ਤਰਨਤਾਰਨ :   Punjab government started camp  -   ਸੀ ਪਾਈਟ ਕੈਂਪ, ਪੱਟੀ ਜ਼ਿਲ੍ਹਾ ਤਰਨ ਤਾਰਨ ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ  ਪਾਈਟ ਕੈਂਪ, ਪੱਟੀ ਵਿਖੇ ਤਰਨ ਤਾਰਨ ਜਿਲ੍ਹੇ ਦੇ ਜੋ ਨੌਜਵਾਨ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। 


 ਉਹ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 8 ਵਜੇ ਤੋਂ 11:30 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ ਪਾਈਟ ਕੈਂਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਇਸ ਤੋਂ ਇਲਾਵਾ ਦਸਵੀਂ ਤੋਂ ਬਾਰਵੀਂ ਕਲਾਸ ਵਿੱਚ ਪੜ੍ਹਦੇ ਨੌਜਵਾਨ ਜੋ ਕੈਂਪ ਦੇ ਨਜ਼ਦੀਕ ਦੇ ਹਨ ਉਹ ਸ਼ਾਮ ਨੂੰ ਆਪਣੀ ਟਿਊਸ਼ਨ ਪੜ੍ਹਨ ਲਈ ਵੀ ਰੋਜ਼ਾਨਾ ਘਰ ਤੋਂ ਆ ਜਾ ਸਕਦੇ ਹਨ।


ਨੌਜਵਾਨ ਸੀ-ਪਾਈਟ ਕੈਪ, ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਹੇਠ ਲਿਖੇ ਦਸ਼ਤਾਵੇਜ਼ ਨਾਲ ਲੈ ਕੇ ਰਿਪੋਰਟ ਕਰ ਸਕਦੇ ਹਨ - 


ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।


ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਨੋਜਵਾਨ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ  8054362934 ਅਤੇ 9781891928 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :



Join Our Official Telegram Channel : - 
https://t.me/abpsanjhaofficial