ਪੜਚੋਲ ਕਰੋ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਰਕਾਰੀ ਸੈਮੀਨਾਰ 'ਚ ਹੋਈ ‘ਬੇਅਦਬੀ’ ! SGPC ਨੇ ਸਰਕਾਰ ਨੂੰ ਕੀਤੀ ਸਖ਼ਤ ਤਾੜਨਾ

ਸ਼ਬਦ ਕੀਰਤਨ, ਗੁਰਮਤਿ ਚਿੰਤਨ, ਗੁਰਬਾਣੀ ਪਾਠ, ਸੇਵਾ ਅਤੇ ਸਿਮਰਨ ਵਰਗੀਆਂ ਪਵਿੱਤਰ ਗਤੀਵਿਧੀਆਂ ਸ਼ਾਮਲ ਹੁੰਦੀਆਂ ਹਨ। ਨੱਚਣਾ ਗਾਉਣਾ ਜਾਂ ਹੋਰ ਮਨੋਰੰਜਨਕ ਪ੍ਰਦਰਸ਼ਨ ਨਾ ਸਿਰਫ਼ ਗੁਰਮਤਿ ਦੇ ਸਿਧਾਂਤਾਂ ਦੀ ਉਲੰਘਣਾ ਹਨ, ਸਗੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਬੇਅਦਬੀ ਵੀ ਹਨ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿੱਚ ਜਿਸ ਤਰ੍ਹਾਂ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਵਿਰੁੱਧ ਪੇਸ਼ਕਾਰੀਆਂ ਕੀਤੀਆਂ ਗਈਆਂ ਉਸ ਨਾਲ ਸ਼ਹਾਦਤ ਦੇ ਸੰਕਲਪ ਦੇ ਨਾਲ ਨਾਲ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਭਾਰੀ ਸੱਟ ਵੱਜੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸਰਵਉੱਚ ਤੇ ਲਾਸਾਨੀ ਹੈ। ਇਸ ਲਈ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਹਰ ਸਮਾਗਮ ਦੀ ਰੂਪਰੇਖਾ ਸਿੱਖ ਮਰਿਆਦਾ, ਸ਼ਰਧਾ, ਸੰਜਮ ਅਤੇ ਗੁਰਬਾਣੀ ਦੇ ਸਤਿਕਾਰ ਦੀ ਭਾਵਨਾ ਦੇ ਅਨੁਕੂਲ ਹੋਣੀ ਲਾਜ਼ਮੀ ਹੈ ਪਰ ਭਾਸ਼ਾ ਵਿਭਾਗ ਪੰਜਾਬ ਨੇ ਇਸ ਮੌਕੇ ਨੂੰ ਮਨੋਰੰਜਨ ਦਾ ਸਾਧਨ ਬਣਾ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ’ਤੇ ਗਹਿਰੀ ਸੱਟ ਮਾਰੀ ਹੈ।

ਉਨ੍ਹਾਂ ਆਖਿਆ ਕਿ ਇਸੇ ਲਈ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਪੁਰਬ ਸਿੱਖ ਸੰਸਥਾਵਾਂ ਵੱਲੋਂ ਹੀ ਮਨਾਏ ਜਾਣੇ ਚਾਹੀਦੇ ਹਨ, ਕਿਉਂਕਿ ਸਰਕਾਰਾਂ ਅਤੇ ਸਰਕਾਰੀ ਅਦਾਰਿਆਂ ਲਈ ਗੁਰਮਤਿ ਮਰਿਆਦਾ ਦੀ ਸਹੀ ਪਾਲਣਾ ਔਖਾ ਕੰਮ ਹੈ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੀ ਤਾਜ਼ਾ ਹਰਕਤ ਨੇ ਸ਼੍ਰੋਮਣੀ ਕਮੇਟੀ ਦੇ ਖ਼ਦਸ਼ੇ ਉਤੇ ਮੋਹਰ ਲਗਾ ਦਿੱਤੀ ਹੈ, ਜਿਸ ਨੂੰ ਮੁੱਖ ਮੰਤਰੀ ਤੁਰੰਤ ਸਮਝਣ ਅਤੇ ਸਰਕਾਰੀ ਤੌਰ ‘ਤੇ ਕੇਵਲ ਵਿਕਾਸ ਕਾਰਜਾਂ ਤੱਕ ਹੀ ਜਿੰਮੇਵਾਰੀ ਨਿਭਾਉਣ।

ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਗੁਰਪੁਰਬ ਕੋਈ ਸਧਾਰਣ ਜਸ਼ਨ ਜਾਂ ਮਨੋਰੰਜਨਕ ਤਿਉਹਾਰ ਨਹੀਂ, ਸਗੋਂ ਆਤਮਕ ਜਾਗਰੂਕਤਾ ਅਤੇ ਗੁਰਮਤਿ ਸਿਧਾਂਤਾਂ ਨੂੰ ਸਮਰਪਿਤ ਸਮਾਗਮ ਹਨ। ਇਨ੍ਹਾਂ ਵਿੱਚ ਸ਼ਬਦ ਕੀਰਤਨ, ਗੁਰਮਤਿ ਚਿੰਤਨ, ਗੁਰਬਾਣੀ ਪਾਠ, ਸੇਵਾ ਅਤੇ ਸਿਮਰਨ ਵਰਗੀਆਂ ਪਵਿੱਤਰ ਗਤੀਵਿਧੀਆਂ ਸ਼ਾਮਲ ਹੁੰਦੀਆਂ ਹਨ। ਨੱਚਣਾ ਗਾਉਣਾ ਜਾਂ ਹੋਰ ਮਨੋਰੰਜਨਕ ਪ੍ਰਦਰਸ਼ਨ ਨਾ ਸਿਰਫ਼ ਗੁਰਮਤਿ ਦੇ ਸਿਧਾਂਤਾਂ ਦੀ ਉਲੰਘਣਾ ਹਨ, ਸਗੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਬੇਅਦਬੀ ਵੀ ਹਨ।

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਇਸ ਗੰਭੀਰ ਅਣਗਹਿਲੀ ਲਈ ਜਨਤਕ ਮੁਆਫ਼ੀ ਮੰਗਣ ਲਈ ਆਖਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀਆਂ ਪਵਿੱਤਰ ਪਰੰਪਰਾਵਾਂ ਅਤੇ ਗੁਰੂ ਸਾਹਿਬਾਨ ਦੀ ਮਰਿਆਦਾ ਨਾਲ ਕਿਸੇ ਵੀ ਕਿਸਮ ਦੀ ਬੇਅਦਬੀ ਸਿੱਖ ਕੌਮ ਕਦੇ ਵੀ ਸਹਿਣ ਨਹੀਂ ਕਰੇਗੀ।

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget