Amritsar News: ਸੀਮਾ ਸੁਰੱਖਿਆ ਬਲ(BSF) ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮਸਤਗੜ੍ਹ ਤੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਸ਼ੁੱਕਰਵਾਰ ਸਵੇਰੇ ਬਰਾਮਦ ਕੀਤਾ ਗਿਆ ਡਰੋਨ ਕਵਾਡਕਾਪਟਰ DJI Matirus 300 RTK ਮਾਡਲ ਦਾ ਹੈ। ਬੀਐਸਐਫ ਅਧਿਕਾਰੀਆਂ ਨੇ ਬਰਾਮਦ ਡਰੋਨ ਪੁਲਿਸ ਨੂੰ ਸੌਂਪ ਦਿੱਤਾ ਹੈ।


ਬੀਐਸਐਫ ਦੇ ਬੁਲਾਰੇ ਅਨੁਸਾਰ ਬੀਐਸਐਫ ਦੀ ਟੁਕੜੀ ਤਰਨਤਾਰਨ ਦੇ ਸਰਹੱਦੀ ਪਿੰਡ ਮਸਤਗੜ੍ਹ ਇਲਾਕੇ ਵਿੱਚ ਪੰਜਾਬ ਪੁਲਿਸ ਦੇ ਨਾਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਦੇ ਬਾਹਰ ਸਥਿਤ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਅਤੇ ਪੰਜਾਬ ਪੁਲਿਸ ਦੇ ਇਸ ਸਾਂਝੇ ਆਪ੍ਰੇਸ਼ਨ ਦੌਰਾਨ ਜਵਾਨਾਂ ਨੇ ਪਿੰਡ ਮਸਤਗੜ੍ਹ ਦੀ ਹੱਦ ਨਾਲ ਲੱਗਦੇ ਇੱਕ ਖੇਤ ਵਿੱਚੋਂ ਖ਼ਰਾਬ ਹੋਏ ਡਰੋਨ ਨੂੰ ਬਰਾਮਦ ਕੀਤਾ ਹੈ।



ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ 16 ਜੁਲਾਈ 2023 ਨੂੰ ਸ਼ਾਮ ਦੇ ਸਮੇਂ ਦੌਰਾਨ ਇੱਕ ਡਰੋਨ ਬਰਾਮਦ ਹੋਇਆ ਸੀ। ਖਾਸ ਸੂਚਨਾ ਦੇ ਅਧਾਰ 'ਤੇ ਬੀਐਸਐਫ ਵੱਲੋਂ ਪਿੰਡ ਹਾਸੀਮਪੁਰਾ(ਅੰਮ੍ਰਿਤਸਰ) ਦੇ ਬਾਹਰ ਇੱਕ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਦੌਰਾਨ ਜਵਾਨਾਂ ਨੂੰ ਖੇਤਾਂ ਵਿੱਚੋਂ ਡਰੋਨ ਮਿਲਿਆ ਸੀ।


ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਕੱਕੜ ਦੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ, ਬਰਾਮਦ ਕੀਤਾ ਗਿਆ ਡਰੋਨ ਇੱਕ ਅਸੈਂਬਲਡ ਕਵਾਡਕਾਪਟਰ ਹੈ। ਇਹ ਡਰੋਨ ਪੰਜਾਬ ਪੁਲਿਸ ਤੇ ਬੀਐਸਐਫ਼ ਵੱਲੋਂ ਸਾਂਝੀ ਕਾਰਵਾਈ ਦੌਰਾਨ ਬਰਾਮਦ ਹੋਇਆ ਹੈ।


ਇਹ ਵੀ ਜ਼ਿਕਰ ਕਰ ਦਈਏ ਕਿ ਜੂਨ ਵਿੱਚ ਬੀਐਸਐਫ ਜਵਾਨਾਂ ਨੇ ਇੱਕ ਮਹੀਨੇ ਵਿੱਚ 8 ਡਰੋਨਾਂ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਕਰੀਬ 10 ਦਿਨਾਂ ਤੱਕ ਡਰੋਨ ਦੀ ਆਵਾਜਾਈ 'ਚ ਕਾਫੀ ਕਮੀ ਆਈ। ਇਸ ਤੋਂ ਪਹਿਲਾਂ 1 ਜੁਲਾਈ ਅਤੇ 29 ਜੂਨ ਨੂੰ ਜਵਾਨਾਂ ਨੇ ਸਰਹੱਦ ਤੋਂ ਹੈਰੋਇਨ ਦੀ ਇਕ ਖੇਪ ਬਰਾਮਦ ਕੀਤੀ ਸੀ, ਜਿਸ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਸੀ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।