Amritsar News: ਬਾਬਾ ਬਕਾਲਾ ਸਾਹਿਬ 'ਚ ਰੱਖੜ ਪੁੰਨਿਆ ਦਾ ਮੇਲਾ ਅੱਜ, CM ਮਾਨ ਵੀ ਟੇਕਣਗੇ ਮੱਥਾ, ਸਿਆਸੀ ਮੰਚ ਤੋਂ ਕਰਨਗੇ ਸੰਬੋਧਨ
Amritsar News: ਅੰਮ੍ਰਿਤਸਰ ਦੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਦਾ ਮੇਲਾ ਲਾਇਆ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ।
Amritsar News: ਅੰਮ੍ਰਿਤਸਰ ਦੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਦਾ ਮੇਲਾ ਲਾਇਆ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰਨਗੇ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਥੇ ਸਿਆਸੀ ਮੰਚ ਦਾ ਸੰਚਾਲਨ ਕੀਤਾ ਜਾਵੇਗਾ। ਜਿੱਥੇ 'ਆਪ' ਦੇ ਮੰਚ 'ਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਦਲ ਦੇ ਮੰਚ 'ਤੇ ਸੰਬੋਧਨ ਕਰਨਗੇ।
ਅੱਜ ਸੋਮਵਾਰ ਨੂੰ ਬਾਅਦ ਦੁਪਹਿਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਇਲਾਹੀ ਗੁਰਬਾਣੀ ਨਾਲ ਨਿਹਾਲ ਕੀਤਾ ਜਾਵੇਗਾ। ਉੱਥੇ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਰੱਖੜ ਪੁੰਨਿਆ ਦੇ ਮੌਕੇ 'ਤੇ ਮੱਥਾ ਟੇਕਣ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਪਹੁੰਚ ਰਹੇ ਹਨ। ਮੁੱਖ ਮੰਤਰੀ ਕਰੀਬ 1 ਵਜੇ ਬਾਬਾ ਬਕਾਲਾ ਸਾਹਿਬ ਪਹੁੰਚਣਗੇ। ਜਿੱਥੇ ਉਹ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਣਗੇ ਅਤੇ ਫਿਰ ‘ਆਪ’ ਵੱਲੋਂ ਸਜਾਈ ਗਈ ਸਟੇਜ ‘ਤੇ ਆਪਣੇ ਵਿਚਾਰ ਪੇਸ਼ ਕਰਨਗੇ।
ਦੂਜੇ ਪਾਸੇ ਸੁਖਬੀਰ ਬਾਦਲ 11 ਵਜੇ ਬਾਬਾ ਬਕਾਲਾ ਸਾਹਿਬ ਪਹੁੰਚ ਰਹੇ ਹਨ। ਉਹ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਣਗੇ ਅਤੇ ਫਿਰ ਅਕਾਲੀ ਦਲ ਵੱਲੋਂ ਸਥਾਪਤ ਕੀਤੇ ਗਏ ਮੰਚ 'ਤੇ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਦੱਸਣਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਕਰਕੇ ਸ਼੍ਰੀ ਬਾਬਾ ਬਕਾਲਾ ਸਾਹਿਬ ਨੂੰ ਨੋ ਵਹੀਕਲ ਜ਼ੋਨ ਬਣਾ ਦਿੱਤਾ ਗਿਆ ਹੈ। ਵੀਆਈਪੀ ਵਾਹਨਾਂ ਨੂੰ ਛੱਡ ਕੇ ਬਾਕੀ ਵਾਹਨ ਬਾਬਾ ਬਕਾਲਾ ਸਾਹਿਬ ਦੇ ਬਾਹਰ ਹੀ ਪਾਰਕ ਕੀਤੇ ਜਾਣਗੇ। 1250 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇੰਨਾ ਹੀ ਨਹੀਂ ਹਰ ਐਂਟਰੀ ਪੁਆਇੰਟ 'ਤੇ ਨਾਕੇ ਲਗਾਏ ਗਏ ਹਨ।
ਆਵਾਜਾਈ ਕਾਰਨ ਬਾਬਾ ਬਕਾਲਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੇ ਰੂਟ ਸਵੇਰ ਤੋਂ ਸ਼ਾਮ ਤੱਕ ਬਦਲ ਦਿੱਤੇ ਗਏ ਹਨ। ਜਲੰਧਰ ਤੋਂ ਬਟਾਲਾ ਵੱਲ ਜਾਣ ਵਾਲੇ ਵਾਹਨਾਂ ਨੂੰ ਬਿਆਸ ਤੋਂ ਬਲ ਸਰਾਂ ਰਾਹੀਂ ਸਠਿਆਲਾ ਵੱਲ ਮੋੜਿਆ ਜਾ ਰਿਹਾ ਹੈ। ਜਾਂਦੇ ਸਮੇਂ ਵੀ ਲੋਕਾਂ ਨੂੰ ਉਸੇ ਰਸਤੇ 'ਤੇ ਜਾਣ ਲਈ ਕਿਹਾ ਗਿਆ ਹੈ।