Paddy: ਤਰਨ ਤਾਰਨ 'ਚ ਝੋਨੇ ਦੀ ਖਰੀਦ ਨੇ ਤੋੜੇ ਰਿਕਾਰਡ, ਹੁਣ ਤੱਕ 1225 ਕਰੋੜ ਦੀ ਖਰੀਦੀ ਫਸਲ
Purchase of Paddy in Tarn Taran - ਮੰਡੀਆਂ ਵਿੱਚ 29 ਅਕਤੂਬਰ ਤੱਕ 7,85,407 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7,28,364 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ
ਤਰਨ ਤਾਰਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 29 ਅਕਤੂਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਖਰੀਦ ਕੀਤੀ ਗਈ ਫਸਲ ਦੀ 1225 ਕਰੋੜ 98 ਲੱਖ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 29 ਅਕਤੂਬਰ ਤੱਕ 7,85,407 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7,28,364 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 3,23,994 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,78,900 ਮੀਟਰਿਕ ਟਨ, ਪਨਸਪ ਵੱਲੋਂ 1,38,715 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 86,151 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਅੱਜ ਤੱਕ ਖਰੀਦ ਕੀਤੇ ਗਏ ਝੋਨੇ ਵਿੱਚੋਂ 5,20,347 ਮੀਟਰਿਕ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।