Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਬਿਆਨ ਦਿੱਤਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਡਰ ਦਾ ਮਾਹੌਲ ਨਹੀਂ ਬਣਾਉਣਾ ਚਾਹੀਦਾ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ,ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ।

 


 


 ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਇਸ ਨਾਲ ਹੀ ਉਸ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਹੈ ਕਿ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੌਰਾਨ ਉਨ੍ਹਾਂ ਕੋਲੋਂ ਨਾਜਾਇਜ਼ ਤੌਰ ’ਤੇ ਰੱਖੇ ਹਥਿਆਰ ਵੀ ਬਰਾਮਦ ਹੋਏ ਹਨ। 

 


 

 ਓਧਰ ਖਾਲਿਸਤਾਨ ਸਮਰਥਕ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਇੰਟਰਨੈਟ ਬੰਦ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਸਰਕਾਰ ਵੱਲੋਂ ਅੱਜ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕੀਤਾ ਗਿਆ ਸੀ। ਹੁਣ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਹੁਣ 20 ਮਾਰਚ ਸੋਮਵਾਰ 12 ਵਜੇ ਤੱਕ ਬੰਦ ਰਹਿਣਗੀਆਂ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।