Amritsar News: DSP ਵਵਿੰਦਰ ਮਹਾਜਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੰਮ੍ਰਿਤਸਰ ਤੇ ਬਾਰਡਰ ਰੇਂਜ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਪਿਛਲੇ ਸਾਲ ਐਨਡੀਪੀਐਸ (NDPS) ਕੇਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਹਾਲੀ ਥਾਣੇ ਵਿੱਚ ਡੀਐਸਪੀ ਵਵਿੰਦਰ ਮਹਾਜਨ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਡੀਐਸਪੀ ਮਹਾਜਨ ਨੂੰ ਉਸ ਖ਼ਿਲਾਫ਼ ਕਾਰਵਾਈ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਸਰਕਾਰੀ ਗੱਡੀ ਤੇ ਗੰਨਮੈਨ ਛੱਡ ਕੇ ਫਰਾਰ ਹੋ ਗਿਆ।


ਡੀਐਸਪੀ ਵਵਿੰਦਰ ਮਹਾਜਨ ਇਸ ਸਮੇਂ 5 ਆਈਆਰਬੀ ਅੰਮ੍ਰਿਤਸਰ ਦੇ ਹੈੱਡਕੁਆਰਟਰ ਵਿੱਚ ਤਾਇਨਾਤ ਸੀ। ਉਹ ਪਿਛਲੇ ਕਈ ਮਹੀਨਿਆਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ ਸੀ, ਜਿਸ ਕਾਰਨ ਐਸਟੀਐਫ ਦੀ ਟੀਮ ਨੇ ਉਸ ’ਤੇ ਨਜ਼ਰ ਰੱਖੀ ਹੋਈ ਸੀ। ਗ੍ਰਿਫਤਾਰੀ ਲਈ ਬੁੱਧਵਾਰ ਨੂੰ ANTF ਦੀ ਟੀਮ ਨੇ ਮੂਨ ਐਵੇਨਿਊ ਸਥਿਤ ਘਰ 'ਤੇ ਸਵੇਰੇ 4.30 ਵਜੇ ਛਾਪਾ ਮਾਰਿਆ। ਸੂਤਰਾਂ ਮੁਤਾਬਕ ਘਰ 'ਚ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਹੋਈ ਹੈ।


ਇਹ ਵੀ ਪੜ੍ਹੋ-Punjab News: ਰਾਜੌਰੀ ਤੋਂ ਤਿਰੰਗੇ 'ਚ ਲਿਪਟ ਕੇ ਆਇਆ ਪੰਜਾਬ ਦਾ ਇੱਕ ਹੋਰ ਲਾਲ, ਇੱਕ ਸਾਲ ਪਹਿਲਾਂ ਹੋਇਆ ਸੀ ਵਿਆਹ, ਇਲਾਕੇ ਵਿੱਚ ਸੋਗ ਦੀ ਲਹਿਰ


ਜ਼ਿਕਰ ਕਰ ਦਈਏ ਕਿ ਹਿਮਾਚਲ ਦੇ ਬੱਦੀ ਜ਼ਿਲ੍ਹੇ ਵਿੱਚ ਡੀਐਸਪੀ ਮਹਾਜਨ ਵੱਲੋਂ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਸੀ। ਜਿਸ ਵਿੱਚ 70 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਸ ਤੋਂ ਬਾਅਦ ਪੈਸਿਆਂ ਦੇ ਲੈਣ-ਦੇਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਤਸਕਰੀ ਦੇ ਨੈੱਟਵਰਕ ਦਾ ਵੀ ਪਰਦਾਫਾਸ਼ ਕੀਤਾ ਗਿਆ ਸੀ। ਇਨ੍ਹਾਂ ਮਾਮਲਿਆਂ 'ਚ ਕਾਫੀ ਲਾਪ੍ਰਵਾਹੀ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਡੀ.ਐੱਸ.ਪੀ ਮਹਾਜਨ ਸੁਰਖੀਆਂ 'ਚ ਰਹੇ ਸਨ। ਦੋ ਮਹੀਨੇ ਪਹਿਲਾਂ ਪੰਜਾਬ ਪੁਲਿਸ ਨੇ STF ਦਾ ਨਾਂਅ ਬਦਲ ਕੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਰੱਖਿਆ ਸੀ। ਇਸ ਤੋਂ ਪਹਿਲਾਂ ਮੁਲਜ਼ਮ ਡੀਐਸਪੀ ਅੰਮ੍ਰਿਤਸਰ ਐਸਟੀਐਫ ਵਿੱਚ ਤਾਇਨਾਤ ਸੀ।


ਇਹ ਵੀ ਪੜ੍ਹੋ-Punjab Police: ਜਲੰਧਰ ਦੇ 5 ਪੁਲਿਸ ਅਧਿਕਾਰੀ ਮੁਅੱਤਲ, ਸ਼ਿਕਾਇਤਾਂ ਦੇ ਨਿਪਟਾਰੇ 'ਚ ਵਰਤ ਰਹੇ ਸੀ ਢਿੱਲ-ਮੱਠ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।