Deep Sidhu Birthday: ਸਿੰਘਣੀ ਦੇ ਰੂਪ ਵਿੱਚ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਕਿਹਾ-ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ
ਰੀਨਾ ਇਸ ਦੌਰਾਨ ਸਿੰਘਣੀ ਦੇ ਰੂਪ 'ਚ ਨਜ਼ਰ ਆਈ। ਰੀਨਾ ਰਾਏ ਸਫੇਦ ਸੂਟ ਵਿੱਚ ਹਰਿਮੰਦਰ ਸਾਹਿਬ ਪਹੁੰਚੀ ਹੈ। ਦੱਸ ਦਈਏ ਕਿ ਅੱਜ ਉਹ ਦੀਪ ਸਿੱਧੂ ਦੇ ਜਨਮ ਦਿਨ 'ਤੇ ਨੌਜਵਾਨਾਂ ਨੂੰ ਸਿੱਖਿਆ ਦਾ ਤੋਹਫਾ ਦੇਣ ਜਾ ਰਹੇ ਹਨ।
![Deep Sidhu Birthday: ਸਿੰਘਣੀ ਦੇ ਰੂਪ ਵਿੱਚ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਕਿਹਾ-ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ Reena Roy bowed down to Sri Harminder Sahib Deep Sidhu Birthday: ਸਿੰਘਣੀ ਦੇ ਰੂਪ ਵਿੱਚ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਕਿਹਾ-ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ](https://feeds.abplive.com/onecms/images/uploaded-images/2023/04/02/fb171ba6afffdb2a1c2dbd5ab3241f0d1680422473155674_original.jpeg?impolicy=abp_cdn&imwidth=1200&height=675)
Deep Sidhu: ਵਾਰਿਸ ਪੰਜਾਬ ਦੀ ਸੰਸਥਾ ਦੇ ਮੁਖੀ ਤੇ ਅਦਾਕਾਰ ਰਹੇ ਮਰਹੂਮ ਦੀਪ ਸਿੱਧੂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਹਰਿਮੰਦਰ ਸਾਹਿਬ ਨਤਮਸਤਕ ਹੋਈ।
ਰੀਨਾ ਇਸ ਦੌਰਾਨ ਸਿੰਘਣੀ ਦੇ ਰੂਪ 'ਚ ਨਜ਼ਰ ਆਈ। ਰੀਨਾ ਰਾਏ ਸਫੇਦ ਸੂਟ ਵਿੱਚ ਹਰਿਮੰਦਰ ਸਾਹਿਬ ਪਹੁੰਚੀ ਹੈ। ਦੱਸ ਦਈਏ ਕਿ ਅੱਜ ਉਹ ਦੀਪ ਸਿੱਧੂ ਦੇ ਜਨਮ ਦਿਨ 'ਤੇ ਨੌਜਵਾਨਾਂ ਨੂੰ ਸਿੱਖਿਆ ਦਾ ਤੋਹਫਾ ਦੇਣ ਜਾ ਰਹੇ ਹਨ।
ਰੀਨਾ ਰਾਏ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ ਦੀਪ ਸਿੱਧੂ ਦੇ ਜਨਮ ਦਿਨ 'ਤੇ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਗੁਰੂਘਰ ਵਿੱਚ ਨਤਮਸਤਕ ਹੋਣਗੇ ਇਸ ਤੋਂ ਬਾਅਦ ਮੀਡੀਆ ਦੇ ਮੁਖਾਬਤ ਹੋਣਗੇ।
ਅੱਜ ਰੀਨਾ ਦੀਪ ਸਿੱਧੂ ਦੀ ਯਾਦ ਵਿੱਚ ਨੌਜਵਾਨਾਂ ਨੂੰ ਸਿੱਖਿਆ ਦਾ ਤੋਹਫ਼ਾ ਦੇਣ ਜਾ ਰਹੇ ਹਨ। ਰੀਨਾ ਦਾ ਕਹਿਣਾ ਹੈ ਕਿ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ ਜਿਸ ਨਾਲ ਤੁਸੀਂ ਦੁਨੀਆ ਨੂੰ ਬਦਲ ਸਕਦੇ ਹੋ।
ਰੀਨਾ ਰਾਏ ਨੇ ਪਿਛਲੇ ਮਹੀਨੇ 10 ਮਾਰਚ ਨੂੰ ਦੀਪ ਸਿੱਧੂ ਦੀ ਯਾਦ ਵਿੱਚ ਇੱਕ ਬੂਟਾ ਲਾਇਆ ਸੀ। ਉਸ ਨੇ ਇਹ ਬੂਟਾ ਉਸੇ ਥਾਂ ਲਾਇਆ ਜਿੱਥੇ ਦੀਪ ਸਿੱਧੂ ਨਾਲ ਹਾਦਸਾ ਹੋਇਆ ਸੀ। ਇਸ ਹਾਦਸੇ 'ਚ ਉਹ ਤਾਂ ਵਾਲ-ਵਾਲ ਬਚ ਗਈ ਪਰ ਦੀਪ ਸਿੱਧੂ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸੀ।
ਮਰਹੂਮ ਪੰਜਾਬੀ ਅਦਾਕਾਰ ਤੇ ਮਾਡਲ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਦੀਪ ਸਿੱਧੂ ਦੀ ਯਾਦ ਵਿੱਚ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।
ਦੱਸ ਦਈਏ ਪਿਛਲੇ ਮਹੀਨੇ ਹੀ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਨੇ ਇੱਕ ਸਾਲ ਬਾਅਦ ਐਕਸੀਡੈਂਟ ਵਾਲੇ ਦਿਨ ਨੂੰ ਲੈਕੇ ਕਈ ਖੁਲਾਸੇ ਕੀਤੇ ਸਨ। ਉਸ ਨੇ ਆਪਣੇ ਯੂਟਿਊਬ ਚੈਨਲ ਉੱਪਰ ਇੱਕ ਵੀਡੀਓ ਅਪਲੋਡ ਕੀਤਾ ਸੀ, ਜਿਸ ਵਿੱਚ ਉਸ ਵਿਸਥਾਰ ਵਿੱਚ ਦੱਸਿਆ ਸੀ ਕਿ ਐਕਸੀਡੈਂਟ ਵਾਲੇ ਦਿਨ ਦੀਪ ਸਿੱਧੂ ਨਾਲ ਕੀ ਵਾਪਰਿਆ ਸੀ। ਜਿਸ ਕਰਕੇ ਰੀਨਾ ਰਾਏ ਕਾਫੀ ਚਰਚਾ ਵਿੱਚ ਰਹੀ ਸੀ। ਦੱਸ ਦਈਏ ਇਸ ਸਾਲ 15 ਫਰਵਰੀ ਨੂੰ ਦੀਪ ਸਿੱਧੂ ਦੀ ਪਹਿਲੀ ਬਰਸੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)