Amritsar News: ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ
Amritsar News:ਪੰਜਾਬ ਸਰਕਾਰ ਨਸ਼ਿਆਂ ਪ੍ਰਤੀ ਕਾਫ਼ੀ ਗੰਭੀਰ ਹੈ ਅਤੇ ਜੋ ਵੀ ਪਿੰਡ ਵਾਸੀ ਨਸ਼ਿਆਂ ਵਿਰੁੱਧ ਮੈਦਾਨ ਵਿੱਚ ਨਿਤਰਨਗੇ ਉਨ੍ਹਾਂ ਦਾ ਹਰ ਤਰ੍ਹਾਂ ਸਾਥ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Amritsar News: ਪੰਜਾਬ ਸਰਕਾਰ ਨਸ਼ਿਆਂ ਪ੍ਰਤੀ ਕਾਫ਼ੀ ਗੰਭੀਰ ਹੈ ਅਤੇ ਜੋ ਵੀ ਪਿੰਡ ਵਾਸੀ ਨਸ਼ਿਆਂ ਵਿਰੁੱਧ ਮੈਦਾਨ ਵਿੱਚ ਨਿਤਰਨਗੇ ਉਨ੍ਹਾਂ ਦਾ ਹਰ ਤਰ੍ਹਾਂ ਸਾਥ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਗ੍ਰਾਮ ਪੰਚਾਇਤ ਪਿੰਡ ਅਦਲੀਵਾਲਾ ਬਲਾਕ ਹਰਸ਼ਾ ਛੀਨਾ ਵਲੋਂ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਲਈ ਬਣਾਈ ਗਈ ਕਮੇਟੀ ਕੋਲੋਂ ਮੰਗ ਪੱਤਰ ਲੈਂਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੜੀ ਚੰਗੀ ਪਹਿਲ ਹੈ ਕਿ ਪਿੰਡ ਵਾਸੀ ਹੁਣ ਇਕੱਠੇ ਹੋ ਕੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲਾਮਬੰਦ ਹੋ ਰਹੇ ਹਨ। ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਇਨਾਂ ਪਿੰਡਾਂ ਦਾ ਪੂਰਨ ਸਹਿਯੋਗ ਕਰੇਗਾ।
ਇਸ ਮੌਕੇ ਪਿੰਡ ਦੇ ਸਰਪੰਚ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਨੇ ਬਾਬਾ ਬੀਰ ਸਿੰਘ ਜੀ ਨਸ਼ਾ ਮੁਕਤ ਅਦਲੀਵਾਲਾ ਦੇ ਨਾਮ ਤੇ ਇਕ 40 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਪਿੰਡ ਦੇ ਮੋਹਤਬਰ ਸਾਥੀਆਂ ਨਾਲ ਮਿਲ ਕੇ ਕਾਰਵਾਈ ਕਰੇਗੀ। ਉਨਾਂ ਦੱਸਿਆ ਕਿ ਸਾਰੇ ਪਿੰਡ ਵਾਸੀਆਂ ਨੇ ਫੈਸਲਾ ਕੀਤਾ ਹੈ ਕਿ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਅਪਰਾਧੀ ਨੂੰ ਪੁਲਿਸ ਹਿਰਾਸਤ ਦੀ ਜਮਨਾਤ ਨਹੀਂ ਦੇਵੇਗਾ। ਜੇਕਰ ਕੋਈ ਪਿੰਡ ਦਾ ਵਿਅਕਤੀ ਜਮਾਨਤ ਦਿੰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਇਲਾਵਾ ਪਿੰਡ ਵਿੱਚ ਬਾਈਕਾਟ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਅਦਾਕਾਰਾ ਅਤੇ ਗਾਇਕਾ ਸੋਨੀਆ ਮਾਨ ਨੇ ਦੱਸਿਆ ਕਿ ਅਸੀਂ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਲਈ ਮਾਈ ਭਾਗੋ ਚੈਰਿਟੀ ਸੰਸਥਾ ਸ਼ੁਰੂ ਕੀਤੀ ਹੈ, ਜਿਸਦੀ ਸ਼ੁਰੂਆਤ ਪਿੰਡ ਅਦਲੀਵਾਲਾ ਤੋਂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਹ ਸੰਸਥਾ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰੇਗੀ ਅਤੇ ਸਾਡਾ ਪਿੰਡ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਦੇ ਹਿੱਸਾ ਲਵੇਗਾ। ਉਨਾਂ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਵਾਹਿਗੁਰੂ ਜੀ ਦੀ ਕਿਰਪਾ ਨਾਲ ਪਿੰਡ ਨੂੰ ਨਸ਼ਾ ਮੁਕਤ ਕਰਕੇ ਤਰਨਤਾਰਨ ਬਾਬਾ ਬੀਰ ਸਿੰਘ ਜੀ ਦੇ ਦਰ ਤੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ ਜਾਣਗੇ।
ਇਸ ਮੌਕੇ ਰੇਸ਼ਮ ਸਿੰਘ, ਜਸਬੀਰ ਸਿੰਘ ਕੁਲਵਿੰਦਰ ਸਿੰਘ, ਬੂਆ ਸਿੰਘ, ਸੂਖਚੈਨ ਸਿੰਘ, ਸਕੱਤਰ ਸਿੰਘ, ਲਖਬੀਰ ਸਿੰਘ, ਸੁਖਮਨਦੀਪ ਸਿੰਘ, ਬਚਿੱਤਰ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।