Punjab News: ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਵਾਲੇ ਸਰਹੱਦ ਪਾਰ ਅੱਤਵਾਦੀ ਨੈਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਤਿੱਬਾ ਨੰਗਲ-ਕੁਲਾਰ ਰੋਡ ਨੇੜੇ ਜੰਗਲੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਅੱਤਵਾਦੀ ਸਮੱਗਰੀ ਬਰਾਮਦ ਕੀਤੀ ਹੈ।
ਸੂਤਰਾਂ ਮੁਤਾਬਕ, ਸ਼ੁਰੂਆਤੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਅਤੇ ਇਸ ਨਾਲ ਜੁੜੇ ਅੱਤਵਾਦੀ ਸੰਗਠਨਾਂ ਨੇ ਪੰਜਾਬ ਵਿੱਚ ਲੁਕੇ ਸਲੀਪਰ ਸੈੱਲਾਂ ਨੂੰ ਫੇਰ ਐਕਟਿਵ ਕਰਨ ਦੀ ਯੋਜਨਾ ਬਣਾਈ ਸੀ। ਇਹ ਬਰਾਮਦਗੀ ਉਸੇ ਸਾਜ਼ਿਸ਼ ਦਾ ਹਿੱਸਾ ਮੰਨੀ ਜਾ ਰਹੀ ਹੈ। ਅੱਤਵਾਦੀਆਂ ਨੇ ਇਹ ਸਮੱਗਰੀ ਭਵਿੱਖ ਦੀਆਂ ਅੱਤਵਾਦੀ ਕਾਰਵਾਈਆਂ ਲਈ ਲੁਕਾ ਕੇ ਰੱਖੀ ਹੋਈ ਸੀ।
ਵੱਡੀ ਮਾਤਰਾ 'ਚ ਮਿਲੇ RPG ਤੇ IED
2 ਰਾਕਟ-ਪ੍ਰੋਪੈਲਡ ਗ੍ਰੇਨੇਡ (RPG)
2 ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED)
5 P-86 ਹੈਂਡ ਗ੍ਰੇਨੇਡ
1 ਵਾਇਰਲੈੱਸ ਕਮਿਊਨੀਕੇਸ਼ਨ ਸੈੱਟ
FIR ਦਰਜ ਕਰ ਕਾਰਵਾਈ ਸ਼ੁਰੂ
ਇਸ ਮਾਮਲੇ 'ਚ ਸਟੇਟ ਸਪੈਸ਼ਲ ਓਪਰੇਸ਼ਨ ਸੈਲ (SSOC), ਅੰਮ੍ਰਿਤਸਰ ਵੱਲੋਂ ਲਾਜ਼ਮੀ ਕਾਨੂੰਨੀ ਧਾਰਾਵਾਂ ਹੇਠ ਏਫਆਈਆਰ (FIR) ਦਰਜ ਕਰ ਲਈ ਗਈ ਹੈ। ਅੱਗੇ ਦੀ ਜਾਂਚ ਜਾਰੀ ਹੈ ਅਤੇ ਅੱਤਵਾਦੀਆਂ ਦੀਆਂ ਗ੍ਰਿਫਤਾਰੀਆਂ ਲਈ ਜ਼ੋਰਦਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।