ਪੜਚੋਲ ਕਰੋ

Punjab News: ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਮੁੜ ਖੜਕੀ, ਸਪੀਕਰ ਸੰਧਵਾਂ ਨੂੰ ਪੱਤਰ ਲਿਖ ਉਠਾਇਆ ਇਹ ਮੁੱਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਮੁੜ ਪੰਜਾਬ ਸਰਕਾਰ ਨੂੰ ਘੇਰਿਆ ਹੈ।

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਮੁੜ ਪੰਜਾਬ ਸਰਕਾਰ ਨੂੰ ਘੇਰਿਆ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ ਵੱਲੋਂ ਕੀਤੀਆਂ ਗਈਆਂ ਕੁਝ ਟਿੱਪਣੀਆਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਕੀਤਾ ਜਾ ਰਿਹਾ ਹੈ।


ਹਾਸਲ ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 20 ਜੂਨ ਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕੀਤੀਆਂ ਗਈਆਂ ਸਿੱਖ ਵਿਰੋਧੀ ਟਿੱਪਣੀਆਂ ਨੂੰ ਰਿਕਾਰਡ ਦਾ ਹਿੱਸਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਨੂੰ ਇੱਕ ਪੱਤਰ ਭੇਜਿਆ ਹੈ। ਸ਼੍ਰੋਮਣੀ ਕਮੇਟੀ ਨੇ ਇਹ ਪੱਤਰ ਸੋਸ਼ਲ ਮੀਡੀਆ ’ਤੇ ਵੀ ਸਾਂਝਾ ਕੀਤਾ ਹੈ। 


ਇਸ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਸਿੱਖ ਕਕਾਰਾਂ ਦੇ ਅਹਿਮ ਹਿੱਸੇ ਕੇਸਾਂ ਬਾਰੇ ਇਤਰਾਜ਼ਯੋਗ ਤੇ ਤੱਥਹੀਣ ਵਿਚਾਰ ਸਾਂਝੇ ਕੀਤੇ ਸਨ। ਇਸੇ ਤਰ੍ਹਾਂ ਵਿਧਾਇਕ ਬੁੱਧ ਰਾਮ ਨੇ ਵੀ ਆਪਣੇ ਸੰਬੋਧਨ ਦੌਰਾਨ ਭਗਤ ਤੇ ਭੱਟ ਸਾਹਿਬਾਨ ਦੇ ਨਾਵਾਂ ਦਾ ਜ਼ਿਕਰ ਸਤਿਕਾਰਹੀਣ ਲਹਿਜ਼ੇ ਤੇ ਭਾਸ਼ਾ ਵਿੱਚ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਰੋਸ ਹੈ। 

ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਮੁੱਖ ਮੰਤਰੀ ਤੇ ਵਿਧਾਇਕ ਦੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੂੰ ਲੋਕ ਭਾਵਨਾਵਾਂ ਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਨ ਦੀ ਹਦਾਇਤ ਦੇਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਜਮਹੂਰੀ ਤੇ ਨਿਰਪੱਖ ਵਿਚਾਰਧਾਰਾ ਦਾ ਮੰਚ ਹੈ, ਜਿੱਥੇ ਕਿਸੇ ਵੀ ਧਰਮ ਦੇ ਨਿਰਾਦਰ ਦੀ ਕੋਈ ਥਾਂ ਨਹੀਂ ਹੈ। ਸਪੀਕਰ ਇਸ ਸਦਨ ਦਾ ਸੰਵਿਧਾਨਕ ਮੁਖੀ ਹੈ, ਇਸ ਲਈ ਇਸ ਦੀ ਮਰਿਆਦਾ ਬਰਕਰਾਰ ਰੱਖਣੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ।


ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕਰਦੀ ਹੈ ਕਿ ਉਹ ਵਿਧਾਨ ਸਭਾ ਵਿੱਚ ਸਿੱਖ ਕੌਮ ਅਤੇ ਸਿੱਖ ਭਾਵਨਾਵਾਂ ਦੇ ਹੋਏ ਨਿਰਾਦਰ ਦੇ ਮਾਮਲੇ ਵਿਚ ਫੈਸਲਾਕੁਨ ਰੋਲ ਨਿਭਾਉਣ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਮੁੱਖ ਮੰਤਰੀ ਤੇ ਵਿਧਾਇਕ ਦੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਉਣ। 

ਉਨ੍ਹਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਬਾਰੇ ਕੀਤੀ ਗਈ ਟਿੱਪਣੀ ਦਾ ਹਜ਼ੂਰੀ ਰਾਗੀਆਂ ਵੱਲੋਂ ਵੀ ਇਤਰਾਜ਼ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਇੱਕ ਗੁਰਸਿੱਖ ਦੀ ਦਾੜ੍ਹੀ ਬਾਰੇ ਕੀਤੀ ਗਈ ਟਿੱਪਣੀ ਦਾ ਵੀ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget