Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਨ ਲਈ ਬਾਜ਼ਿਦ ਬੀਬੀ ਜਗੀਰ ਕੌਰ ਨੂੰ ਸਸਪੈਂਡ ਕਰਕੇ ਜਵਾਬ ਮੰਗਿਆ ਗਿਆ ਸੀ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਆਪਣਾ ਜਵਾਬ ਭੇਜਿਆ ਹੈ ਜਿਸ ਤੋਂ ਪਾਰਟੀ ਸੰਤੁਸ਼ਟ ਨਹੀਂ ਹੈ। ਸੂਤਰਾਂ ਮੁਤਾਬਕ ਹੁਣ ਅਕਾਲੀ ਦਲ ਕੋਲ ਬੀਬੀ ਜਗੀਰ ਕੌਰ ਖਿਲਾਫ ਕਾਰਵਾਈ ਕਰਨ ਤੋਂ ਸਿਵਾਏ ਕੋਈ ਰਾਹ ਨਹੀਂ ਹੈ।



ਸੂਤਰਾਂ ਮੁਤਾਬਕ ਬੀਬੀ ਜਗੀਰ ਕੌਰ ਨੇ ਆਪਣੇ ਹੱਕ ਵਿੱਚ ਕਈ ਦਲੀਲਾਂ ਦਿੱਤੀਆਂ ਹਨ ਜਿਸ ਤੋਂ ਅਨੁਸ਼ਾਸਨੀ ਕਮੇਟੀ ਸੰਤੁਸ਼ਟ ਨਹੀਂ। ਹੁਣ ਬੀਬੀ ਜਗੀਰ ਕੌਰ ਨੂੰ ਅੱਜ ਦੁਪਹਿਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਉਹ ਪ੍ਰਧਾਨਗੀ ਦੀ ਚੋਣ ਤੋਂ ਆਪਣਾ ਨਾਂ ਵਾਪਸ ਨਹੀਂ ਲੈਂਦੇ ਤਾਂ ਕਾਰਵਾਈ ਕੀਤੀ ਜਾਵੇਗੀ। ਇਹ ਮਾਮਲਾ ਅਨੁਸ਼ਾਸਨੀ ਕਮੇਟੀ ਵੱਲੋਂ ਅੱਜ ਵਿਚਾਰਿਆ ਜਾਵੇਗਾ ਜਿਸ ਵਿੱਚ ਕੋਈ ਫੈਸਲਾ ਲਿਆ ਜਾ ਸਕਦਾ ਹੈ।


 


ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਲਈ ਆਪਣੀ ਦਾਅਵੇਦਾਰੀ ਵਾਪਸ ਲੈ ਕੇ ਪਾਰਟੀ ਨਾਲ ਵਫ਼ਾਦਾਰੀ ਨਿਭਾਉਣ, ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਸਨਮਾਨ ਬਖ਼ਸ਼ਿਆ ਹੈ।


ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਮੁੜ ਉਮੀਦਵਾਰ ਐਲਾਨ ਦਿੱਤਾ ਹੈ ਤੇ ਪਾਰਟੀ ਮੈਂਬਰਾਂ ਨੂੰ ਵੀ ਉਨ੍ਹਾਂ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਬੀਬੀ ਜਗੀਰ ਕੌਰ ਨੂੰ ਕਿਹਾ ਕਿ ਉਨ੍ਹਾਂ ਅਕਾਲੀ ਦਲ ਦਾ ਕਾਫ਼ੀ ਸਾਥ ਦਿੱਤਾ ਹੈ ਤੇ ਅਕਾਲੀ ਦਲ ਨੇ ਵੀ ਉਨ੍ਹਾਂ ਨੂੰ ਬਹੁਤ ਮਾਣ-ਸਨਮਾਨ ਬਖਸ਼ਿਆ ਹੈ ਇਸ ਕਰਕੇ ਉਹ ਪਾਰਟੀ ਦਾ ਨੁਕਸਾਨ ਕਰਨ ਬਾਰੇ ਵਿਚਾਰ ਨਾ ਕਰਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: