ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਖਰਚੇਗੀ ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ ਸਕੂਲਾਂ ਦੇ ਬੱਚਿਆਂ ਨੂੰ ਪੜਾਈ ਲਈ ਵਧੀਆ ਮਾਹੌਲ ਦੇਣ ਦੇ ਉਦੇਸ਼ ਨਾਲ ਅੰਮ੍ਰਿਤਸਰ ਸ਼ਹਿਰ ਦੇ ਪਾਰਕਾਂ ਅਤੇ ਸਕੂਲਾਂ ਦੇ ਸੁੰਦਰੀਕਰਨ ‘ਤੇ 5 ਕਰੋੜ ਦਾ ਖਰਚਾ ਕਰਨ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ।
ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਸਕੂਲਾਂ ਦੇ ਬੱਚਿਆਂ ਨੂੰ ਪੜਾਈ ਲਈ ਵਧੀਆ ਮਾਹੌਲ ਦੇਣ ਦੇ ਉਦੇਸ਼ ਨਾਲ ਅੰਮ੍ਰਿਤਸਰ ਸ਼ਹਿਰ ਦੇ ਪਾਰਕਾਂ ਅਤੇ ਸਕੂਲਾਂ ਦੇ ਸੁੰਦਰੀਕਰਨ ‘ਤੇ 5 ਕਰੋੜ ਦਾ ਖਰਚਾ ਕਰਨ ਦਾ ਫੈਸਲਾ ਕੀਤਾ ਹੈ।
Local Government Minister Dr. Inderbir Singh Nijjar said that Punjab government has decided to spent approximately ₹5 crores on the beautification of parks and schools of Amritsar city with the aim of providing basic facilities and clean environment to the people of the state.
— Government of Punjab (@PunjabGovtIndia) November 15, 2022
ਡਾ. ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵਾਰਡਾਂ ਦੇ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ 1,51,81,000 ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਣ ਮਿਲੇਗਾ ਅਤੇ ਲੋਕਾਂ ਨੂੰ ਆਪਣੀ ਸਿਹਤ ਠੀਕ ਰੱਖਣ ਲਈ ਸੈਰ ਕਰਨ ਲਈ ਵੀ ਵਧੀਆ ਸਹੂਲਤ ਮਿਲੇਗੀ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵੱਖ-ਵੱਖ ਸਕੂਲਾਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕਰਨ ਲਈ 3,59,78000 ਰੁਪਏ ਦਾ ਖ਼ਰਚੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਦੇ ਦੱਖਣੀ ਹਲਕੇ ਦੇ ਸਕੂਲ ਦੇ ਬੱਚਿਆਂ ਨੂੰ ਪੜਾਈ ਕਰਨ ਲਈ ਵਧੀਆ ਵਾਤਾਵਰਣ ਉਪਲਬਧ ਕਰਵਾਉਣ ਵਿਚ ਸਹਾਇਤਾ ਮਿਲੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਪਾਰਕਾਂ ਦੇ ਪੁਨਰ ਵਿਕਾਸ ਅਤੇ ਸਕੂਲਾਂ ਦੇ ਨਵੀਨੀਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੈੱਬਸਾਈਟ www.eproc.punjab.gov.in ‘ਤੇ ਪਹਿਲਾਂ ਹੀ ਟੈਂਡਰ ਈ-ਪਬਲਿਸ ਕਰ ਦਿੱਤੇ ਗਏ ਹਨ। ਇਹਨਾਂ ਕੰਮਾਂ ਲਈ ਬਿੱਡ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 22 ਨਵੰਬਰ 2022 ਬਾਅਦ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤੀ ਗਈ ਹੈ। ਪ੍ਰਾਪਤ ਬਿੱਡਜ ਇਸੇ ਮਿਤੀ ਨੂੰ ਬਾਅਦ ਦੁਪਹਿਰ 4 ਵਜੇ ਖੋਲ੍ਹੀ ਜਾਵੇਗੀ।
ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਬੰਧਤ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।