Bharat Jodo Yatra : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਪੀਲੀ ਪੱਗ ਬੰਨ੍ਹੀ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨੀ ਜਥੇ ਦੇ ਪਿੱਛੇ ਬੈਠ ਕੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਹੋਟਲ ਰੈਡੀਸਨ ਬਲੂ ਪੁੱਜੇ ਸਨ। ਜਿੱਥੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਪੱਗ ਬੰਨ੍ਹੀ। ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੱਗ ਬੰਨ੍ਹ ਕੇ ਹੀ ਆਏ ਸਨ। 

 


 

ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਸ਼ਾਮ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਪਹਿਲਾਂ ਯਾਤਰਾ ਦੇ ਨਿਸ਼ਚਿਤ ਪ੍ਰੋਗਰਾਮ 'ਚ ਬਦਲਾਅ ਕੀਤਾ ਗਿਆ ਹੈ। ਰਾਹੁਲ ਗਾਂਧੀ ਹਰਿਆਣਾ ਦੇ ਅੰਬਾਲਾ ਤੋਂ ਰਵਾਨਾ ਹੋ ਕੇ ਅੰਮ੍ਰਿਤਸਰ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਰਾਹੁਲ ਗਾਂਧੀ ਨੇ ਸਿਰ 'ਤੇ ਪੱਗ ਬੰਨ੍ਹੀ ਹੋਈ ਹੈ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਵੱਡੇ ਨੇਤਾ ਮੌਜੂਦ ਸਨ।

 


 

ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਇੱਕ ਟਵੀਟ ਵਿੱਚ ਕਿਹਾ ਕਿ “ਭਾਰਤ ਜੋੜੋ ਯਾਤਰਾ ਨੇ ਅੰਬਾਲਾ ਵਿੱਚ ਆਪਣਾ ਹਰਿਆਣਾ ਦਾ ਸਫ਼ਰ ਪੂਰਾ ਕੀਤਾ । ਭਲਕੇ ਪੰਜਾਬ ਦਾ ਸਫ਼ਰ ਸ਼ੁਰੂ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਸਭ ਤੋਂ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਇਸ ਯਾਤਰਾ ਦੀ ਸ਼ੁਰੂਆਤ ਕਰਨ ਦਾ ਇਸ ਤੋਂ ਵਧੀਆ ਹੋਰ ਕੋਈ ਤਰੀਕਾ ਨਹੀਂ ਹੋ ਸਕਦਾ। ਅੱਜ ਦੁਪਹਿਰ ਤੱਕ ਕੋਈ ਯਾਤਰਾ ਨਹੀਂ ਹੋਵੇਗੀ ਤਾਂ ਜੋ ਰਾਹੁਲ ਗਾਂਧੀ ਉੱਥੇ ਨਤਮਸਤਕ ਹੋ ਸਕਣ।"

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।