(Source: Poll of Polls)
Punjab News: ਪੰਜਾਬ ਵਾਸੀ ਦੇਣ ਧਿਆਨ! ਇਸ ਦਿਨ ਤੱਕ ਅੰਮ੍ਰਿਤਸਰ ਏਅਰਪੋਰਟ ਬੰਦ
Operation Sindoor ਦੇ ਚੱਲਦੇ ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ-ਅਧਿਕ੍ਰਿਤ ਕਸ਼ਮੀਰ (ਪੀਓਕੇ) ਵਿੱਚ ਕਈ ਅੱਤਵਾਦ ਠਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਜਿਸ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਵਿੱਚ ਤਣਾਅ ਵੱਧ ਗਿਆ ਹੈ। ਸੁਰੱਖਿਆ ਨੂੰ ਧਿਆਨ..

Amritsar Airport to Remain Closed Until This Date: ਭਾਰਤ ਸਰਕਾਰ ਵੱਲੋਂ ਅੱਤਵਾਦ ਦੇ ਖਿਲਾਫ ਛੇੜੇ ਗਏ ਫੈਸਲਾਕੁੰਨ ਯੁੱਧ 'ਚ ਪੈਦਾ ਹੋਈਆਂ ਸੁਰੱਖਿਆ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅੰਮ੍ਰਿਤਸਰ ਸਥਿਤ ਅੰਤਰਰਾਸ਼ਟਰੀ ਸ਼੍ਰੀ ਗੁਰੂ ਰਾਮਦਾਸ ਹਵਾਈ ਅੱਡਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਹਵਾਈ ਅੱਡੇ ਨੂੰ 10 ਮਈ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਗੌਰਤਲਬ ਹੈ ਕਿ ਭਾਰਤ ਸਰਕਾਰ ਨੇ ਅੱਤਵਾਦੀ ਠਿਕਾਣਿਆਂ ਖਿਲਾਫ 'ਆਪਰੇਸ਼ਨ ਸਿੰਦੂਰ' ਚਲਾਇਆ ਹੋਇਆ ਹੈ। ਇਸ ਦੇ ਤਹਿਤ ਮੰਗਲਵਾਰ-ਬੁੱਧਵਾਰ ਦੀ ਰਾਤ ਵਿਚਾਲੇ ਪਾਕਿਸਤਾਨ ਅਤੇ ਪਾਕਿਸਤਾਨ-ਅਧਿਕ੍ਰਿਤ ਕਸ਼ਮੀਰ (ਪੀਓਕੇ) ਵਿੱਚ ਕਈ ਅੱਤਵਾਦ ਠਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਤੋਂ ਬਾਅਦ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
22 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ
ਅੰਮ੍ਰਿਤਸਰ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਲਗਭਗ ਸਾਰਾ ਕੁਝ ਬੰਦ ਰਿਹਾ ਅਤੇ 22 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਯਾਤਰੀਆਂ ਨੂੰ ਇਹ ਜਾਣਕਾਰੀ ਮੈਸੇਜ ਤੇ ਕਾਲ ਰਾਹੀਂ ਦਿੱਤੀ ਜਾ ਰਹੀ ਹੈ। ਅਗਲੀ ਸੂਚਨਾ ਤੱਕ ਸਾਰੀਆਂ ਉਡਾਣਾਂ ਰੱਦ ਰਹਿਣਗੀਆਂ। ਲੋਕਾਂ ਨੂੰ ਚੌਕਸ ਰਹਿਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਉੱਥੇ ਇੰਡੀਗੋ ਸਮੇਤ ਹੋਰ ਏਅਰਲਾਈਨਾਂ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਸਾਰੇ ਯਾਤਰੀ ਏਅਰਪੋਰਟ ਵੱਲ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਬਾਰੇ ਏਅਰਲਾਈਨ ਨਾਲ ਸੰਪਰਕ ਕਰਕੇ ਪੁਸ਼ਟੀ ਕਰ ਲੈਣ। ਦੱਸਣਯੋਗ ਹੈ ਕਿ ਭਾਰਤ ਨੇ ਮੁਜ਼ੱਫਰਾਬਾਦ, ਕੋਟਲੀ ਅਤੇ ਬਹਾਵਲਪੁਰ 'ਚ ਅੱਤਵਾਦੀ ਠਿਕਾਣਿਆਂ 'ਤੇ ਵੱਡਾ ਮਿਸਾਈਲ ਹਮਲਾ ਕੀਤਾ ਹੈ। ਇਨ੍ਹਾਂ ਹਮਲਿਆਂ 'ਚ ਵੱਡੀ ਗਿਣਤੀ 'ਚ ਅੱਤਵਾਦੀਆਂ ਦੇ ਮਾਰੇ ਜਾਣ ਦੀਆਂ ਖਬਰਾਂ ਹਨ। ਹਾਲਾਂਕਿ ਹਾਲੇ ਤਕ ਇਹ ਨਹੀਂ ਦੱਸਿਆ ਗਿਆ ਕਿ ਕਿੰਨੇ ਅੱਤਵਾਦੀ ਢੇਰ ਹੋਏ ਹਨ। ਯਾਦ ਰਹੇ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ 'ਦ ਰੇਜ਼ਿਸਟੈਂਸ ਫਰੰਟ' ਨੇ ਲਈ ਸੀ, ਜਿਸ 'ਚ 26 ਨਿਰਦੋਸ਼ ਲੋਕਾਂ ਦੀ ਜਾਨ ਚਲੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















