ਪੜਚੋਲ ਕਰੋ

BUST DRUG CARTEL: ਪੰਜਾਬ ਪੁਲਿਸ ਨੇ ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼

PUNJAB POLICE BUST DRUG CARTEL - ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮ ਗੁਰਪਿੰਦਰ ਭਿੰਦਾ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਜਸਪ੍ਰੀਤ ਕਾਲੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਟਾਊਨ ਹਾਲ ਨੇੜੇ ਪਾਰਕਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ  ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।  ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆ ਵਿੱਚ ਤਿੰਨ ਡਿਲੀਵਰੀ ਕਰਨ ਵਾਲੇ ਅਤੇ ਚਾਰ ਰਿਸੀਵਰ ਹਨ ਅਤੇ ਇਨਾਂ ਕੋਲੋਂ 15 ਕਿਲੋਗ੍ਰਾਮ ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪਿੰਦਰ ਸਿੰਘ ਉਰਫ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਉਰਫ ਜੋਧਾ ਸਾਰੇ ਵਾਸੀ ਪਿੰਡ ਹਰੂਵਾਲ ਗੁਰਦਾਸਪੁਰ ਅਤੇ ਰਾਜਦੀਪ ਸਿੰਘ, ਰਾਮ ਸਿੰਘ, ਜਸਪਾਲ ਸਿੰਘ ਅਤੇ ਰਾਜਵਿੰਦਰ ਕੌਰ ਸਾਰੇ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ ਕਾਰਾਂ ਨੂੰ ਵੀ ਜ਼ਬਤ ਕੀਤਾ ਹੈ ਜਿਹਨਾਂ ਵਿੱਚ ਇੱਕ ਸਵਿਫਟ ਡਿਜ਼ਾਇਰ ਕਾਰ (ਪੀਬੀ01-ਡੀ-0835) ਅਤੇ ਇੱਕ ਮਾਰੂਤੀ ਐਸਐਕਸ-4 (ਪੀਬੀ47-ਈ-7502) ਸ਼ਾਮਲ ਹੈ।

BUST DRUG CARTEL: ਪੰਜਾਬ ਪੁਲਿਸ ਨੇ ਜੇਲ੍ਹ ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਾਰਾਂ ਤੋਂ ਇਤਲਾਹ  ਮਿਲੀ ਸੀ ਕਿ ਗੁਰਪਿੰਦਰ ਭਿੰਦਾ, ਨਰਿੰਦਰ ਅਤੇ ਰਣਜੋਧ ਜੋਧਾ ਨੇ ਹਾਲ ਹੀ ਵਿੱਚ ਪਿੰਡ ਹਰੂਵਾਲ ਦੇ ਇਲਾਕੇ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ ਅਤੇ ਉਹਨਾਂ ਵਲੋਂ ਇਹ ਖੇਪ ਅੰਮ੍ਰਿਤਸਰ ਵਿੱਚ ਕਿਸੇ ਪਾਰਟੀ ਨੂੰ ਡਿਲੀਵਰ ਕੀਤੀ ਜਾਣੀ ਹੈ

ਉਨ੍ਹਾਂ ਦੱਸਿਆ ਕਿ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੁਰਦਾਸਪੁਰ ਦੇ ਹਰੂਵਾਲ ਇਲਾਕੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ । ਉਹਨਾਂ ਅੱਗੇ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਛੇ ਗੇੜਿਆਂ  ਵਿੱਚ 2.5 –2.5 ਕਿਲੋਗ੍ਰਾਮ ਵਜ਼ਨ ਦੇ ਹੈਰੋਇਨ  ਪੈਕੇਟ ਵਿੱਚ  ਭਾਰਤ ਪਹੁੰਚਾਈ ਗਈ ਸੀ। 

ਡੀਜੀਪੀ ਨੇ ਅੱਗੇ ਕਿਹਾ, “ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਗਾ ਦਾ ਜਸਪ੍ਰੀਤ ਸਿੰਘ ਉਰਫ਼ ਕਾਲੀ ਮਾਸਟਰ ਮਾਈਂਡ ਹੈ, ਜੋ ਕਿ ਇਸ ਸਮੇਂ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ ਅਤੇ ਵਟਸਐਪ ਰਾਹੀਂ ਪਾਕਿ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਹੈ ਅਤੇ ਜੇਲ੍ਹ ਵਿੱਚੋਂ ਇਸ ਡਰੱਗ ਕਾਰਟਲ ਨੂੰ ਚਲਾ ਰਿਹਾ ਸੀ।” ਉਹਨਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ  ਵਲੋਂ ਜਲਦ ਹੀ ਉਸ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮ ਗੁਰਪਿੰਦਰ ਭਿੰਦਾ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਜਸਪ੍ਰੀਤ ਕਾਲੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਟਾਊਨ ਹਾਲ ਨੇੜੇ ਪਾਰਕਿੰਗ ਲਾਟ ਤੋਂ ਖੇਪ ਹਾਸਲ ਕਰਨ ਲਈ ਪਾਰਟੀ ਭੇਜੀ ਜਾਣੀ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਾਰਕਿੰਗ ਨੇੜੇ ਨਾਕਾਬੰਦੀ ਕਰ ਕੇ ਹੈਰੋਇਨ ਦੀ ਖੇਪ ਲੈਣ ਆਏ ਬਾਕੀ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 7 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਦੇ ਤਹਿਤ ਮੁਕੱਦਮਾ ਨੰਬਰ 28 ਮਿਤੀ 01-09-2023 ਦਰਜ ਕੀਤਾ ਗਿਆ ਹੈ। 

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget