(Source: ECI/ABP News)
Governor: ਸਰਹੱਦੀ ਖੇਤਰਾਂ ਦਾ ਮੁੜ ਦੌਰਾ ਕਰਨਗੇ ਰਾਜਪਾਲ, ਅਗਲੇ ਮਹੀਨ ਜਾਣਗੇ, ਪਿਛਲੀ ਵਾਰ ਕੀਤੀਆਂ ਸੀ ਸਖ਼ਤ ਟਿੱਪਣੀਆਂ
Punjab Governor will visit border - ਰਾਜਪਾਲ ਆਪਣੇ ਤਿੰਨ ਦਿਨਾਂ ਦੌਰੇ ਦੀ ਸ਼ੁਰੂਆਤ ਪਠਾਨਕੋਟ ਤੋਂ ਕਰਨਗੇ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਇਨ੍ਹਾਂ ਜ਼ਿਲ੍ਹਿਆਂ ਦੇ
![Governor: ਸਰਹੱਦੀ ਖੇਤਰਾਂ ਦਾ ਮੁੜ ਦੌਰਾ ਕਰਨਗੇ ਰਾਜਪਾਲ, ਅਗਲੇ ਮਹੀਨ ਜਾਣਗੇ, ਪਿਛਲੀ ਵਾਰ ਕੀਤੀਆਂ ਸੀ ਸਖ਼ਤ ਟਿੱਪਣੀਆਂ Punjab Governor will visit border districts third time from October 4 to 6 Governor: ਸਰਹੱਦੀ ਖੇਤਰਾਂ ਦਾ ਮੁੜ ਦੌਰਾ ਕਰਨਗੇ ਰਾਜਪਾਲ, ਅਗਲੇ ਮਹੀਨ ਜਾਣਗੇ, ਪਿਛਲੀ ਵਾਰ ਕੀਤੀਆਂ ਸੀ ਸਖ਼ਤ ਟਿੱਪਣੀਆਂ](https://feeds.abplive.com/onecms/images/uploaded-images/2023/09/28/927ce2467d2dd6f235884ed87e5d03961695872184915785_original.jpg?impolicy=abp_cdn&imwidth=1200&height=675)
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਮੁੜ ਸਰਹੱਦੀ ਖੇਤਰਾਂ ਦੇ ਦੌਰੇ 'ਤੇ ਜਾ ਰਹੇ ਹਨ। ਰਾਜਪਾਲ ਦਾ ਇਹ ਦੌਰਾ 4 ਤੋਂ 6 ਅਕਤੂਬਰ ਤੱਕ ਹੋਵੇਗਾ। ਇਸ ਤੋਂ ਪਹਿਲਾਂ ਗਵਰਨਰ 4 ਮਹੀਨੇ ਪਹਿਲਾਂ ਬੌਰਡਰ ਏਰੀਆ 'ਚ ਗਏ ਸਨ। ਅਕਤੂਬਰ ਮਹੀਨੇ ਦੇ ਵਿਜ਼ਟ ਸਬੰਧੀ ਸੂਬੇ ਦੇ ਚੀਫ਼ ਸੈਕਟਰੀ ਅਤੇ ਡੀਜੀਪੀ ਨੂੰ ਜਾਣਕਾਰੀ ਭੇਜ ਦਿੱਤੀ ਗਈ ਹੈ ਅਤੇ ਰਾਜਪਾਲ ਦੇ ਦੌਰਾ ਸਬੰਧੀ ਸਰਹੱਦੀ ਜਿਲ੍ਹਿਆਂ ਦੇ ਡੀਸੀ, ਐਸਐਸਪੀ ਤੇ ਪੁਲਿਸ ਕਮਿਸ਼ਨਰਾਂ ਨੂੰ ਅਲਰਟ ਕਰਨ ਦੇ ਹੁਕਮ ਜਾਰੀ ਕਰਨ ਲਈ ਕਿਹਾ ਗਿਆ ਹੈ।
ਰਾਜਪਾਲ ਆਪਣੇ ਤਿੰਨ ਦਿਨਾਂ ਦੌਰੇ ਦੀ ਸ਼ੁਰੂਆਤ ਪਠਾਨਕੋਟ ਤੋਂ ਕਰਨਗੇ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਇਨ੍ਹਾਂ ਜ਼ਿਲ੍ਹਿਆਂ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡਾਂ ਦੇ ਸਰਪੰਚਾਂ ਅਤੇ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨਗੇ।
ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਤੀਜਾ ਦੌਰਾ ਹੈ, ਜਿਸ ਵਿੱਚ ਉਹ ਪ੍ਰਸ਼ਾਸਨ ਅਤੇ ਜਨਤਾ ਤੋਂ ਅਮਨ-ਕਾਨੂੰਨ, ਨਸ਼ਿਆਂ ਨਾਲ ਸਬੰਧਤ ਸਥਿਤੀ ਅਤੇ ਸਰਹੱਦ ਪਾਰ ਤੋਂ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਤਰ ਕਰਨਗੇ।
ਰਾਜਪਾਲ ਪਹਿਲਾਂ ਵੀ ਦੋ ਵਾਰ ਉਕਤ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ। ਇਨ੍ਹਾਂ ਦੌਰਿਆਂ ਦੌਰਾਨ ਵੀ ਰਾਜਪਾਲ ਨੇ ਸਰਹੱਦ ਨਾਲ ਲੱਗਦੇ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨਾਲ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਖ਼ਤ ਟਿੱਪਣੀਆਂ ਕੀਤੀਆਂ ਸਨ। ਪਿਛਲੇ ਦੌਰੇ ਦੌਰਾਨ ਰਾਜਪਾਲ ਨੇ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਕਰਨ ਲਈ ਸੁਰੱਖਿਆ ਕਰਮਚਾਰੀਆਂ, ਸਥਾਨਕ ਅਧਿਕਾਰੀਆਂ ਅਤੇ ਵੱਖ-ਵੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਆਪਕ ਚਰਚਾ ਕੀਤੀ ਸੀ।
ਇਸ ਦੌਰਾਨ ਰਾਜਪਾਲ ਦਾ ਮੁੱਖ ਫੋਕਸ ਸਮਾਜ ਵਿਰੋਧੀ ਅਨਸਰਾਂ ਦੁਆਰਾ ਸਰਹੱਦ ਪਾਰ ਤੋਂ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਤਕਨਾਲੋਜੀ ਦੀ ਵਰਤੋਂ ਨੂੰ ਸਮਝਣ 'ਤੇ ਸੀ। ਇਨ੍ਹਾਂ ਉੱਭਰ ਰਹੇ ਖਤਰਿਆਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਰਾਜਪਾਲ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਸੀ।
ਰਾਜਪਾਲ ਨੇ ਗੁਆਂਢੀ ਦੇਸ਼ ਦੀਆਂ ਨਾਪਾਕ ਗਤੀਵਿਧੀਆਂ ਨਾਲ ਨਜਿੱਠਣ ਅਤੇ ਖੇਤਰ ਦੀ ਸ਼ਾਂਤੀ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸਰਗਰਮ ਕਦਮ ਚੁੱਕਣ ਦੀ ਲੋੜ 'ਤੇ ਜ਼ੋਰ ਦਿੱਤਾ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)