Amritsar News: ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪੀਵੀ ਸਿੰਧੂ ਨੇ ਦੱਸਿਆ ਕਿ ਉਹ ਪਹਿਲੀ ਵਾਰ ਦਰਬਾਰ ਸਾਹਿਬ ਵਿਖੇ ਆਈ ਹੈ। ਇੱਥੇ ਆ ਕੇ ਉਸ ਨੇ ਤਸੱਲੀ ਨਾਲ ਗੁਰੂ ਘਰ ਦੇ ਦਰਸ਼ਨ ਕੀਤੇ ਤੇ ਉਸ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।


ਖਿਡਾਰਨ ਨੇ ਆਖਿਆ ਕਿ ਇੱਥੇ ਪਰਿਕਰਮਾ ਕਰਦਿਆਂ ਲੋਕਾਂ ਵੱਲੋਂ ਉਸ ਨੂੰ ਗੁਰਦੁਆਰੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਉਸ ਨੇ ਕਿਹਾ ਕਿ ਉਹ ਮੁੜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਵੇਗੀ। ਖਿਡਾਰਨ ਨੇ ਇਹ ਆਖਿਆ ਕਿ ਉਸ ਨੂੰ ਇੱਥੋਂ ਦੇ ਲੋਕਾਂ ਦਾ ਰਵੱਈਆ ਬਹੁੰਤ ਚੰਗਾ ਲੱਗਿਆ ਹੈ।


ਆਪਣੀ ਖੇਡ ਬਾਰੇ ਪੀਵੀ ਸਿੰਧੂ ਨੇ ਦੱਸਿਆ ਕਿ ਉਹ ਇਸ ਵੇਲੇ ਓਲੰਪਿਕ ਖੇਡਾਂ ਅਤੇ ਹੋਰ ਟੂਰਨਾਮੈਂਟਾਂ ਦੀ ਤਿਆਰੀ ਕਰ ਰਹੀ ਹੈ। ਉਭਰਦੇ ਖਿਡਾਰੀਆਂ ਨੂੰ ਆਪਣਾ ਸੁਨੇਹਾ ਦਿੰਦਿਆਂ ਉਸ ਨੇ ਆਖਿਆ ਕਿ ਉਹ ਮਿਹਨਤ ਕਰਨ ਤੇ ਧਿਆਨ ਆਪਣੀ ਖੇਡ ’ਤੇ ਕੇਂਦਰਿਤ ਕਰਨ। ਉਸ ਨੇ ਆਮ ਲੋਕਾਂ ਨੂੰ ਵੀ ਕਿਹਾ ਕਿ ਉਹ ਆਪਣੀ ਸਿਹਤ ਵੱਲ ਉੱਚੇਚਾ ਧਿਆਨ ਦੇਣ ਤੇ ਸਿਹਤ ਨੂੰ ਠੀਕ ਰੱਖਣ ਲਈ ਰੋਜ਼ ਕਸਰਤ ਕਰਨ ਦੀ ਅਪੀਲ ਕੀਤੀ।


ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਚਨਾ ਕੇਂਦਰ ਵਿੱਚ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਦਾ ਸਨਮਾਨ ਵੀ ਕੀਤਾ ਗਿਆ। ਪੀਵੀ ਸਿੰਧੂ ਭਾਰਤ ਦੀ ਉੱਘੀ ਮਹਿਲਾ ਬੈਡਮਿੰਟਨ ਖਿਡਾਰਨ ਹੈ, ਜਿਸ ਨੇ ਇਸ ਖੇਤਰ ਵਿੱਚ ਵੱਡਾ ਨਾਮਣਾ ਖੱਟਿਆ। ਉਸ ਨੇ ਦੋ ਵਾਰ ਓਲੰਪਿਕ ਤਗ਼ਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।


ਇਹ ਵੀ ਪੜ੍ਹੋ: Patiala News: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਦਾਅਵਾ, ਆਮ ਆਦਮੀ ਕਲੀਨਿਕਾਂ 'ਚ 44 ਲੱਖ ਲੋਕਾਂ ਨੇ ਕਰਵਾਇਆ ਇਲਾਜ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral News: ਜਦੋਂ ਪੇਸ਼ੀ ਭੁਗਤਣ ਲਈ ਅਦਾਲਤ 'ਚ ਪਹੁੰਚ ਗਈ ਮੱਝ, ਦਿਲਚਸਪ ਕਿੱਸਾ ਕਰ ਦੇਵੇਗਾ ਹੈਰਾਨ