ਅੰਮ੍ਰਿਤਸਰ: ਭਾਰਤ ਪਾਕਿਸਤਾਨ ਸਰਹੱਦ ਕਰਤਾਰਪੁਰ ਲਾਂਘੇ ਦੇ ਰਸਤੇ 'ਚ ਰਾਵੀ ਦਰਿਆ ਪਾਣੀ ਕਾਰਨ ਸਰਹੱਦ ਨੂੰ ਜੋੜਨ ਵਾਲੀ ਸੜਕ ਦੀ ਹਾਲਤ ਖਸਤਾ ਹੋ ਗਈ ਹੈ। ਜਿਸ ਕਾਰਨ ਜਿਥੇ ਕਰਤਾਰਪੁਰ ਸਾਹਿਬ ਦੀ ਯਾਤਰਾ ਅੱਜ ਤੱਕ ਤਿੰਨ ਦਿਨ ਲਈ ਬੰਦ ਕੀਤੀ ਗਈ ਸੀ, ਉਥੇ ਹੀ ਅੱਜ ਵੀ ਲਗਾਤਾਰ ਬਰਸਾਤ ਹੋਣ ਕਾਰਨ ਨਾਲ ਪਾਣੀ ਦਾ ਪੱਧਰ ਘੱਟ ਨਾ ਹੋਣ ਦੇ ਚਲਦੇ ਅਤੇ ਆਉਣ ਵਾਲੇ ਦਿਨਾਂ ਚ ਭਾਰੀ ਬਰਸਾਤ ਦੇ ਅਲਰਟ ਨੂੰ ਧਿਆਨ ਚ ਰੱਖਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਇਸ ਯਾਤਰਾ ਨੂੰ ਦੋ ਦਿਨ ਹੋਰ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। 


ਉਥੇ ਹੀ ਇਸ ਬਾਰੇ ਜਾਣਕਾਰੀ ਦੇਂਦੇ ਹੋਏ ਡੀਸੀ ਡਾ.ਹਿਮਾਂਸ਼ੂ ਅੱਗਰਵਾਲ ਨੇ ਦੱਸਿਆ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਯਾਤਰਾ ਕੱਲ ਐਤਵਾਰ ਅਤੇ ਸੋਮਵਾਰ ਨੂੰ ਨਹੀਂ ਜਾਵੇਗੀ ਯਾਤਰਾ ਨੂੰ ਮੁੜ ਸ਼ੁਰੂ ਕਰਨ ਲਈ 24 ਜੁਲਾਈ ਦਿਨ ਸੋਮਵਾਰ ਦੀ ਸ਼ਾਮ ਨੂੰ ਦੁਬਾਰਾ ਰੀਵਿਊ ਕੀਤਾ ਜਾਵੇਗਾ। ਡੀਸੀ ਗੁਰਦਾਸਪੁਰ ਦਾ ਕਹਿਣਾ ਸੀ ਕਿ ਯਾਤਰੀਆਂ ਦੀ ਸੁਰੱਖਿਆ ਉਹਨਾਂ ਲਈ ਪਹਿਲ ਹੈ ਅਤੇ ਉੱਥੇ ਹੀ ਉਹਨਾਂ ਸਥਿਤੀ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਵੀ ਦਰਿਆ ਦਾ ਪਾਣੀ ਦਾ ਪੱਧਰ ਵੱਧ ਹੋਣ ਦੇ ਚਲਦੇ ਪਾਕਿਸਤਾਨ ਵਾਲੇ ਪਾਸੇ ਤੋਂ ਇਹ ਪਾਣੀ ਭਾਰਤ ਦੀ ਕੰਡਿਆਲੀ ਤਾਰ ਨੇੜੇ ਆ ਗਿਆ ਹੈ ਅਤੇ ਇਸ ਦੇ ਨਾਲ ਹੀ ਜੋ ਭਾਰਤ ਪਾਕਿਸਤਾਨ ਨੂੰ ਜੋੜਨ ਵਾਲਾ ਰਸਤਾ ਭਾਰਤ ਵਾਲੀ ਸਾਈਡ ਤੋਂ ਸੜਕ ਵੀ ਕਾਫੀ ਪ੍ਰਭਾਵਿਤ ਹੋਈ ਹੈ। 


ਇਸ ਦੇ ਨਾਲ ਹੀ ਅਗਲੇ ਦੋ ਦਿਨ ਇਸ ਇਲਾਕੇ ਚ ਬਰਸਾਤ ਦਾ ਅਲਰਟ ਵੀ ਹੈ ਅਤੇ ਇਸ ਸਭ ਨੂੰ ਧਿਆਨ ਚ ਰੱਖ ਇਹ ਯਾਤਰਾ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਉਹਨਾਂ ਦਾ ਕਹਿਣਾ ਸੀ ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਉਥੋਂ ਦੇ ਹਾਲਾਤ ਬਾਰੇ ਵੀ ਜਾਣਕਾਰੀ ਦੇਣ ਉਸ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਅੱਗੇ ਦਾ ਫੈਸਲਾ ਲਿਆ ਜਾਵੇਗਾ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial