ਅੰਮ੍ਰਿਤਸਰ ਦੇ ਟੈਂਡਰ ਘੋਟਾਲੇ ਵਿੱਚ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਇੰਪ੍ਰੂਵਮੈਂਟ ਟਰੱਸਟ ਦੇ 7 ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਐਸਐਸਪੀ ਵਿਜੀਲੈਂਸ ਲਖਬੀਰ ਸਿੰਘ ਵੱਲੋਂ ਕੀਤੀ ਗਈ ਵਿਸਤ੍ਰਿਤ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਉਂਦੀ ਗਈ। ਜਾਣਕਾਰੀ ਮੁਤਾਬਕ ਇਹ ਮਾਮਲਾ ਲਗਭਗ 50 ਕਰੋੜ ਰੁਪਏ ਦੀ ਲਾਗਤ ਵਾਲੇ ਟੈਂਡਰ ਦੇ ਅਲਾਟਮੈਂਟ ਨਾਲ ਜੁੜਿਆ ਹੋਇਆ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਵਰਕ ਆਰਡਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕੀਤਾ ਗਿਆ, ਜਿਸ ਕਾਰਨ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪਿਆ। ਸਰਕਾਰੀ ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਰਕਾਰ ਨੇ ਵਿਜੀਲੈਂਸ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ, ਇਸ ਪੂਰੇ ਮਾਮਲੇ ਵਿੱਚ ਸ਼ਾਮਲ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਵਿਜੀਲੈਂਸ ਕੇਸ ਦਰਜ ਕਰਨ ਦੀ ਤਿਆਰੀ ਵੀ ਜਾਰੀ ਹੈ। ਸਰਕਾਰੀ ਸੂਤਰਾਂ ਮੁਤਾਬਕ, ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ‘ਤੇ ਅੱਗੇ ਹੋਰ ਕਾਨੂੰਨੀ ਕਦਮ ਚੁੱਕੇ ਜਾਣਗੇ, ਤਾਂ ਜੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਰ ਇਕ ਵਿਅਕਤੀ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।