਤੇ ਸ਼ਹਿਰ ਦੇ ਮਾਰਗਾਂ ਦੀ ਲੋੜੀਂਦੀ ਸਾਫ਼ ਸਫ਼ਾਈ ਅਤੇ ਟ੍ਰੈਫਿਕ ਆਦਿ ਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਗਰ ਨਿਗਮ ਅਤੇ ਸਿਵਲ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੇਅਰ ਕਰਮਜੀਤ ਸਿੰਘ ਰਿੰਟੂ, ਐਸਡੀਐਮ ਮਨਕੰਵਲ ਸਿੰਘ ਚਾਹਲ, ਏਡੀਸੀਪੀ ਸ਼ਹਿਰੀ ਮਹਿਤਾਬ ਸਿੰਘ, ਏਸੀਪੀ ਸੁਰਿੰਦਰ ਸਿੰਘ ਆਦਿ ਮੌਜੂਦ ਸਨ।