ਪੜਚੋਲ ਕਰੋ

Punjab News: ਇਸ ਭਿਆਨਕ ਬਿਮਾਰੀ ਨੂੰ ਲੈ ਕੇ ਪੰਜਾਬ 'ਚ ਅਲਰਟ! ਡਾਕਟਰਾਂ ਤੇ ਸਿਹਤ ਵਿਭਾਗ ਨੂੰ ਵੀ ਚੌਕਸ ਰਹਿਣ ਦੇ ਨਿਰਦੇਸ਼, ਇਹ ਲੱਛਣ ਨਜ਼ਰ ਆਉਣ ਤਾਂ ਸਾਵਧਾਨ

ਸਿਵਿਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਦੇ ਮਾਮਲਿਆਂ ਦੀ ਰੋਕਥਾਮ ਲਈ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ ਹਾਟਸਪੌਟ ਇਲਾਕਿਆਂ ਵਿੱਚ ਫੌਗਿੰਗ ਲਈ ਟੀਮਾਂ ਦੀ ਡਿਊਟੀ ਵੀ ਲਾਈ ਜਾ ਚੁੱਕੀ ਹੈ।

ਆਉਣ ਵਾਲੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਡੇਂਗੂ ਅਤੇ ਚਿਕਨਗੁਨਿਆ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਨਾਲ ਇਕ ਰਿਵਿਊ ਮੀਟਿੰਗ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹੁਕਮ ਦਿੱਤੇ ਕਿ ਹਾਟਸਪੌਟ ਇਲਾਕਿਆਂ ਵਿੱਚ ਫੌਗਿੰਗ ਨਿਸ਼ਚਤ ਬਣਾਈ ਜਾਵੇ ਅਤੇ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਬਲਾਕ ਪੱਧਰ ਦੇ ਹਰ ਹਸਪਤਾਲ ਵਿੱਚ ਡੇਂਗੂ ਅਤੇ ਚਿਕਨਗੁਨਿਆ ਦੇ ਇਲਾਜ ਲਈ ਵਿਸ਼ੇਸ਼ ਵਾਰਡ ਬਣਾਏ ਜਾਣ। ਸਿਵਿਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਦੇ ਮਾਮਲਿਆਂ ਦੀ ਰੋਕਥਾਮ ਲਈ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ ਹਾਟਸਪੌਟ ਇਲਾਕਿਆਂ ਵਿੱਚ ਫੌਗਿੰਗ ਲਈ ਟੀਮਾਂ ਦੀ ਡਿਊਟੀ ਵੀ ਲਾਈ ਜਾ ਚੁੱਕੀ ਹੈ।

ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਹਿਲਾਂ ਹੀ 1246 ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲਗਭਗ 1300 ਨਰਸਿੰਗ ਵਿਦਿਆਰਥੀ, 355 ਲੈਬ ਟੈਕਨੀਸ਼ੀਅਨ ਵਿਦਿਆਰਥੀ, 121 ਫਾਰਮੇਸੀ ਵਿਦਿਆਰਥੀ, 138 ਸੀ.ਈ.ਐਚ., 193 ਮਲਟੀਪਰਪਜ਼ ਹੈਲਥ ਵਰਕਰ, 46 ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਅਤੇ 1352 ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ।

ਸਿਹਤ ਵਿਭਾਗ ਵੱਲੋਂ ਕੀਤੀਆਂ ਗਈਆਂ ਇਹ ਤਿਆਰੀਆਂ

ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨਿਆ 'ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਨੇ ਜ਼ਿਲ੍ਹੇ ਵਿੱਚ 16 ਸ਼ਹਿਰੀ ਅਤੇ 109 ਪਿੰਡਾਂ ਦੀਆਂ ਟੀਮਾਂ ਗਠਿਤ ਕੀਤੀਆਂ ਹਨ। ਇਨ੍ਹਾਂ ਟੀਮਾਂ ਵਿੱਚ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ, ਮਲਟੀਪਰਪਜ਼ ਵਰਕਰ, ਫੀਲਡ ਵਰਕਰ ਅਤੇ ਬਰੀਡਿੰਗ ਚੈਕਰ ਸ਼ਾਮਲ ਹਨ, ਜੋ ਪੂਰੇ ਜ਼ਿਲ੍ਹੇ ਵਿੱਚ ਸਰਵੇ ਅਤੇ ਕੰਮ ਕਰ ਰਹੇ ਹਨ। ਇਹ ਟੀਮਾਂ ਹਰ ਇਲਾਕੇ ਵਿੱਚ ਬਰੀਡਿੰਗ ਚੈਕਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਕਰਦੀਆਂ ਹਨ।

ਹਾਟਸਪੌਟ ਇਲਾਕਿਆਂ ਵਿੱਚ ਚੁੱਕੇ ਜਾ ਰਹੇ ਇਹ ਕਦਮ

ਇਸ ਤੋਂ ਇਲਾਵਾ ਹੋਰ ਹਾਟਸਪੌਟ ਇਲਾਕਿਆਂ ਵਿੱਚ ਸਕ੍ਰੀਨਿੰਗ ਲਈ ਮਾਸ ਫੀਵਰ ਸਰਵੇ ਕਰਵਾਇਆ ਜਾਂਦਾ ਹੈ ਅਤੇ ਮਾਈਗ੍ਰੈਂਟ ਪੌਪੂਲੇਸ਼ਨ ਅਤੇ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਂਦੀ ਹੈ। ਫੌਗਿੰਗ ਅਤੇ ਸਪਰੇਅ ਦੀ ਗੱਲ ਕਰੀਏ ਤਾਂ ਨਿਗਮ ਕੋਲ 52 ਅਤੇ ਸਿਹਤ ਵਿਭਾਗ ਕੋਲ 3 ਫੌਗਿੰਗ ਮਸ਼ੀਨਾਂ ਹਨ, ਜੋ ਹਰ ਰੋਜ਼ ਹਾਟਸਪੌਟ ਇਲਾਕਿਆਂ ਵਿੱਚ ਜਾ ਕੇ ਫੌਗਿੰਗ ਕਰ ਰਹੀਆਂ ਹਨ।

ਲੋਕਾਂ ਨੂੰ ਇਹ ਸਾਵਧਾਨੀਆਂ ਵਰਤਨ ਦੀ ਕੀਤੀ ਅਪੀਲ 

ਉਨ੍ਹਾਂ ਦੱਸਿਆ ਕਿ ਇਸ ਦੇ ਇਲਾਵਾ ਜ਼ਿਲ੍ਹਾ ਹਸਪਤਾਲ, ਐੱਸ.ਐੱਸ.ਡੀ.ਐੱਚ. ਅਤੇ ਬਲਾਕ ਪੱਧਰ 'ਤੇ ਡੇਂਗੂ ਅਤੇ ਚਿਕਨਗੁਨਿਆ ਵਾਰਡ ਬਣਾਏ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਕਦੇ ਵੀ ਪਾਣੀ ਇਕੱਠਾ ਨਾ ਹੋਣ ਦਿਨ। ਫੁੱਲਾਂ ਦੇ ਗਮਲੇ, ਕੂਲਰ ਦੇ ਟਾਇਰ, ਫਰਿੱਜ ਦੀ ਟਰੇ ਅਤੇ ਛੱਤਾਂ ਉੱਤੇ ਪਏ ਵੱਢਣ ਵਾਲੇ ਸਮਾਨ ਵਿੱਚ ਵੀ ਪਾਣੀ ਨਾ ਠਹਿਰਣ ਦਿਉ।

ਜੇਕਰ ਨਜ਼ਰ ਆਉਣ ਇਹ ਲੱਛਣ ਤਾਂ...

ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਜੋੜਾਂ ਵਿੱਚ ਦਰਦ, ਸਰੀਰ ਉੱਤੇ ਚੱਕਤੇ, ਉਲਟੀ, ਨੱਕ ਜਾਂ ਮੂੰਹ ਤੋਂ ਖ਼ੂਨ ਆਉਣਾ — ਇਹ ਸਾਰੇ ਡੇਂਗੂ ਅਤੇ ਚਿਕਨਗੁਨਿਆ ਦੇ ਆਮ ਲੱਛਣ ਹਨ। ਜੇਕਰ ਤੁਹਾਨੂੰ ਅਜਿਹੇ ਕੋਈ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ 'ਤੇ ਜਾ ਕੇ ਜਾਂਚ ਕਰਵਾਓ, ਕਿਉਂਕਿ ਇਸ ਦਾ ਇਲਾਜ ਹਰ ਸਰਕਾਰੀ ਸੰਸਥਾ ਵਿੱਚ ਮੁਫ਼ਤ ਉਪਲਬਧ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget