Amritsar News: ਅੰਮ੍ਰਿਤਸਰ ਵਿੱਚ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ।
ਪੰਜ ਮੁਲਜ਼ਮ ISI ਅੱਤਵਾਦੀ ਨੈੱਟਵਰਕ ਲਈ ਕੰਮ ਕਰ ਰਹੇ
ਡੀਜੀਪੀ ਗੌਰਵ ਯਾਦਵ ਨੇ ਕਿਹਾ - ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮ ISI ਅੱਤਵਾਦੀ ਨੈੱਟਵਰਕ ਲਈ ਕੰਮ ਕਰ ਰਹੇ ਸਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਜੀਵਨ ਫੌਜੀ ਦੀ ਅਗਵਾਈ ਵਾਲੇ BKI ਮਾਡਿਊਲ ਦੇ 5 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਨਰੇਸ਼ ਕੁਮਾਰ ਉਰਫ ਬੱਬੂ, ਅਭਿਨਵ ਭਗਤ ਉਰਫ ਅਭੀ, ਅਜੈ ਕੁਮਾਰ ਉਰਫ ਅੱਜੂ, ਸੰਨੀ ਕੁਮਾਰ ਅਤੇ ਇੱਕ ਨਾਬਾਲਗ ਸ਼ਾਮਲ ਹੈ।
ਥਾਣੇ 'ਤੇ ਗ੍ਰਨੇਡ ਸੁੱਟਣ ਦੀ ਤਿਆਰੀ ਕਰ ਰਹੇ ਸਨ ਪੰਜ ਦੋਸ਼ੀ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਂ ਮੁਲਜ਼ਮਾਂ ਨੇ ਮਿਲ ਕੇ ਪੁਲਿਸ ਸਟੇਸ਼ਨ 'ਤੇ ਦੁਬਾਰਾ ਗ੍ਰਨੇਡ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਕਵਰੀ ਆਪ੍ਰੇਸ਼ਨ ਦੌਰਾਨ, ਦੋਸ਼ੀ ਅਜੈ ਕੁਮਾਰ ਨੇ ਸਰਵਿਸ ਹਥਿਆਰ ਖੋਹ ਲਿਆ ਅਤੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ।
ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਐਫਆਈਆਰ (FIR) ਕੀਤੀ ਗਈ ਦਰਜ
ਉਹ ਇੱਕ ਛੋਟੀ ਜਿਹੇ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ ਸੀ ਅਤੇ ਇਸ ਵੇਲੇ ਉਸ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਇਸਲਾਮਾਬਾਦ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵੇਲੇ, ਪੁਲਿਸ ਟੀਮਾਂ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਕੰਮ ਕਰ ਰਹੀਆਂ ਹਨ। ਜਿਸ ਕਾਰਨ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।