ਅੰਮ੍ਰਿਤਸਰ: ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ ਸਟਾਲ ਲਗਾਏ ਜਾਣਗੇ।


ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਇਸ ਮੇਲੇ ਵਿੱਚ ਦੇਸ਼ ਭਰ ਤੋਂ ਕਾਰੀਗਰ ਅਤੇ ਸੈਲਫ ਹੈਲਪ ਗਰੁੱਪ ਆਪਣੇ ਹੱਥਾਂ ਦੁਆਰਾ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਉਣਗੇ। ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ ਵੱਖ ਰਾਜਾਂ ਦੇ ਲੋਕ ਆਪਣੇ ਖਾਣ ਪੀਣ ਦੇ ਸਟਾਲ ਵੀ ਲਗਾਉਣਗੇ, ਜਿਸਦਾ ਕਿ ਅੰਮ੍ਰਿਤਸਰ ਵਾਸੀ ਲੁਤਫ ਲੈ ਸਕਣਗੇ।


ਉਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। 


ਮੂਧਲ ਨੇ ਦੱਸਿਆ ਕਿ 14 ਦਿਨ ਚੱਲਣ ਵਾਲੇ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਹੋਣਗੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈਏ। 


ਇਸ ਉਪਰੰਤਮੂਧਲ ਵਲੋਂ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ ਵਿਖੇ ਪੁੱਜ ਕੇ ਗਰਾਉਂਡ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਕਸ਼ੇ ਮੁਤਾਬਿਕ ਸਟਾਲ ਮਾਰਕ ਕੀਤੇ ਜਾਣੇ ਅਤੇ ਮੇਲੇ ਅੰਦਰ ਆਉਣ ਅਤੇ ਬਾਹਰ ਜਾਣ ਦੇ ਰਸਤੇ ਵੱਖ-ਵੱਖ ਬਣਾਏ ਜਾਣ। ਮੂਧਲ ਨੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਗਰਾਉਂਡ ਦੀ ਸਫਾਈ ਨੂੰ ਮੁਕੰਮਲ ਕੀਤਾ ਜਾਵੇ ਅਤੇ ਸੀਵਰੇਜ ਸਿਸਟਮ ਚਾਲੂ ਕੀਤੇ ਜਾਣ ਦੀ ਗੱਲ ਵੀ ਕਹੀ ਹੈ। 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।