ਪੜਚੋਲ ਕਰੋ

Punjab News: ਕਾਂਗਰਸੀ ਸਰਪੰਚ ਦਾ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Amritsar News:ਕੁਝ ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਸਰਪੰਚ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ......

Amritsar News: ਬਟਾਲਾ ਨੇੜਲੇ ਪਿੰਡ ਸਦਾਰੰਗ ਵਿੱਚ ਲੰਘੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਸਰਪੰਚ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। 

ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। 

 


ਪੁਲਿਸ ਅਨੁਸਾਰ ਮ੍ਰਿਤਕ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਦੇ ਘਰ ਗਿਆ ਸੀ ਤੇ ਦੇਰ ਰਾਤ ਕਰੀਬ ਸਾਢੇ ਅੱਠ ਵਜੇ ਆਪਣੇ ਘਰ ਵਾਪਸ ਆ ਰਿਹਾ ਸੀ। ਉਸ ਦੇ ਘਰ ਪਹੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। 

ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ ‘ਤੇ ਹੀ ਵਾਰ ਕੀਤੇ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਰੰਗੜ ਨੰਗਲ ਦੇ ਪੁਲਿਸ ਅਧਿਕਾਰੀਆਂ ਅਨੁਸਾਰ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਪੁਲਿਸ ਦੇ ਸੀਨੀਅਰ ਅਧਿਕਾਰੀ ਤੇ ਸੀਆਈਏ ਦੀ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਸੀ। ਸਭ ਤੋਂ ਪਹਿਲਾਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਮੁਤਾਬਕਕ ਕਤਲ ਦਾ ਕਾਰਨ ਕੀ ਹੈ, ਇਹ ਤਾਂ ਗ੍ਰਿਫਤਾਰੀ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ED Raid: ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ED Raid: ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Embed widget