Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਖਤਮ ਕਰਨ ਲਈ ਵਿਆਹ-ਸ਼ਾਦੀਆਂ ਅਤੇ ਧਾਰਮਿਕ ਸਮਾਗਮਾਂ ਵਿਚ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿਤੀ ਹੈ ਪਰ ਅੰਮ੍ਰਿਤਸਰ ‘ਚ ਆਪਣੇ ਹੀ ਵਿਆਹ ‘ਤੇ ਫਾਇਰਿੰਗ ਕਰਦੇ ਹੋਏ ਇਕ ਪੁਲਿਸ ਮੁਲਾਜ਼ਮ ਦਾ ਕੁਝ ਦਿਨ ਪਹਿਲਾ ਵੀਡੀਓ ਵਾਇਰਲ ਹੋਇਆ ਸੀ, ਜਿਸ ਮਗਰੋਂ ਥਾਣਾ ਮਜੀਠਾ ਦੀ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


ਦੂਜੇ ਪਾਸੇ ਮਾਮਲਾ ਦਰਜ ਹੋਏ ਨੂੰ ਚਾਰ ਦਿਨ ਹੋ ਗਏ ਹਨ ਪਰ ਮੁਲਜ਼ਮ ਨੂੰ ਹੁਣ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਥਾਣਾ ਮਜੀਠਾ ਦੀ ਪੁਲਸ ਦਾ ਕਹਿਣਾ ਹੈ ਕਿ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਪਰ ਮੁਲਜਮ ਹਾਲੇ ਵੀ ਫਰਾਰ ਹੈ, ਅੇੈਸਅੇੈਚਓ ਮਨਮੀਤਪਾਲ ਸਿੰਘ ਨੇ ਕਿਹਾ ਕਿ ਗ੍ਰਿਫਤਾਰ ਕਰਨ 'ਤੇ ਤੁਰੰਤ ਮੀਡੀਆ ਨੂੰ ਸੂਚਿਤ ਕਰ ਦਿੱਤਾ ਜਾਵੇਗਾ।


ਦੱਸ ਦਈਏ ਕਿ ਪਹਿਲਾਂ ਵੀ ਪੁਲਸ ਨੇ ਦਿਲਜੋਧ ਸਿੰਘ ਖਿਲਾਫ ਮਾਮਲਾ ਦਰਜ ਕਰਨ ਵੇਲੇ ਨਰਮੀ ਦਿਖਾਈ ਸੀ, ਬਾਕੀ ਮਾਮਲਿਆਂ ਵਾਂਗ  ਆਰਮਜ ਅੇੈਕਟ ਦੀ ਧਾਰਾ ਨਹੀਂ ਲਾਈ ਗਈ ਸੀ। ਮਜੀਠਾ ਵਿਖੇ 21 ਨਵੰਬਰ ਅੇੈਫਆਈਆਰ (ਨੰਬਰ-209) ਜੇਰੇ ਦਫਾ 188 ਤੇ 336 ਤਹਿਤ ਮਾਮਲਾ ਦਰਜ ਹੋ ਚੁੱਕਾ ਹੈ। ਦਿਹਾਤੀ ਪੁਲਸ ਵੱਲੋੰ ਹੁਣ ਤੱਕ 12 ਦੇ ਕਰੀਬ ਅਜਿਹੇ ਮਾਮਲੇ ਦਰਜ ਕੀਤੇ ਗਏ ਹਨ। 


ਕੀ ਸੀ ਮਾਮਲਾ


ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਭੰਗਾਲੀ ਕਲਾਂ ਦਾ ਰਹਿਣ ਵਾਲਾ ਦਿਲਜੋਧ ਆਪਣੇ ਹੀ ਘਰ ‘ਚ ਵਿਆਹ ਦੀ ਡੀਜੇ ਪਾਰਟੀ ‘ਚ ਦੋਵੇਂ ਹੱਥਾਂ ‘ਚ ਪਿਸਤੌਲ ਨਾਲ ਗੋਲੀਆਂ ਚਲਾ ਰਿਹਾ ਸੀ। ਉਸ ਨੇ ਕਈ ਰਾਊਂਡ ਫਾਇਰ ਕੀਤੇ, ਜਿਸ ਦੀ ਵੀਡੀਓ ਨੂੰ  ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 



 

 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ