Raj Kumar Verka Retrun : ਪੰਜਾਬ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਦਾ ਭਾਜਪਾ ਤੋਂ ਮੋਹ ਭੰਗ ਹੋ ਗਿਆ ਹੈ। ਰਾਜ ਕੁਮਾਰ ਵੇਰਕਾ ਅੱਜ ਘਰ ਵਾਪਸੀ ਕਰ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਰਾਜ ਕੁਮਾਰ ਵੇਰਕਾ ਅੱਜ ਕਾਂਗਰਸ ਵਿੱਚ ਵਾਪਸ ਆ ਰਹੇ ਹਨ। ਵਿਧਾਨ ਸਭਾ ਚੋਣਾਂ 2022 'ਚ ਵਿੱਚ ਹਾਰ ਮਿਲਣ ਤੋਂ ਬਾਅਦ ਡਾ. ਰਾਜ ਕੁਮਾਰ ਵੇਰਕਾ ਨੇ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। 



ਇਸ ਦੀ ਜਾਣਕਾਰੀ ਰਾਜਕੁਮਾਰ ਵੇਰਕਾ ਨੇ ਆਪ ਦਿੰਦੇ ਹੋਏ ਕਿਹਾ ਕਿ ਉਹਨਾਂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫ਼ੇ ਤੋਂ ਬਾਅਦ ਹੁਣ ਰਾਜ ਕੁਮਾਰ ਵੇਰਕਾ ਦਿੱਲੀ ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ ਕਾਂਗਰਸ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ ਅਤੇ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ 'ਚ ਕਾਂਗਰਸ ਵਿੱਚ ਵਾਪਸ ਸ਼ਾਮਲ ਹੋਣਗੇ।


 


ਸਿਰਫ ਰਾਜ ਕੁਮਾਰ ਵੇਰਕਾ ਹੀ ਨਹੀਂ, ਮਿਲੀ ਜਾਣਕਾਰੀ ਮੁਤਾਬਕ ਅੱਜ ਪੰਜਾਬ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਜੀਤ ਮਹਿੰਦਰ ਸਿੱਧੂ, ਅਮਰੀਕ ਸਿੰਘ ਸਮਰਾਲਾ, ਰਿਣਵਾ ਅਤੇ ਜੋਸ਼ਨ ਭਾਜਪਾ ਛੱਡ ਕੇ ਅੱਜ ਦਿੱਲੀ ‘ਚ ਦੁਬਾਰਾ ਕਾਂਗਰਸ ‘ਚ ਸ਼ਾਮਿਲ ਹੋ ਰਹੇ ਨੇ, ਇਨ੍ਹਾਂ ਨੂੰ ਸ਼ਾਮਿਲ ਕਰਵਾਉਣ ਲਈ ਪ੍ਰਤਾਪ ਬਾਜਵਾ ਇਨ੍ਹਾਂ ਲੈ ਕੇ ਦਿੱਲੀ ਪੁੱਜ ਗਏ ਹਨ, ਜਲਦੀ ਇਹ ਦੁਬਾਰਾ ਕਾਂਗਰਸ ‘ਚ ਸ਼ਾਮਿਲ ਹੋ ਰਹੇ ਹਨ।



ਡਾ. ਰਾਜ ਕੁਮਾਰ ਵਰੇਕਾ ਕਾਂਗਰਸ ਦੇ ਐਕਟਿਵ ਮੈਂਬਰਾਂ ਵਿੱਚ ਸ਼ਾਮਲ ਸਨ। ਹਰ ਮੁੱਦੇ ਨੂੰ ਰਾਜ ਕੁਮਾਰ ਵੇਰਕਾ ਜ਼ੋਰਾ ਸ਼ੋਰਾ ਨਾਲ ਚੁੱਕਦੇ ਸਨ। ਪਰ ਜਦੋਂ ਤੋਂ ਉਹਨਾਂ ਨੇ ਬੀਜੇਪੀ ਦਾ ਪੱਲਾ ਫੜਿਆ ਸੀ ਉਦੋਂ ਤੋਂ ਪੰਜਾਬ ਦੀ ਸਿਆਸਤ ਵਿੱਚ ਜ਼ਿਆਦਾ ਭੂਮਿਕਾ ਨਜ਼ਰ ਨਹੀਂ ਆ ਰਹੀ ਸੀ। 



ਡਾ ਰਾਜ ਕੁਮਾਰ ਵੇਰਕਾ ਨੇ ਕਾਂਗਰਸ ਨੂੰ ਆਪਣੇ 22 ਸਾਲ ਦਿੱਤੇ ਸਨ। 22 ਸਾਲਾਂ ਬਾਅਦ ਜਦੋਂ ਪੰਜਾਬ ਕਾਂਗਰਸ ਦੇ ਅੰਦਰ ਆਪਸੀ ਕਾਟੋ ਕਲੇਸ਼ ਵੱਧ ਗਿਆ ਸੀ ਤਾਂ ਉਹਨਾਂ ਨੇ ਕਾਂਗਰਸ ਨੂੰ ਛੱਡ ਬੀਜੇਪੀ ਜੁਆਇਨ ਕਰ ਲਈ ਸੀ। ਰਾਜ ਕੁਮਾਰ ਵੇਰਕਾ ਅੰਮ੍ਰਿਤਸਰ ਵੈਸਟ ਤੋਂ ਕਾਂਗਰਸ ਦੇ ਵਿਧਾਇਕ ਵੀ ਰਹਿ ਚੁੱਕੇ ਹਨ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ