Rahul Gandhi: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਆ ਰਹੇ ਹਨ। ਉਹ ਨਿੱਜੀ ਦੌਰੇ 'ਤੇ ਗੁਰੂਨਗਰੀ ਪਹੁੰਚਣਗੇ। ਉਹ ਸੋਮਵਾਰ ਸਵੇਰੇ ਚੰਡੀਗੜ੍ਹ ਏਅਰਪੋਰਟ ਪਹੁੰਚੇ। ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਯੋਜਨਾ ਹੈ। ਪੱਪੂ ਨੇ ਕਿਹਾ ਕਿ ਪਾਰਟੀ ਵੱਲੋਂ ਹਦਾਇਤਾਂ ਹਨ ਕਿ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮ ਵਿੱਚ ਕੋਈ ਵੀ ਆਗੂ ਹਾਜ਼ਰ ਨਾ ਹੋਵੇ। ਇਸ ਲਈ ਪਾਰਟੀ ਦਾ ਕੋਈ ਵੀ ਆਗੂ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲਵੇਗਾ। 


ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਆ ਰਹੇ ਹਨ। ਇਹ ਉਨ੍ਹਾਂ ਦੀ ਨਿੱਜੀ, ਅਧਿਆਤਮਿਕ ਯਾਤਰਾ ਹੈ। ਉਨ੍ਹਾਂ ਦੀ ਨਿੱਜਤਾ ਦਾ ਆਦਰ ਕਰੋ। ਸਾਰੇ ਪਾਰਟੀ ਵਰਕਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਸ ਯਾਤਰਾ ਲਈ ਹਾਜ਼ਰ ਨਾ ਹੋਣ। 






ਇਸ ਬਾਬਤ ਕਾਂਗਰਸ ਦੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਸੋਮਵਾਰ ਨੂੰ ਖਹਿਰਾ ਖ਼ਿਲਾਫ਼ ਆਪ ਸਰਕਾਰ ਦੀ ਕਾਰਵਾਈ ਤੋਂ ਇਲਾਵਾ ਰਾਹੁਲ ਗਾਂਧੀ ਨੂੰ ਉਨ੍ਹਾਂ ਪਾਰਟੀ ਆਗੂਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਜਿਨ੍ਹਾਂ ਖ਼ਿਲਾਫ਼ ਆਪ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜਾਂਚ ਸ਼ੁਰੂ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਹੈ।


ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਖਹਿਰਾ ਦੀ ਗ੍ਰਿਫ਼ਤਾਰੀ ਸਬੰਧੀ ਆਪਣਾ ਇਤਰਾਜ਼ ਪ੍ਰਗਟਾਇਆ ਹੈ ਅਤੇ ਉਹ ਇਹ ਮੁੱਦਾ ਰਾਹੁਲ ਗਾਂਧੀ ਕੋਲ ਉਠਾਉਣਗੇ ਅਤੇ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ‘ਆਪ’ ਦੀਆਂ ਸਿਆਸੀ ਚਾਲਾਂ ਦਾ ਵਿਰੋਧ ਕਰਨ ਦੀ ਮੰਗ ਕਰਨਗੇ।


ਇਹ ਵੀ ਪੜ੍ਹੋ: Election 2024: ਪੰਜਾਬ ਤੋਂ ਬਾਅਦ ਹੁਣ ਰਾਜਧਾਨੀ ਪੁੱਜਿਆ ਆਪ-ਕਾਂਗਰਸ ਦਾ ਰੱਫੜ, ਦੋਵੇਂ ਧਿਰਾਂ ਚਾਹੁੰਦੀਆਂ ਨੇ ਚੰਡੀਗੜ੍ਹ 'ਤੇ ਕਬਜ਼ਾ !