Punjab News: ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਪੰਪ 'ਤੇ ਕੀਤੀ ਗਈ ਲੁੱਟ, ਕਰਿੰਦੇ ਦੀ ਲੱਤ 'ਚ ਮਾਰੀ ਗੋਲੀ
Amritsar News: ਅੰਮ੍ਰਿਤਸਰ ਦੇ ਮਹਿਤਾ ਚੌਂਕ ਇੱਕ ਪੈਟਰੋਲ ਪੰਪ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਲੁੱਟੇ 25 ਤੋਂ 30 ਹਜ਼ਾਰ ਰੁਪਏ ।
Punjab News: ਰੋਜ਼ਾਨਾ ਹੀ ਲੁੱਟ ਖੋਹ ਦੀਆਂ ਵਾਰਦਾਤ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਨੇ। ਲੁਟੇਰਿਆਂ ਦੇ ਹੌਸਲੇ ਬੁਲੰਦ ਹੋਏ ਪਏ, ਜਿਸ ਕਰਕੇ ਉਨ੍ਹਾਂ ਦੇ ਅੰਦਰ ਪੁਲਿਸ ਦਾ ਕੋਈ ਖੋਫ ਵੀ ਨਹੀਂ ਹੈ। ਜਿਸ ਦਾ ਇੱਕ ਹੋਰ ਨਵਾਂ ਮਾਮਲਾ ਮਹਿਤਾ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁਟੇਰਿਆਂ ਨੇ ਚਿੱਟੇ ਦਿਨ ਹੀ ਲੁੱਟ ਨੂੰ ਅੰਜ਼ਾਮ ਦੇ ਦਿੱਤਾ।
ਅੰਮ੍ਰਿਤਸਰ ਦੇ ਮਹਿਤਾ ਚੌਂਕ ਇੱਕ ਪੈਟਰੋਲ ਪੰਪ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ 'ਤੇ 25 ਤੋਂ 30 ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜ਼ਾਮ ਦਿੱਤਾ । ਇੱਥੇ ਹੀ ਬਸ ਨਹੀਂ, ਜਦੋਂ ਪੰਪ ਦੇ ਕਰਿੰਦੇ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਸ ਦੀ ਲੱਤ 'ਤੇ ਗੋਲੀ ਮਾਰ ਕੇ ਉਸ ਤੋਂ 25 ਤੋਂ 30 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ । ਪੰਪ ਦੇ ਕਰਿੰਦੇ ਨੂੰ ਬਾਬਾ ਬਕਾਲਾ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਸ ਦਾ ਇਲਜਾਮ ਕਰਵਾਇਆ ਜਾ ਰਿਹਾ ਹੈ। ਇਹ ਸਾਰੀ ਘਟਨਾ ਪੈਟਰੋਲ ਪੰਪ ਉੱਤੇ ਲੱਗੇ ਸੀ ਸੀ ਟੀ ਵੀ ਕੈਮਰੇ ਵਿਚ ਕੈਦ ਹੋ ਗਈ।
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਤੁਰੰਤ ਰਈਆ ਵੱਲੀ ਸਾਈਡ ਨੂੰ ਹੀ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਕਰਿੰਦਾ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਪੰਪ ਮਾਲਕ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪੁਲਸ ਨੂੰ ਸੂਚਿਤ ਕਰਨ ’ਤੇ ਐੱਸ. ਪੀ. ਗੁਰਪ੍ਰਤਾਪ ਸਿੰਘ ਸਹੋਤਾ, ਡੀ. ਐੱਸ. ਪੀ. ਕੁਲਦੀਪ ਸਿੰਘ ਜੰਡਿਆਲਾ ਗੁਰੂ, ਇੰਸਪੈਕਟਰ ਅਮਨਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ, ਜਿਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਅਜੇ ਪੁਲਿਸ ਦੇ ਹੱਥ ਕੁੱਝ ਨਹੀਂ ਲੱਗਿਆ ਹੈ।
ਇਥੇ ਮੌਜੂਦ ਡੀ. ਐੱਸ. ਪੀ. ਕੁਲਦੀਪ ਸਿੰਘ ਨੇ ਆਖਿਆ ਕਿ ਪੁਲਿਸ ਵੱਲੋਂ ਸੀ. ਸੀ. ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤੇ ਦੋਸ਼ੀਆਂ ਨੂੰ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।