ਪਰਮਜੀਤ ਸਿੰਘ ਦੀ ਰਿਪੋਰਟ - 


Punjab News: ਹਰਿਆਣਾ ਵਿੱਚ ਨਵੀਂ ਬਣੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੇ ਆਪਸੀ ਝਗੜੇ ਦਾ ਮਾਮਲਾ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਿਆ ਹੈ ਜਿਸ ਤੋ ਬਾਅਦ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਮਾਮਲੇ ਦੇ ਵਿਚਾਰ ਅਧੀਨ ਹੋਣ ਤੱਕ ਹਰਿਆਣਾ ਕਮੇਟੀ ਦੀਆਂ ਪ੍ਰਬੰਧਕੀ ਮੀਟਿੰਗਾਂ ਤੇ ਲਾਈ ਰੋਕ ਲਾ ਦਿੱਤੀ ਹੈ ਤੇ ਇਸ ਸਬੰਧੀ ਜਲਦ ਹੀ ਇੱਕ ਕਮੇਟੀ ਦਾ ਗਠਨ ਕਰਨ ਨੂੰ ਵੀ ਕਿਹਾ ਗਿਆ ਹੈ।



ABP SANJHA ਨੂੰ ਮਿਲੀ ਜਾਣਕਾਰੀ ਅਨੁਸਾਰ ਬਿਤੀ 14 ਅਗਸਤ ਨੂੰ ਪੰਜੋਖੜਾ ਸਾਹਿਬ ਵਿਖੇ ਹੋਈ ਮੀਟਿੰਗ ਦੇ ਦੌਰਾਨ ਕਮੇਟੀ ਮੈਂਬਰਾਂ ਦਾ ਆਪਸੀ ਝਗੜਾ ਹੋਇਆ ਸੀ ਤੇ ਗਾਲੀ ਗਲੋਚ ਵੀ ਕੀਤੀ ਗਈ ਸੀ ਜਿਸ ਦੀ ਵੀਡੀਓ ਜਨਤਕ ਹੋਈ ਸੀ ਜਿਸ ਤੋ ਬਾਅਦ ਜਥੇਦਾਰ ਅਕਾਲ ਤਖ਼ਤ ਨੇ ਕਿਹਾ ਹੈ ਕਿ ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ ਤੇ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਉਦੋਂ ਤੱਕ ਹਰਿਆਣਾ ਕਮੇਟੀ ਦੀ ਕੋਈ ਪ੍ਰਬੰਧਕੀ ਮੀਟਿੰਗ ਨਹੀਂ ਹੋਵੇਗੀ ਤੇ ਨਾ ਹੀ ਕੋਈ ਕੰਮਕਾਜ ਕੀਤਾ ਜਾ ਸਕੇਗਾ ।




ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੀ ਵੱਖਰੀ ਕਮੇਟੀ ਨੂੰ ਮਾਨਤਾ ਨਹੀਂ ਦਿੱਤੀ ਗਈ ਪਰ ਹਰਿਆਣਾ ਕਮੇਟੀ ‘ਚ ਵਾਪਰੀ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ ਤੇ ਨਿੰਦਾ ਕੀਤੀ ਹੈ।


 ਹੋਰ ਪੜ੍ਹੋ : ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕੀ ਹੈ ਤੁਹਾਡੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਨਵੇਂ ਰੇਟ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ