(Source: ECI/ABP News/ABP Majha)
Amritsar News: ਪੰਜਾਬ ਸਰਕਾਰ ਦੇਵੇਗੀ ਝੋਨੇ ਦੀ ਸਿੱਧੀ ਬਿਜਾਈ ਲਈ 4000 ਰੁਪਏ? ਫੂਲਕਾ ਨੇ ਲਿਖਿਆ ਪੱਤਰ
ਸੁਪਰੀਮ ਕੋਰਟ ਦੇ ਵਕੀਲ ਤੇ ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਵੱਲੋਂ ਕਿਸਾਨਾਂ ਲਈ ਰੱਖੀ ਰਕਮ 1500 ਰੁਪਏ ਤੋਂ ਵਧਾ ਕੇ 4000 ਰੁਪਏ ਪ੍ਰਤੀ ਏਕੜ ਕੀਤੀ ਜਾਵੇ।
Amritsar News: ਸੁਪਰੀਮ ਕੋਰਟ ਦੇ ਵਕੀਲ ਤੇ ਸਾਬਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਵੱਲੋਂ ਕਿਸਾਨਾਂ ਲਈ ਰੱਖੀ ਰਕਮ 1500 ਰੁਪਏ ਤੋਂ ਵਧਾ ਕੇ 4000 ਰੁਪਏ ਪ੍ਰਤੀ ਏਕੜ ਕੀਤੀ ਜਾਵੇ। ਇਸ ਸਬੰਧ ਵਿੱਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਵੀ ਭੇਜਿਆ ਹੈ।
ਐਡਵੋਕੇਟ ਫੂਲਕਾ ਨੇ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ, ਉਹ ਨਾ ਸਿਰਫ਼ ਵਿੱਤੀ ਬੱਚਤ ਕਰਦੇ ਹਨ, ਸਗੋਂ ਜ਼ਮੀਨ ਨੂੰ ਬੰਜਰ ਹੋਣ ਤੋਂ ਵੀ ਬਚਾ ਰਹੇ ਹਨ, ਜਿਸ ਨਾਲ ਸਰਕਾਰ ਨੂੰ ਪ੍ਰਤੀ ਏਕੜ 4 ਤੋਂ 5 ਹਜ਼ਾਰ ਰੁਪਏ ਦਾ ਮੁਨਾਫਾ ਹੁੰਦਾ ਹੈ।
ਉਨ੍ਹਾਂ ਨੇ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਹਰ ਮੋਟਰ ਦੇ ਬਿਜਲੀ ਕੁਨੈਕਸ਼ਨ ਪਿੱਛੇ ਸਰਕਾਰ ਵੱਲੋਂ ਲਗਪਗ 54 ਹਜ਼ਾਰ ਰੁਪਏ ਔਸਤਨ ਸਾਲਾਨਾ ਸਬਸਿਡੀ ਦਿੱਤੀ ਜਾ ਰਹੀ ਹੈ ਤੇ ਜੇਕਰ ਇਕ ਮੋਟਰ ਪਿੱਛੇ 7 ਏਕੜ ਰਕਬਾ ਲਿਆ ਜਾਵੇ ਤਾਂ ਇਹ ਰਕਮ ਸਾਲਾਨਾ ਲਗਪਗ 7,685 ਪ੍ਰਤੀ ਏਕੜ ਬਣਦੀ ਹੈ।
ਸਿੱਧੀ ਬਿਜਾਈ ਨਾਲ 80 ਫੀਸਦ ਪਾਣੀ ਦੀ ਬੱਚਤ ਹੁੰਦੀ ਹੈ ਤੇ ਇਸ ਨਾਲ 4 ਤੋਂ 5 ਹਜ਼ਾਰ ਰੁਪਏ ਦਾ ਮੁਨਾਫਾ ਹੁੰਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਇਹ ਮੁਨਾਫ਼ਾ ਕਿਸਾਨਾਂ ਨੂੰ ਵੰਡੇ ਤਾਂ ਜੋ ਉਨ੍ਹਾਂ ਦੀ ਆਰਥਿਕ ਮਦਦ ਵੀ ਹੋ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਕਿਸਾਨਾਂ ਨੇ ਪਿਛਲੇ ਵਰ੍ਹੇ ਏਐਸਆਰ ਵਿਧੀ ਨਾਲ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਉਨ੍ਹਾਂ ਦੀ ਲਗਪਗ 10 ਹਜ਼ਾਰ ਰੁਪਏ ਪ੍ਰਤੀ ਏਕੜ ਬੱਚਤ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ