ਤਰਨਤਾਰਨ : ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। 


ਪੰਜਾਬ ਦੇ DGP ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਪਿੰਡ ਨੂਰਪੁਰ, ਫਿਰੋਜ਼ਪੁਰ ਅਤੇ ਰਾਜਪ੍ਰੀਤ ਸਿੰਘ ਉਰਫ ਰਾਜ ਵਾਸੀ ਪਿੰਡ ਮਾਲੋਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਹ ਐਸਯੂਵੀ ਮਹਿੰਦਰਾ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।


DGP ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਤਸਕਰੀ ਸਬੰਧੀ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਭਿੱਖੀਵਿੰਡ ਨੇੜੇ ਤੋਂ ਸਕਾਰਪੀਓ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਅਤੇ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੂਰੀ ਮੁਸਤੈਦੀ ਨਾਲ, ਵਿਸ਼ੇਸ਼ ਨਾਕਾਬੰਦੀ ਕਰਕੇ ਜ਼ਿਲ੍ਹੇ ਦੇ ਸਾਰੇ ਬਾਹਰੀ ਰਸਤਿਆਂ ਨੂੰ ਸੀਲ ਕਰ ਦਿੱਤਾ।


ਉਨ੍ਹਾਂ ਦੱਸਿਆ ਕਿ ਭਿੱਖੀਵਿੰਡ ਤੋਂ  ਚੋਹਲਾ ਸਾਹਿਬ ਤੱਕ 40 ਕਿਲੋਮੀਟਰ ਤੱਕ ਚੱਲੀ ਤਣਾ-ਤਣੀ ( ਭੱਜ-ਦੌੜ), ਉਸ ਸਮੇਂ ਆ ਨਿੱਬੜੀ, ਜਦੋਂ ਉਕਤ ਤਸਕਰ SHO, ਚੋਹਲਾ ਸਾਹਿਬ ਵੱਲੋਂ ਲਗਾਏ ਗਏ ਨਾਕੇ ਨੂੰ ਉਲੰਘ ਨਾ ਸਕੇ ਅਤੇ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਨੂੰ ਸਕਾਰਪੀਓ ਕਾਰ ਚੋਂ ਬਰਾਮਦ ਹੋਈ 2 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ।  ਪੁਲਿਸ ਤੋਂ ਬਚਣ ਲਈ ਚੱਲਦੀ ਕਾਰ ਤੋਂ ਛਾਲ ਮਾਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਮੁਲਜ਼ਮਾਂ ਵਿੱਚੋਂ ਇੱਕ ਦੋਸ਼ੀ  ਦੇ ਗਿੱਟੇ ’ਤੇ ਸੱਟ ਵੱਜ ਗਈ।


ਹੋਰ ਵੇਰਵੇ ਨੂੰ ਸਾਂਝਾ ਕਰਦੇ ਹੋਏ SSP ਤਰਨਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ।




 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial