Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਰਾਜਾਸਾਂਸੀ ਹਲਕੇ ਦੀ ਇੰਚਾਰਜ ਸੋਨੀਆ ਮਾਨ ਨੂੰ ਸੋਸ਼ਲ ਮੀਡੀਆ 'ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਾਸਾਂਸੀ ਦੇ ਡੀਐਸਪੀ ਨੀਰਜ ਕੁਮਾਰ ਨੇ ਮੀਡੀਆ ਨੂੰ ਦੱਸਿਆ ਕਿ ਸੋਨੀਆ ਮਾਨ ਦੇ ਸੋਸ਼ਲ ਮੀਡੀਆ ਹੈਂਡਲਰ ਵੱਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ।

Continues below advertisement

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ 8 ਦਸੰਬਰ, 2025 ਨੂੰ ਸੋਸ਼ਲ ਮੀਡੀਆ ਆਈਡੀ @preet_jatit581 ਤੋਂ ਉਨ੍ਹਾਂ ਨੂੰ ਗੋਲੀ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਸੰਬੰਧੀ ਪੋਸਟਾਂ ਪੋਸਟ ਕੀਤੀਆਂ ਗਈਆਂ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਜਾਂਚ ਦੌਰਾਨ, ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਅੰਮ੍ਰਿਤਸਰ ਦਿਹਾਤੀ ਵਿੱਚ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 25 ਦੇ ਨਾਲ-ਨਾਲ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ।

ਬੀਏ ਦਾ ਵਿਦਿਆਰਥੀ ਹੈ ਦੋਸ਼ੀ, ਕਈ ਆਈਡੀਆਂ ਬਣਾ ਰੱਖੀਆਂ

Continues below advertisement

ਜਾਂਚ ਵਿੱਚ ਆਈਡੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਭਿੰਡੀ ਸੈਦਾ ਦੇ ਰਹਿਣ ਵਾਲੇ ਗੋਪੀ ਵਜੋਂ ਹੋਈ ਹੈ। ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀ ਬੀਏ ਦਾ ਫਸਟ ਈਅਰ ਦਾ ਵਿਦਿਆਰਥੀ ਹੈ ਅਤੇ ਉਸਨੇ ਕਈ ਜਾਅਲੀ ਆਈਡੀ ਬਣਾਏ ਸਨ। ਡੀਐਸਪੀ ਨੀਰਜ ਕੁਮਾਰ ਨੇ ਦੱਸਿਆ ਕਿ ਨਾਮਜ਼ਦ ਦੋਸ਼ੀ ਤੋਂ ਹਰ ਪਹਿਲੂ 'ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਨਵੇਂ ਤੱਥਾਂ ਦੇ ਆਧਾਰ 'ਤੇ ਕਾਰਵਾਈ ਤੇਜ਼ ਕੀਤੀ ਜਾਵੇਗੀ। ਪੁਲਿਸ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।