ਪੜਚੋਲ ਕਰੋ
Advertisement
Ram Rahim Parole : ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ , ਕਿਹਾ - ਸਰਕਾਰਾਂ ਸਿੱਖਾਂ ਨਾਲ ਅਪਣਾ ਰਹੀਆਂ ਦੋਹਰੇ ਮਾਪਦੰਡ
Ram Rahim Parole : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ।
Ram Rahim Parole : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ।
ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮਤਿ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ।
ਇਥੋਂ ਤੱਕ ਕਿ ਬਹੁਤ ਸਾਰੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਸੀਬ ਨਹੀਂ ਹੋਈ। ਇਹ ਦੋਹਰੀ ਨੀਤੀ ਹੈ, ਜਿਸ ’ਤੇ ਸਰਕਾਰਾਂ ਸਵਾਲਾਂ ਦੇ ਘੇਰੇ ਵਿਚ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜਸੀ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਦੇਸ਼ ਦੇ ਹਿੱਤ ਵਿਚ ਨਹੀਂ ਹਨ ਅਤੇ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਦਿਖਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫ਼ਿਰ ਪੈਰੋਲ ਮਿਲ ਗਈ ਹੈ। ਹਰਿਆਣਾ ਸਰਕਾਰ ਵੱਲੋਂ ਕੇਂਦਰ ਨੂੰ ਪੈਰੋਲ ਲਈ ਭੇਜੀ ਗਈ ਅਰਜ਼ੀ ਨੂੰ ਗ੍ਰਹਿ ਵਿਭਾਗ ਨੇ ਮਨਜੂਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਪੈਰੋਲ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਰਹੇਗਾ। ਰਾਮ ਰਹੀਮ ਦੇ ਪਰਿਵਾਰ ਵੱਲੋਂ ਹਰਿਆਣਾ ਸਰਕਾਰ ਨੂੰ ਚਿੱਠੀ ਲਿਖ ਕੇ ਪੈਰੋਲ ਦੀ ਮੰਗ ਕੀਤੀ ਗਈ ਸੀ, ਜਿਸ 'ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕਮਿਸ਼ਨਰ ਤੋਂ ਰਿਪੋਰਟ ਮੰਗੀ ਸੀ।
ਇਹ ਵੀ ਪੜ੍ਹੋ : B.Tech Chaiwali : ਬਿਹਾਰ ਦੀ ਵਿਦਿਆਰਥਣ ਨੇ B.Tech ਚਾਹਵਾਲੀ ਦੇ ਨਾਂ 'ਤੇ ਖੋਲ੍ਹੀ ਚਾਹ ਦੀ ਦੁਕਾਨ, ਵੀਡੀਓ ਦੇਖ ਕੇ ਕਰੋਗੇ ਸਲਾਮ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਰਮੀਤ ਰਾਮ ਰਹੀਮ ਸਿੰਘ ਨੂੰ 2 ਵਾਰ ਪੈਰੋਲ ਮਿਲ ਚੁੱਕੀ ਹੈ। ਹਰਿਆਣਾ ਸਰਕਾਰ ਨੇ ਪਹਿਲਾਂ ਫਰਵਰੀ ਵਿੱਚ ਅਤੇ ਦੂਜੀ ਵਾਰ ਜੁਲਾਈ ਮਹੀਨੇ ਵਿੱਚ ਡੇਰਾ ਮੁਖੀ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਸੀ, ਜਿਸ ਦੌਰਾਨ ਉਹ ਯੂਪੀ ਦੇ ਬਾਗਪਤ ਵਿਖੇ ਆਸ਼ਰਮ ਵਿੱਚ ਰਿਹਾ ਸੀ। ਰਾਮ ਰਹੀਮ ਹੁਣ ਤੱਕ ਕਈ ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪਿਛਲੇ ਸਾਲ 12 ਮਈ 2021 ਨੂੰ ਡੇਰਾ ਮੁਖੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਸ ਦੌਰਾਨ ਰਾਮ ਰਹੀਮ ਨੂੰ 48 ਘੰਟਿਆਂ ਦੀ ਪੈਰੋਲ ਮਿਲੀ ਸੀ।
ਜ਼ਿਕਰਯੋਗ ਹੈ ਕਿ ਰਾਮ ਰਹੀਮ ਨੂੰ 25 ਅਗਸਤ 2017 ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ 'ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
Advertisement