Punjab News: ਪੰਜਾਬ ਦੇ ਅੰਮ੍ਰਿਤਸਰ ਵਿਖੇ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ 'ਚ ਹੁਣ ਤੱਕ ਨਾ ਤਾਂ ਕਿਸੇ ਪੁਲਿਸ ਅਧਿਕਾਰੀ ਵਲੋਂ ਤੇ ਨਾ ਹੀ ਪੰਜਾਬ ਸਰਕਾਰ ਵਲੋਂ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਸ਼ੀ ਤਮਿਲਨਾਡੂ ਤੋਂ ਫੜੇ ਗਏ ਹਨ। ਪਿਛਲੇ ਦੋ ਦਿਨਾਂ ਤੋਂ ਟੀਮਾਂ ਤਮਿਲਨਾਡੂ ਵਿੱਚ ਸੰਬੰਧਤ ਲਿੰਕ ਲੱਭ ਰਹੀਆਂ ਸਨ।

14 ਜੁਲਾਈ ਤੋਂ ਆ ਰਹੀਆਂ ਸਨ ਧਮਕੀ ਭਰੀ ਈਮੇਲ

ਗੌਰਤਲੱਬ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ 14 ਜੁਲਾਈ ਤੋਂ ਧਮਕੀ ਭਰੇ ਈਮੇਲ ਆਉਣ ਦੀ ਲੜੀ ਸ਼ੁਰੂ ਹੋਈ ਸੀ। ਹੁਣ ਤੱਕ ਕੁੱਲ ਪੰਜ ਈਮੇਲ ਮਿਲ ਚੁੱਕੇ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ– ਗੋਲਡਨ ਟੈਂਪਲ ਨੂੰ RDX ਨਾਲ ਉਡਾ ਦਿੱਤਾ ਜਾਵੇਗਾ। ਇਹ ਈਮੇਲ ਮਿਲਣ ਮਗਰੋਂ ਅੰਮ੍ਰਿਤਸਰ 'ਚ ਹੜਕੰਪ ਮਚ ਗਿਆ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਵਧਾ ਦਿੱਤੀ ਗਈ।

ਪੁਲਿਸ, ਹਥਿਆਰਬੰਦ ਸੈਨਾ ਅਤੇ ਸਪੈਸ਼ਲ ਟਾਸਕ ਫੋਰਸ ਵੱਲੋਂ ਦਰਬਾਰ ਸਾਹਿਬ ਪਰਿਸਰ ਅਤੇ ਆਸਪਾਸ ਦੇ ਖੇਤਰਾਂ ਵਿੱਚ ਲਗਾਤਾਰ ਸਖਤ ਤਲਾਸ਼ੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ, ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।